05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2025

ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਤੇ ਸੰਤ ਸੀਚੇਵਾਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਸੁਲਤਾਨਪੁਰ ਲੋਧੀ, 18 ਅਗਸਤ (ਥਿੰਦ)-ਦੋ ਰਾਜ ਸਭਾ ਮੈਂਬਰਾਂ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਕ੍ਰਿਕਟਰ...

Ad Position 21
repet_subhas-goyals [Copy P29]
ਅਜੀਤ ਡੈਸਕ 18-08-2025

ਸੁਲਤਾਨਪੁਰ ਲੋਧੀ, 18 ਅਗਸਤ (ਥਿੰਦ)-ਦੋ ਰਾਜ ਸਭਾ ਮੈਂਬਰਾਂ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਕ੍ਰਿਕਟਰ ਹਰਭਜਨ ਸਿੰਘ ਭੱਜੀ ਵਲੋਂ ਮੰਡ ਇਲਾਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਹੜ੍ਹ ਦੇ ਪਾਣੀ ਵਿਚੋਂ ਟਰੈਕਟਰ ਦੀ ਮਦਦ ਨਾਲ ਦੋਵੇਂ ਮੈਂਬਰ ਪਾਰਲੀਮੈਂਟ ਪੀੜਤ ਲੋਕਾਂ ਦੇ ਘਰਾਂ ਤੱਕ ਪਹੁੰਚੇ। ਪਿਛਲੇ ਇਕ ਹਫਤੇ ਤੋਂ ਹੜ੍ਹ ਦੇ ਪਾਣੀ ਵਿਚ ਆਪਣੀਆਂ ਫਸਲਾਂ ਅਤੇ ਘਰਾਂ ਦਾ ਨੁਕਸਾਨ ਹੋ ਰਿਹਾ ਹੈ। ਗੱਲਬਾਤ ਦੌਰਾਨ ਭੱਜੀ ਨੇ ਕਿਹਾ ਕਿ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਬਰਬਾਦ ਹੋਣ ਦੇ ਬਾਵਜੂਦ ਉਨ੍ਹਾਂ ਦਾ ਮਨੋਬਲ ਨਹੀਂ ਡੋਲਿਆ ਸਗੋਂ ਹੌਸਲੇ ਪੂਰੀ ਤਰ੍ਹਾਂ ਨਾਲ ਬੁਲੰਦ ਹਨ। ਉਨ੍ਹਾਂ ਕਿਹਾ ਕਿ ਇਹੋ ਹੀ ਪੰਜਾਬੀਅਤ ਹੈ ਜਦੋਂ ਦੁੱਖਾਂ ਵਿਚ ਵੀ ਹੌਸਲਾ ਬਣਾਈ ਰੱਖਦੇ ਹਨ। ਦੋਵੇਂ ਪਾਰਲੀਮੈਂਟ ਮੈਂਬਰਾਂ ਨੇ ਹੜ੍ਹ ਪੀੜਤਾਂ ਲਈ ਪਸ਼ੂਆਂ ਦਾ ਚਾਰਾ ਵੀ ਵੰਡਿਆ। ਭੱਜੀ ਨੇ ਇਸ ਮੌਕੇ ਉਨ੍ਹਾਂ ਕਿਸਾਨਾਂ ਦਾ ਜ਼ਿਕਰ ਕੀਤਾ ਜਿਨ੍ਹਾਂ ਦੀਆਂ ਫਸਲਾਂ ਪੂਰੀ ਤਰ੍ਹਾਂ ਨਾਲ ਤਬਾਹ ਹੋ ਗਈਆਂ ਹਨ ਤੇ ਅਗਲੀ ਫਸਲ ਬੀਜਣੀ ਵੀ ਚੁਣੌਤੀ ਬਣੀ ਹੋਈ ਹੈ। ਇੰਨੇ ਆਰਥਿਕ ਸੰਕਟਾਂ ਵਿਚ ਘਿਰੇ ਹੋਣ ਦੇ ਬਾਵਜੂਦ ਉਹ ਦੂਜੇ ਹੜ੍ਹ ਪੀੜਤਾਂ ਦੀ ਮਦਦ ਵਿਚ ਲੱਗੇ ਹੋਏ ਹਨ।

ਹਰਭਜਨ ਸਿੰਘ ਭੱਜੀ ਨੇ ਆਪਣੇ ਹਮਰੁਤਬਾ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਕੰਮਾਂ ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ ਕਿ ਲੋਕਾਂ ਉਤੇ ਜਦੋਂ ਵੀ ਸੰਕਟ ਬਣਦਾ ਹੈ ਤਾਂ ਉਹ ਮਦਦ ਵਾਸਤੇ ਹਮੇਸ਼ਾ ਮੋਹਰੀ ਭੂਮਿਕਾ ਨਿਭਾਉਂਦੇ ਹਨ। ਇਸੇ ਕਰਕੇ ਉਨ੍ਹਾਂ ਨੇ ਪਹਿਲੇ ਦਿਨ ਤੋਂ ਹੀ ਹੜ੍ਹ ਪੀੜਤਾਂ ਲਈ ਐਕਸਾਵੇਟਰ ਅਤੇ ਜੇ.ਸੀ.ਬੀ. ਸਮੇਤ ਦੋ ਕਿਸ਼ਤੀਆਂ ਦਾ ਪ੍ਰਬੰਧ ਕਰਕੇ ਦੇ ਦਿੱਤਾ ਹੈ। ਇਸ ਮੌਕੇ ਭੱਜੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਮਿਲ ਕੇ ਕੇਂਦਰ ਤੇ ਪੰਜਾਬ ਸਰਕਾਰ ਕੋਲ ਇਸ ਮਸਲੇ ਨੂੰ ਗੰਭੀਰਤਾ ਨਾਲ ਉਠਾਉਣਗੇ ਤੇ ਇਸ ਦੇ ਹੱਲ ਲਈ ਯਤਨਸ਼ੀਲ ਰਹਿਣਗੇ। 

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਮੰਡ ਖੇਤਰ 'ਚ ਫ਼ਸਲਾਂ ਦੇ ਖ਼ਰਾਬੇ ਸੰਬੰਧੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਅਗਲੀ ਖ਼ਬਰ ਮੰਡ ਬਾਊਪੁਰ ਦੇ ਮੁਹੰਮਦਾਬਾਦ ਵਿਖੇ ਆਰਜ਼ੀ ਬੰਨ੍ਹ ਟੁੱਟਿਆ, ਦਰਜਨ ਦੇ ਕਰੀਬ ਘਰਾਂ 'ਚ ਵੜਿਆ ਪਾਣੀ
Ad Position 24