02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2025

ਮੁੱਖ ਮੰਤਰੀ ’ਤੇ ਹਮਲਾ ਵਿਰੋਧੀਆਂ ਦੀ ਹੈ ਸਾਜਿਸ਼- ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ, 20 ਅਗਸਤ- ਜਨ ਸੁਣਵਾਈ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਹੋਏ ਹਮਲੇ ਸੰਬੰਧੀ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਮੈਂ ਜਨ ਸੁਣਵਾਈ....

Ad Position 21
repet_subhas-goyals [Copy P29]
ਅਜੀਤ ਡੈਸਕ 20-08-2025

ਨਵੀਂ ਦਿੱਲੀ, 20 ਅਗਸਤ- ਜਨ ਸੁਣਵਾਈ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਹੋਏ ਹਮਲੇ ਸੰਬੰਧੀ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਮੈਂ ਜਨ ਸੁਣਵਾਈ ਦੌਰਾਨ ਮੁੱਖ ਮੰਤਰੀ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਉਹ ਦਿਨ ਰਾਤ ਦਿੱਲੀ ਦੀ ਚਿੰਤਾ ਕਰਦੀ ਹੈ। ਇਹ ਵਿਰੋਧੀਆਂ ਦੀ ਸਾਜ਼ਿਸ਼ ਹੈ, ਉਹ ਇਹ ਬਰਦਾਸ਼ਤ ਨਹੀਂ ਕਰ ਸਕਦੇ ਕਿ ਇਕ ਮੁੱਖ ਮੰਤਰੀ ਘੰਟਿਆਂ ਤੱਕ ਜਨਤਾ ਦੇ ਵਿਚਕਾਰ ਰਹੇ, ਉਹ ਆਪਣੇ ਨਿਵਾਸ ਸਥਾਨ ’ਤੇ ਲੋਕਾਂ ਨੂੰ ਮਿਲੇ।

ਇਸ ਲਈ, ਇਸ ਪਿੱਛੇ ਕੋਈ ਰਾਜਨੀਤਕ ਸਾਜ਼ਿਸ਼ ਜਾਪਦੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਇਸ ਦੀ ਜਾਂਚ ਕਰ ਰਹੀ ਹੈ ਤੇ ਸਾਰੇ ਤੱਥ ਸਾਹਮਣੇ ਆਉਣਗੇ। 

ਦੱਸ ਦੇਈਏ ਕਿ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਜਨ ਸੁਣਵਾਈ ਦੌਰਾਨ ਇਕ 35 ਸਾਲਾ ਵਿਅਕਤੀ ਵਲੋਂ ਹਮਲਾ ਕਰ ਦਿੱਤਾ ਗਿਆ ਤੇ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਥੱਪੜ ਮਾਰਿਆ ਗਿਆ। ਹਾਲਾਂਕਿ ਪੁਲਿਸ ਨੇ ਦੋਸ਼ੀ ਨੂੰ ਗਿ੍ਰਫ਼ਤਾਰ ਕਰ ਲਿਆ ਹੈ।


 

Ad Position 22
No active advertisement
ਪਿਛਲੀ ਖ਼ਬਰ ਬਹਾਦਰਗੜ੍ਹ ਕੇ.ਐਮ.ਪੀ. ਐਕਸਪ੍ਰੈਸਵੇਅ ’ਤੇ ਦਰਦਨਾਕ ਹਾਦਸਾ, 5 ਦੀ ਮੌਤ ਅਗਲੀ ਖ਼ਬਰ ਦਿੱਲੀ ਦੀ ਮੁੱਖ ਮੰਤਰੀ ’ਤੇ ਜਨ ਸੁਣਵਾਈ ਦੌਰਾਨ ਹਮਲਾ
Ad Position 24