01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2025

ਬਹਾਦਰਗੜ੍ਹ ਕੇ.ਐਮ.ਪੀ. ਐਕਸਪ੍ਰੈਸਵੇਅ ’ਤੇ ਦਰਦਨਾਕ ਹਾਦਸਾ, 5 ਦੀ ਮੌਤ

ਬਹਾਦਰਗੜ੍ਹ, (ਹਰਿਆਣਾ), 20 ਅਗਸਤ- ਮੰਗਲਵਾਰ ਦੇਰ ਰਾਤ ਬਹਾਦਰਗੜ੍ਹ ਵਿਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ ’ਤੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿਚ....

Ad Position 21
repet_subhas-goyals [Copy P29]
ਅਜੀਤ ਡੈਸਕ 20-08-2025

ਬਹਾਦਰਗੜ੍ਹ, (ਹਰਿਆਣਾ), 20 ਅਗਸਤ- ਮੰਗਲਵਾਰ ਦੇਰ ਰਾਤ ਬਹਾਦਰਗੜ੍ਹ ਵਿਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ ’ਤੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿਚ 5 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 32 ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਵਿਚ ਇਕ ਔਰਤ ਅਤੇ ਚਾਰ ਪੁਰਸ਼ ਸ਼ਾਮਿਲ ਹਨ, ਜਦੋਂ ਕਿ ਜ਼ਖਮੀਆਂ ਵਿਚ ਔਰਤਾਂ ਅਤੇ ਛੋਟੇ ਬੱਚੇ ਵੀ ਸ਼ਾਮਿਲ ਹਨ।

ਜਾਣਕਾਰੀ ਅਨੁਸਾਰ, ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਦੇ ਅਮਨ ਨਗਰ ਤੋਂ ਪ੍ਰਵਾਸੀ ਮਜ਼ਦੂਰ ਫਸਲਾਂ ਦੀ ਕਟਾਈ ਲਈ ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਦੇ ਘੋੜਾਕੈਮਲਾ ਪਿੰਡ ਜਾ ਰਹੇ ਸਨ। ਇਹ ਮਜ਼ਦੂਰ ਇਕ ਪਿਕਅੱਪ ਗੱਡੀ ਵਿਚ ਸਵਾਰ ਸਨ, ਜਿਸ ਵਿਚ ਲਗਭਗ 37 ਲੋਕ ਬੈਠੇ ਸਨ। ਕੇ.ਐਮ.ਪੀ. ਐਕਸਪ੍ਰੈਸਵੇਅ ’ਤੇ ਬਦਲੀ ਨੇੜੇ ਇਕ ਤੇਜ਼ ਰਫ਼ਤਾਰ ਕੰਟੇਨਰ ਨੇ ਪਿਕਅੱਪ ਗੱਡੀ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਪਿਕਅੱਪ ਗੱਡੀ ਪਲਟ ਗਈ, ਜਿਸ ਕਾਰਨ ਕਈ ਮਜ਼ਦੂਰ ਸੜਕ ’ਤੇ ਖਿੰਡ ਗਏ।

ਹਾਦਸੇ ਵਿਚ ਪੰਜ ਮਜ਼ਦੂਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜ਼ਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜ਼ਖਮੀਆਂ ਵਿਚੋਂ 8 ਦਾ ਬਹਾਦਰਗੜ੍ਹ ਦੇ ਟਰਾਮਾ ਸੈਂਟਰ ਵਿਚ ਇਲਾਜ ਚੱਲ ਰਿਹਾ ਹੈ, ਜਦੋਂ ਕਿ ਬਾਕੀ 24 ਜ਼ਖਮੀਆਂ ਨੂੰ ਬਿਹਤਰ ਇਲਾਜ ਲਈ ਪੀ.ਜੀ.ਆਈ.ਐਮ.ਐਸ., ਰੋਹਤਕ ਰੈਫਰ ਕਰ ਦਿੱਤਾ ਗਿਆ ਹੈ।

ਹਾਦਸੇ ਦੀ ਸੂਚਨਾ ਮਿਲਦੇ ਹੀ ਬਾਦਲੀ ਥਾਣਾ ਅਤੇ ਕੇ.ਐਮ.ਪੀ. ਐਕਸਪ੍ਰੈਸਵੇਅ ਦੀ ਯੂ.ਪੀ.ਡੀ.ਏ. ਟੀਮ ਮੌਕੇ ’ਤੇ ਪਹੁੰਚ ਗਈ। ਪੁਲਿਸ ਨੇ ਤੁਰੰਤ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਬਹਾਦਰਗੜ੍ਹ ਦੇ ਸਿਵਲ ਹਸਪਤਾਲ ਭੇਜ ਦਿੱਤਾ। ਪੁਲਿਸ ਨੇ ਕੰਟੇਨਰ ਡਰਾਈਵਰ ਵਿਰੁੱਧ ਲਾਪਰਵਾਹੀ ਨਾਲ ਗੱਡੀ ਚਲਾਉਣ ਅਤੇ ਹਾਦਸੇ ਦਾ ਕਾਰਨ ਬਣਨ ਦਾ ਮਾਮਲਾ ਦਰਜ ਕਰ ਲਿਆ ਹੈ।

Ad Position 22
No active advertisement
ਪਿਛਲੀ ਖ਼ਬਰ ਬੀਤੀ ਦੇਰ ਸ਼ਾਮ ਡੇਰਾ ਬਾਬਾ ਨਾਨਕ ਵਿਚ ਹੋਏ ਕਤਲ ਕਾਂਡ ਦੇ ਸੰਬੰਧ ਵਿਚ ਥਾਣਾ ਡੇਰਾ ਬਾਬਾ ਨਾਨਕ ਦਾ ਘਿਰਾਓ ਸ਼ੁਰੂ ਅਗਲੀ ਖ਼ਬਰ ਮੁੱਖ ਮੰਤਰੀ ’ਤੇ ਹਮਲਾ ਵਿਰੋਧੀਆਂ ਦੀ ਹੈ ਸਾਜਿਸ਼- ਮਨਜਿੰਦਰ ਸਿੰਘ ਸਿਰਸਾ
Ad Position 24