01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2025

ਮੰਡਿਆਲਾ ਟੈਂਕਰ ਹਾਦਸਾ : ਐੱਸ.ਜੀ.ਪੀ.ਸੀ. ਪ੍ਰਧਾਨ ਧਾਮੀ ਵਲੋਂ ਮ੍ਰਿਤਕਾਂ ਨੂੰ 1.50 ਲੱਖ ਤੇ ਜ਼ਖ਼ਮੀਆਂ ਨੂੰ 50 ਹਜ਼ਾਰ ਸਹਾਇਤਾ ਦੇਣ ਦਾ ਐਲਾਨ

ਨਸਰਾਲਾ, 26 (ਸਤਵੰਤ ਸਿੰਘ ਥਿਆੜਾ)-ਮੰਡਿਆਲਾ ਗੈਸ ਟੈਂਕਰ ਨਾਲ ਵਾਪਰੀ ਮੰਦਭਾਗੀ ਘਟਨਾ ਵਿਚ ਮਰਨ ਵਾਲਿਆਂ...

Ad Position 21
repet_subhas-goyals [Copy P29]
ਅਜੀਤ ਡੈਸਕ 26-08-2025

ਨਸਰਾਲਾ, 26 (ਸਤਵੰਤ ਸਿੰਘ ਥਿਆੜਾ)-ਮੰਡਿਆਲਾ ਗੈਸ ਟੈਂਕਰ ਨਾਲ ਵਾਪਰੀ ਮੰਦਭਾਗੀ ਘਟਨਾ ਵਿਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 1 ਲੱਖ 50 ਹਜ਼ਾਰ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਦੀ ਮਦਦ ਦੇਣ ਦਾ ਐਲਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਉਸ ਵੇਲੇ ਕੀਤਾ ਗਿਆ, ਜਦੋਂ ਉਹ ਹਾਦਸੇ 'ਚ ਮਰਨ ਵਾਲਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਉਨ੍ਹਾਂ ਦੇ ਪਿੰਡ ਮੰਡਿਆਲਾ ਆਏ।

ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਗ ਦੀ ਲਪੇਟ ਵਿਚ ਆਏ ਮਰੀਜ਼ਾਂ ਦਾ ਹਾਲ-ਚਾਲ ਵੀ ਪੁੱਛਿਆ ਤੇ ਜਿਨ੍ਹਾਂ ਦੇ ਘਰਾਂ ਅਤੇ ਦੁਕਾਨਾਂ ਅੰਦਰ ਵੜ੍ਹ ਕੇ ਅੱਗ ਨੇ ਨੁਕਸਾਨ ਕੀਤਾ, ਉਨਾਂ ਦਾ ਜਾਇਜ਼ਾ ਵੀ ਲਿਆ। ਇਸ ਵੇਲੇ ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਲੋੜਵੰਦ ਪਰਿਵਾਰਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ। ਉਨ੍ਹਾਂ ਨਾਲ ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮਚੁਰਾਸੀ, ਸਰਕਲ ਪ੍ਰਧਾਨ ਗੁਰਬਖ਼ਸ਼ ਸਿੰਘ, ਸੀਨੀਅਰ ਅਕਾਲੀ ਆਗੂ ਹਰਦੇਵ ਸਿੰਘ ਸਹਾਏਪੁਰ, ਰੇਸ਼ਮ ਸਿੰਘ ਮੰਡਿਆਲਾ, ਸੁਖਵਿੰਦਰ ਸਿੰਘ ਖ਼ਾਨਪੁਰ, ਤਰਸੇਮ ਸਿੰਘ ਆਦਿ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਬੰਨ੍ਹ ਲੱਗਾ ਖੁਰਨ ਅਗਲੀ ਖ਼ਬਰ ਦਰਿਆ ਬਿਆਸ 'ਚ ਵੱਧ ਰਹੇ ਪਾਣੀ ਕਾਰਨ ਪੈਦਾ ਹੋਏ ਹਾਲਾਤ ਦਾ ਡੀ.ਸੀ. ਨੇ ਲਿਆ ਜਾਇਜ਼ਾ
Ad Position 24