06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2025

ਸੰਪ੍ਰਦਾਇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਜੀ ਪੰਜ ਤੱਤਾਂ 'ਚ ਹੋਏ ਵਿਲੀਨ

ਰਾੜਾ ਸਾਹਿਬ, 27 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਸੰਪ੍ਰਦਾਇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਜੀ...

Ad Position 21
repet_subhas-goyals [Copy P29]
ਅਜੀਤ ਡੈਸਕ 27-08-2025

ਰਾੜਾ ਸਾਹਿਬ, 27 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਸੰਪ੍ਰਦਾਇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਜੀ ਪਿਛਲੇ ਦਿਨੀਂ 25 ਅਗਸਤ 2025 ਨੂੰ ਸੱਚਖੰਡ ਜਾ ਬਿਰਾਜੇ ਸਨ ਜਿਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਗੁ. ਕਰਮਸਰ ਰਾੜਾ ਸਾਹਿਬ ਵਿਖੇ ਕੀਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅਗਨੀ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਬਾਬਾ ਸਰਬਜੋਤ ਸਿੰਘ ਬੇਦੀ ਐਸ. ਜੀ. ਪੀ. ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ ਤੇ ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਲੰਗਰ ਸਾਹਿਬ ਵਾਲਿਆਂ ਵਲੋਂ ਭੇਂਟ ਕੀਤੀ। ਪੰਥ ਦੀਆਂ ਮਹਾਨ ਸ਼ਖਸੀਅਤਾਂ ਅਤੇ ਵੱਖ-ਵੱਖ ਰਾਜਨੀਤਿਕ ਨੇਤਾਵਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਦੇ ਹਜ਼ੂਮ ਵਲੋਂ ਸੇਜਲ ਅੱਖਾਂ ਨਾਲ ਸੰਤ ਬਲਜਿੰਦਰ ਸਿੰਘ ਜੀ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ ਅਤੇ ਉਨ੍ਹਾਂ ਦੇ ਸਰੀਰ ਰੂਪੀ ਦੇਹ ‘ਤੇ ਦੁਸ਼ਾਲੇ, ਲੋਈਆਂ ਅਤੇ ਸਿਰੋਪਾਓ ਭੇਟ ਕੀਤੇ ਗਏ। ਚਿਖਾ ਨੂੰ ਅਗਨੀ ਦੇਣ ਤੋਂ ਪਹਿਲਾਂ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਵਲੋਂ ਅਰਦਾਸ ਬੇਨਤੀ ਕੀਤੀ ਗਈ ਅਤੇ ਚਿਖਾ ਨੂੰ ਅਗਨੀ ਦੇਣ ਤੋਂ ਬਾਅਦ ਹੈੱਡ ਗ੍ਰੰਥੀ ਬਾਬਾ ਬਲਦੇਵ ਸਿੰਘ ਨੇ ਅਰਦਾਸ ਬੇਨਤੀ ਕੀਤੀ। 

Ad Position 22
No active advertisement
ਪਿਛਲੀ ਖ਼ਬਰ ਪਾਕਿ ਮੰਤਰੀ ਰਮੇਸ਼ ਸਿੰਘ ਅਰੋੜਾ ਗੁ: ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪੁੱਜੇ, ਹੜ੍ਹਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਡੀ.ਸੀ. ਵਲੋਂ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
Ad Position 24