03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 30 ਜੁਲਾਈ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਬੀਤੇ ਕੱਲ੍ਹ 29 ਜੁਲਾਈ ਨੂੰ...

Ad Position 21
No active advertisement
ਅਜੀਤ ਡੈਸਕ 30-07-2026

ਡੇਰਾ ਬਾਬਾ ਨਾਨਕ (ਗੁਰਦਾਸਪੁਰ), 30 ਜੁਲਾਈ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਬੀਤੇ ਕੱਲ੍ਹ 29 ਜੁਲਾਈ ਨੂੰ ਘਰੋਂ ਸਕੂਲ ਪੜਨ ਗਏ ਦਸਵੀਂ ਜਮਾਤ ਦੇ ਵਿਦਿਆਰਥੀ ਦੇ ਲਾਪਤਾ ਹੋਣ ਦਾ ਸਮਾਂ ਪ੍ਰਾਪਤ ਹੋਇਆ ਹੈ। ਲਾਪਤਾ ਹੋਇਆ ਨੌਜਵਾਨ ਜਸਕਰਨ (14) ਪੁੱਤਰ ਗੁਰਦੀਪ ਸਿੰਘ ਵਾਸੀ ਮਹੱਲਾ ਫਤਿਹ ਸਿੰਘ ਡੇਰਾ ਬਾਬਾ ਨਾਨਕ ਦੱਸਿਆ ਜਾ ਰਿਹਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਲਾਪਤਾ ਨੌਜਵਾਨ ਦੀ ਦਾਦੀ ਅਮਰਜੀਤ ਕੌਰ ਨੇ ਦੱਸਿਆ ਕਿ ਜਸਕਰਨ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਲੜਕੇ) ਡੇਰਾ ਬਾਬਾ ਨਾਨਕ ਵਿਖੇ ਪੜਦਾ ਹੈ ਜੋ ਕੱਲ ਰੋਜਾਨਾ ਦੀ ਤਰ੍ਹਾਂ ਸਕੂਲ ਪੜ੍ਹਨ ਵਾਸਤੇ ਗਿਆ ਪਰ ਘਰ ਵਾਪਸ ਨਹੀਂ ਪਰਤਿਆ ਜਿਸ ਦਾ ਬੈਗ ਉਸਦੇ ਸਕੂਲ ਵਿਚੋਂ ਮਿਲਿਆ ਹੈ। ਪਰਿਵਾਰ ਵਲੋਂ ਬੱਚੇ ਨੂੰ ਵਰਗਲਾ ਕੇ ਅਗਵਾਹ ਕਰਨ ਦਾ ਖਦਸ਼ਾ ਪਾਇਆ ਜਾ ਰਿਹਾ ਹੈ। ਉਧਰ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਪੰਜਾਬ ਸਰਕਾਰ ਦਾ ਸਿੱਖ ਵਿਰੋਧੀ ਰਵੱਈਆ- ਐਡਵੋਕੇਟ ਧਾਮੀ ਅਗਲੀ ਖ਼ਬਰ ਕਸਬਾ ਮਜੀਠਾ ਤੇ ਆਸ-ਪਾਸ ਦੇ ਇਲਾਕਿਆਂ ਵਿਚ ਪੰਜਾਬ ਬੰਦ ਨੂੰ ਮਿਲਿਆਂ ਭਰਵਾਂ ਹੁੰਗਾਰਾ
Ad Position 24
No active advertisement