03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਪੰਜਾਬ ਸਰਕਾਰ ਦਾ ਸਿੱਖ ਵਿਰੋਧੀ ਰਵੱਈਆ- ਐਡਵੋਕੇਟ ਧਾਮੀ

ਅੰਮ੍ਰਿਤਸਰ, 30 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ...

Ad Position 21
No active advertisement
ਅਜੀਤ ਡੈਸਕ 30-07-2026

ਅੰਮ੍ਰਿਤਸਰ, 30 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2026 ਸਬੰਧੀ ਸਿੱਖ ਕੌਮ ਵਲੋਂ ਉਠਾਏ ਗਏ ਗੰਭੀਰ ਇਤਰਾਜ਼ਾਂ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਦਿੱਤੇ ਗਏ ਆਦੇਸ਼ਾਂ ਪ੍ਰਤੀ ਪੰਜਾਬ ਸਰਕਾਰ ਦਾ ਰਵੱਈਆ ਬੇਹੱਦ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੋਧਾਂ ਦਾ ਖਰੜਾ ਭੇਜਣ ਦੀ ਬਜਾਏ ਕੇਵਲ ਆਪਣਾ ਸਪਸ਼ਟੀਕਰਨ ਭੇਜਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ।

ਐਡਵੋਕੇਟ ਧਾਮੀ ਨੇ ਕਿਹਾ ਕਿ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਇਸ ਮਹੱਤਵਪੂਰਨ ਮਾਮਲੇ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਮੂਹ ਸਿੱਖ ਵਿਧਾਇਕਾਂ ਨੂੰ ਸੱਦ ਕੇ ਸਪੱਸ਼ਟ ਆਦੇਸ਼ ਕੀਤਾ ਗਿਆ ਸੀ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਅਤੇ ਇਤਰਾਜ਼ਾਂ ਨੂੰ ਧਿਆਨ ਵਿਚ ਰੱਖਦਿਆਂ ਐਕਟ ਵਿਚ ਲੋੜੀਂਦੀਆਂ ਸੋਧਾਂ ਕਰਕੇ ਨਵਾਂ ਖਰੜਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਿਆ ਜਾਵੇ। ਉਸ ਸਮੇਂ ਉੱਥੇ ਮੌਜੂਦ ਸਾਰੇ ਵਿਧਾਇਕਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਇਸ ਆਦੇਸ਼ ਨੂੰ ਸਵੀਕਾਰ ਕੀਤਾ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਵਤੀਰਾ ਸਪੱਸ਼ਟ ਤੌਰ ’ਤੇ ਸਿੱਖ ਵਿਰੋਧੀ ਸੋਚ ਨੂੰ ਉਜਾਗਰ ਕਰਦਾ ਹੈ।

Ad Position 22
No active advertisement
ਪਿਛਲੀ ਖ਼ਬਰ ਆਸਾਮ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਨੇ ਸਹਿਯੋਗ ਦਾ ਹੱਥ ਵਧਾਇਆ ਅਗਲੀ ਖ਼ਬਰ ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ
Ad Position 24
No active advertisement