03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਵਿਧਾਇਕ ਮਨਪ੍ਰੀਤ ਸਿੰਘ ਇਆਲੀ ਸਮੇਤ 15 ਖ਼ਿਲਾਫ਼ ਐੱਫ. ਆਈ. ਆਰ. ਦਰਜ

ਚੰਡੀਗੜ੍ਹ, 30 ਜੁਲਾਈ- ਚੰਡੀਗੜ੍ਹ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਦਰਸ਼ਨ ਕੀਤੇ ਗਏ ਮਾਮਲੇ ਨੂੰ ਲੈ ਕੇ...

Ad Position 21
No active advertisement
ਅਜੀਤ ਡੈਸਕ 30-07-2026

ਚੰਡੀਗੜ੍ਹ, 30 ਜੁਲਾਈ- ਚੰਡੀਗੜ੍ਹ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਦਰਸ਼ਨ ਕੀਤੇ ਗਏ ਮਾਮਲੇ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਵਿਧਾਇਕ ਮਨਪ੍ਰੀਤ ਸਿੰਘ ਇਆਲੀ ਸਮੇਤ 15 ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਐੱਫ. ਆਈ. ਆਰ. ਦਰਜ ਹੋਣ ਤੋਂ ਬਾਅਦ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ 'ਜਦੋਂ ਵੀ ਅਸੀਂ ਆਪਣੇ ਪੰਜਾਬ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਹਾਂ, ਤਾਂ ਸਾਨੂੰ ਹਮੇਸ਼ਾ ਪਰਚਿਆ ਨਾਲ ਨਵਾਜਿਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ 'ਪਰਚੇ ਨੂੰ ਅਸੀਂ ਖਿੜੇ ਮੱਥੇ ਸਵੀਕਾਰ ਕਰਦੇ ਹਾਂ। 'ਬੰਦੀ ਸਿੰਘਾਂ ਦੇ ਹੱਕਾਂ ਲਈ ਆਵਾਜ਼ ਚੁੱਕਣਾ ਕੋਈ ਗੁਨਾਹ ਨਹੀਂ ਅਤੇ 'ਇਹ ਪਰਚੇ ਅਤੇ ਮੁਕੱਦਮੇ ਸਾਡੇ ਹੌਸਲੇ ਨਹੀਂ ਤੋੜ ਸਕਦੇ। ਉਨ੍ਹਾਂ ਕਿਹਾ ਕਿ 'ਅਸੀਂ ਪਹਿਲਾਂ ਵੀ ਆਪਣੇ ਹੱਕਾਂ ਲਈ ਲੜਦੇ ਰਹੇ ਹਾਂ ਅਤੇ ਅੱਗੇ ਵੀ ਇਸੇ ਤਰ੍ਹਾਂ ਆਵਾਜ਼ ਬੁਲੰਦ ਕਰਦੇ ਰਹਾਂਗੇ।

 

Ad Position 22
No active advertisement
ਪਿਛਲੀ ਖ਼ਬਰ ਯੂਥ ਕਾਂਗਰਸ ਦੇ ਪ੍ਰਧਾਨ ਗੁਰਨਾਜ ਜੀਰਖ 'ਤੇ ਪਰਚਾ ਦਰਜ ਅਗਲੀ ਖ਼ਬਰ ਜੈਵਲਿਨ ਥਰੋ ਫਾਈਨਲ ’ਚ ਤਿੰਨ ਭਾਰਤੀਆਂ ਨੇ ਕੀਤਾ ਕੁਆਲੀਫਾਈ
Ad Position 24
No active advertisement