03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਯੂਥ ਕਾਂਗਰਸ ਦੇ ਪ੍ਰਧਾਨ ਗੁਰਨਾਜ ਜੀਰਖ 'ਤੇ ਪਰਚਾ ਦਰਜ

ਮਲੌਦ (ਖੰਨਾ), 30 ਜੁਲਾਈ (ਨਿਜ਼ਾਮਪੁਰ/ਚਾਪੜਾ)- ਹਲਕਾ ਪਾਇਲ ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਗੁਰਨਾਜ ਸਿੰਘ...

Ad Position 21
No active advertisement
ਅਜੀਤ ਡੈਸਕ 30-07-2026

ਮਲੌਦ (ਖੰਨਾ), 30 ਜੁਲਾਈ (ਨਿਜ਼ਾਮਪੁਰ/ਚਾਪੜਾ)- ਹਲਕਾ ਪਾਇਲ ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਗੁਰਨਾਜ ਸਿੰਘ ਜੀਰਖ ਖਿਲਾਫ਼ ਥਾਣਾ ਮਲੌਦ ਵਿਖੇ ਧਾਰਾ 115 (2) 126 (2) 361 (2) 3( 5) ਅਧੀਨ ਪਰਚਾ ਦਰਜ ਕੀਤਾ ਗਿਆ। ਤਫਤੀਸੀ ਅਫਸਰ ਚੌਕੀ ਇੰਚਾਰਜ ਸਿਆੜ ਹਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਰਨਜੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਜੀਰਖ ਨੇ ਆਪਣੇ ਬਿਆਨ ਦਰਜ ਕਰਵਾਉਦਿਆਂ ਦੱਸਿਆ ਕਿ ਉਹ ਰੋਜਾਨਾ ਦੀ ਤਰ੍ਹਾਂ ਸਵੇਰੇ ਸੈਰ ਕਰਨ ਜਾ ਰਿਹਾ ਸੀ, ਉਸੇ ਸਮੇਂ ਗੁਰਨਾਜ ਸਿੰਘ ਅਤੇ ਦੋ ਹੋਰ ਅਣਪਛਾਤੇ ਵਿਆਕਤੀ ਜੋ ਮੋਟਰਸਾਇਕਲ 'ਤੇ ਸਵਾਰ ਸਨ।

ਗੁਰਨਾਜ ਸਿੰਘ ਕੋਲ ਲੋਹੇ ਦਾ ਦਾਹ ਅਤੇ ਦੂਜਿਆਂ ਕੋਲ ਲੋਹੇ ਦੀਆਂ ਰਾਡਾਂ ਸਨ। ਜਿੰਨ੍ਹਾ ਨੇ ਆਉਦਿਆਂ ਹੀਂ ਮੇਰੇ 'ਤੇ ਹਮਲਾ ਕਰ ਦਿੱਤਾ ਅਤੇ ਮੈਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਜਿਕਰਯੋਗ ਹੈ ਕਿ ਕਿਰਨਜੀਤ ਸਿੰਘ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਮਲੌਦ ਦਾ ਅਹੁਦੇਦਾਰ ਵੀ ਹੈ। ਉਸੇ ਸਮੇਂ ਕਿਰਨਜੀਤ ਸਿੰਘ ਨੂੰ ਪਹਿਲਾਂ ਸਿਵਲ ਹਸਪਤਾਲ ਮਲੌਦ ਅਤੇ ਫਿਰ ਸਿਵਲ ਹਸਪਤਾਲ ਲੁਧਿਆਣਾ ਰੈਫ਼ਰ ਕਰ ਦਿਤਾ। ਭਾਵੇਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਜਦੋਂ ਕਾਰਵਾਈ ਕਰਨ ਲਈ ਮਲੌਦ ਥਾਣੇ ਅੱਗੇ ਧਰਨਾ ਲਾਉਣ ਦੀ ਕਾਲ ਦਿੱਤੀ ਗਈ।

ਪਰ ਉਸ ਤੋਂ ਪਹਿਲਾਂ ਹੀ ਮਲੌਦ ਪੁਲਿਸ ਵਲੋਂ ਯੂਥ ਕਾਂਗਰਸੀ ਆਗੂ ਉੱਪਰ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ। ਥਾਣਾ ਮੁਖੀ ਸਤਨਾਮ ਸਿੰਘ ਦਾ ਕਹਿਣਾ ਹੈ ਕਿ ਦੋਸੀ ਭਾਵੇਂ ਕੋਈ ਵੀ ਰੁਤਬਾ ਰੱਖਦਾ ਹੋਵੇ ਕਾਨੂੰਨ ਅਨੁਸਾਰ ਬਿਨਾਂ ਕਿਸੇ ਦੇਰੀ ਤੋਂ ਕਾਰਵਾਈ ਕੀਤੀ ਜਾਵੇਗੀ। ਡਾਕਟਰਾਂ ਵਲੋਂ ਐਕਸ-ਰੇ ਦੀ ਰਿਪੋਰਟ ਆਉਣ 'ਤੇ ਧਾਰਾ ਵਿਚ ਵਾਧਾ ਵੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਕਥਿਤ ਦੋਸੀ ਖ਼ਿਲਾਫ਼ 'ਲੁੱਕ ਆਊਟ ਸਰਕੂਲਰ' ਨੋਟਿਸ ਵੀ ਜਾਰੀ ਕਰਵਾਇਆ ਜਾ ਰਿਹਾ ਹੈ ਤਾਂ ਕਿ ਉਹ ਵਿਦੇਸ ਭੱਜਣ ਵਿਚ ਕਾਮਯਾਬ ਨਾ ਹੋ ਸਕੇ।

Ad Position 22
No active advertisement
ਪਿਛਲੀ ਖ਼ਬਰ ਨਗਰ ਪਾਲਿਕਾ ਕਰਮਚਾਰੀ ਸੰਗਠਨ ਤੇ ਹੋਰ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੌਰਾਨ ਸ਼ਹਿਰ ਵਿਚ ਕੱਢਿਆ ਗਿਆ ਰੋਸ ਮਾਰਚ ਅਗਲੀ ਖ਼ਬਰ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਸਮੇਤ 15 ਖ਼ਿਲਾਫ਼ ਐੱਫ. ਆਈ. ਆਰ. ਦਰਜ
Ad Position 24
No active advertisement