07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਕਿਸਾਨ ਜਥੇਬੰਦੀ ਦੇ ਤਿੰਨ ਜੋਨਾਂ ਦੀ ਮੀਟਿੰਗ ਵਿਚ ਡੀ.ਐਸ.ਪੀ ਦੇ ਘਿਰਾਓ ਤੇ ਹਲਕਾ ਇੰਚਾਰਜ ਦੇ ਪੁਤਲੇ ਫੂਕਣ ਸਬੰਧੀ ਲਏ ਵੱਡੇ ਫੈਸਲੇ

ਚੋਗਾਵਾਂ/ਅੰਮ੍ਰਿਤਸਰ, 30 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਤਿੰਨ ਜੋਨਾਂ...

Ad Position 21
No active advertisement
ਅਜੀਤ ਡੈਸਕ 30-07-2026

ਚੋਗਾਵਾਂ/ਅੰਮ੍ਰਿਤਸਰ, 30 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਤਿੰਨ ਜੋਨਾਂ ਦੀਆਂ ਕੋਰ ਕਮੇਟੀਆਂ ਦੀ ਮੀਟਿੰਗ ਅੱਜ ਜੋਨ ਚੋਗਾਵਾਂ ਵਿਚ ਜ਼ਿਲ੍ਹਾ ਆਗੂ ਸਕੱਤਰ ਸਿੰਘ ਕੋਟਲਾ ਅਤੇ ਜ਼ਿਲ੍ਹਾ ਆਗੂ ਲਖਵਿੰਦਰ ਸਿੰਘ ਡਾਲਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਲੋਪੋਕੇ ਜੋਨ ਦੇ ਪ੍ਰਧਾਨ ਗੁਰਲਾਲ ਸਿੰਘ ਕੱਕੜ, ਚੋਗਾਵਾਂ ਜੋਨ ਦੇ ਪ੍ਰਧਾਨ ਸਰਨਪਾਲ ਸਿੰਘ ਬੱਚੀਵਿੰਡ, ਰਾਮ ਤੀਰਥ ਜੋਨ ਦੇ ਪ੍ਰਧਾਨ ਨਰਿੰਦਰ ਸਿੰਘ ਭਿੱਟੇਵੱਡ ਨੇ ਸੰਬੋਧਨ ਦੌਰਾਨ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਲੋਂ ਲੋਕਾਂ ਦੇ ਕਈ ਮਸਲੇ ਲੰਬੇ ਸਮੇਂ ਤੋਂ ਹੱਲ ਨਹੀਂ ਕੀਤੇ ਜਾ ਰਹੇ। ਕਈ ਨਾਜਾਇਜ਼ ਪਰਚੇ ਦਰਜ ਕੀਤੇ ਗਏ ਹਨ, ਜਦਕਿ ਜਾਇਜ਼ ਮਾਮਲਿਆਂ ਵਿੱਚ ਵੀ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਨਹੀਂ ਕੀਤੀ ਜਾ ਰਹੀ।

ਇਸ ਤੋਂ ਇਲਾਵਾ ਇਲਾਕੇ ਵਿਚ ਨਸ਼ਿਆਂ ਦਾ ਮੁੱਦਾ ਗੰਭੀਰ ਰੂਪ ਧਾਰ ਚੁੱਕਾ ਹੈ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਵੀ ਚਿੰਤਾਜਨਕ ਬਣੀ ਹੋਈ ਹੈ। ਦਿਨ-ਦਿਹਾੜੇ ਚੋਰੀਆਂ, ਲੁੱਟਾਂ-ਖੋਹਾਂ ਅਤੇ ਹੋਰ ਅਪਰਾਧਿਕ ਘਟਨਾਵਾਂ ਵਿੱਚ ਹੋ ਰਹੇ ਵਾਧੇ ਕਾਰਨ ਲੋਕਾਂ ਵਿਚ ਡਰ ਅਤੇ ਬੇਚੈਨੀ ਦਾ ਮਾਹੌਲ ਹੈ। ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਇਨ੍ਹਾਂ ਮਸਲਿਆਂ ਦੇ ਹੱਲ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 11 ਅਗਸਤ ਤੋਂ ਡੀ.ਐਸ.ਪੀ. ਚੋਗਾਵਾਂ ਦੇ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਜਾਵੇਗਾ। ਆਉਣ ਵਾਲੇ ਦਿਨਾਂ ਵਿੱਚ ਪਿੰਡ-ਪਿੰਡ ਮੀਟਿੰਗਾਂ ਕਰਕੇ ਲੋਕਾਂ ਨੂੰ ਸੰਘਰਸ਼ ਵਿੱਚ ਸ਼ਾਮਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸੋਨੀਆ ਮਾਨ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਸੰਘਰਸ਼ ਬਾਰੇ ਕੀਤੀਆਂ ਜਾ ਰਹੀਆਂ ਟਿੱਪਣੀਆਂ ਦੇ ਵਿਰੋਧ ਵਿੱਚ ਹਰ ਪਿੰਡ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਸਰਕਾਰ ਤੇ ਸੋਨੀਆ ਮਾਨ ਦੇ ਪੁਤਲੇ ਫੂਕੇ ਜਾਣਗੇ। ਇਸ ਮੌਕੇ ਕੁਲਜੀਤ ਸਿੰਘ ਕਾਲੇ ਘੁੰਣੂਪੁਰ, ਕੁਲਬੀਰ ਸਿੰਘ ਲੋਪੋਕੇ, ਜਸਮੀਤ ਸਿੰਘ ਰਾਣੀਆਂ, ਪ੍ਰਗਟ ਸਿੰਘ ਚੋਗਾਵਾਂ, ਅਵਤਾਰ ਬਾਵਾ, ਹਰਜੀਤ ਸਿੰਘ ਸ਼ਹੂਰਾ , ਸੁਖਜਿੰਦਰ ਸਿੰਘ ਸ਼ਾਹ ਲੋਪੋਕੇ ਅਤੇ ਗੁਰਪ੍ਰਤਾਪ ਸਿੰਘ ਕੱਕੜ੍ਹ ਸਮੇਤ ਵੱਡੀ ਗਿਣਤੀ ਵਿੱਚ ਸਮੂਹ ਆਗੂ ਸਹਿਬਾਨ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ 50 ਲੱਖ ਰੁਪਏ ਦੀ ਹੈਰੋਇਨ, ਦੋ 32 ਬੋਰ ਦੇ ਪਿਸਤੌਲ ਅਤੇ 5 ਜਿੰਦਾ ਰੌਂਦ ਸਣੇ ਇਕ ਦੋਸ਼ੀ ਗ੍ਰਿਫਤਾਰ ਅਗਲੀ ਖ਼ਬਰ ਪਿੰਡ ਛੰਨ ਕੋਹਾਲੀ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਮੁਸ਼ਕਿਲਾਂ ਸੁਣੀਆਂ
Ad Position 24