03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਬੰਦੀ ਸਿੰਘਾ ਦੀ ਰਿਹਾਈ ਲਈ ਰੋਡ ਸ਼ੋਅ ਸ਼ੁਰੂ

ਓਠੀਆਂ/ਅੰਮ੍ਰਿਤਸਰ 3 ਅਗਸਤ (ਗੁਰਵਿੰਦਰ ਸਿੰਘ ਛੀਨਾ) - ਪੰਜਾਬ ਵਿਚ ਬੜੀ ਤੇਜ਼ੀ ਨਾਲ ਉਭਰ ਰਹੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਸਿੰਘਾਂ ਦੀ ਰਿਹਾਈ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਜੇਲ੍ਹ ਵਿਚੋਂ ਰਿਹਾਅ ਕਰਾਉਣ ਲਈ ਵਿਧਾਨ ਸਭਾ ਹਲਕਾ ਰਾਜਾਸਾਸੀ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ...

Ad Position 21
No active advertisement
ਅਜੀਤ ਡੈਸਕ 03-08-2026

ਓਠੀਆਂ/ਅੰਮ੍ਰਿਤਸਰ 3 ਅਗਸਤ (ਗੁਰਵਿੰਦਰ ਸਿੰਘ ਛੀਨਾ) -  ਪੰਜਾਬ ਵਿਚ ਬੜੀ ਤੇਜ਼ੀ ਨਾਲ ਉਭਰ ਰਹੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਸਿੰਘਾਂ ਦੀ ਰਿਹਾਈ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਜੇਲ੍ਹ ਵਿਚੋਂ ਰਿਹਾਅ ਕਰਾਉਣ ਲਈ ਵਿਧਾਨ ਸਭਾ  ਹਲਕਾ ਰਾਜਾਸਾਸੀ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਹਲਕਾ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਵਲੋਂ ਅੱਜ ਸਰਹੱਦੀ ਪਿੰਡ ਭਿੰਡੀ ਔਲਖ ਦੇ ਗੁਰਦੁਆਰਾ ਦਮਦਮਾ ਸਾਹਿਬ ਤੋਂ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਰੋਡ ਸ਼ੋਅ ਸ਼ੁਰੂ ਕੀਤਾ ਗਿਆ। ਜਿਸ ਵਿਚ ਅੰਮ੍ਰਿਤਸਰ ਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਉਚੱਚੇ ਤੌਰ ਤੇ ਸ਼ਾਮਿਲ ਹੋਣ ਲਈ ਆ ਰਹੇ ਹਨ ।  ਇਹ ਰੋਡ ਸ਼ੋਅ ਜੋ ਕਿ ਵੱਖ-ਵੱਖ ਪਿੰਡਾਂ ਚੋਂ ਹੁੰਦਾ ਹੋਇਆ ਬੰਦੀ ਸਿੰਘਾਂ ਦੀ ਰਿਹਾਈ,ਅੰਮ੍ਰਿਤਸਰ ਪਾਲ ਸਿੰਘ ਨੂੰ  ਜੇਲ੍ਹ ਚੋਂ ਰਿਹਾਅ  ਕਰਾਉਣ ਅਤੇ ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ ਰਿਹਾਈ ਦਾ ਹੋਕਾ ਦਿੰਦਾ ਹੋਇਆ ਰਾਜਾਸਾਂਸੀ ਵਿਖੇ ਸਮਾਪਤ ਹੋਣ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼/ਪਨਬੱਸ ਤੇ ਪੀਆਰਟੀਸੀ ਦੀ ਹੜਤਾਲ ਕਾਰਨ ਬੱਸ ਸੇਵਾਵਾਂ ਪ੍ਰਭਾਵਿਤ ਅਗਲੀ ਖ਼ਬਰ ਮੁਕੇਰੀਆਂ ਨਗਰ ਕੌਂਸਲ 'ਤੇ ਆਮ ਆਦਮੀ ਪਾਰਟੀ ਦਾ ਕਬਜ਼ਾ
Ad Position 24
No active advertisement