03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਟਰੇਡ ਕਮਿਸ਼ਨ ਵਲੋਂ ਜ਼ਿਲ੍ਹਾ ਸੰਗਰੂਰ ਵਿਚ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਖਰਚੇ ਜਾਣਗੇ 2 ਕਰੋੜ ਦੇ ਫ਼ੰਡ - ਅਰੁਣ ਜਿੰਦਲ

ਸੰਗਰੂਰ, 3 ਅਗਸਤ (ਧੀਰਜ ਪਿਸ਼ੋਰੀਆ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਵਲੋਂ ਵਪਾਰੀਆਂ ਨੂੰ ਬਾਜ਼ਾਰਾਂ ਵਿਚ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਟਰੇਡ ਕਮਿਸ਼ਨ ਨੂੰ 40 ਕਰੋੜ ਰੁਪਏ ਦੇ ਫ਼ੰਡ ਜਾਰੀ ਕੀਤੇ ਗਏ ਹਨ ਜਿਨਾਂ ਵਿਚੋਂ ਦੋ ਕਰੋੜ ਰੁਪਏ ਦੇ ਫ਼ੰਡ ਜ਼ਿਲ੍ਹਾ ਸੰਗਰੂਰ ਦੇ ਬਾਜ਼ਾਰਾਂ...

Ad Position 21
No active advertisement
ਅਜੀਤ ਡੈਸਕ 03-08-2026

ਸੰਗਰੂਰ, 3 ਅਗਸਤ (ਧੀਰਜ ਪਿਸ਼ੋਰੀਆ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਵਲੋਂ ਵਪਾਰੀਆਂ ਨੂੰ ਬਾਜ਼ਾਰਾਂ ਵਿਚ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਟਰੇਡ ਕਮਿਸ਼ਨ ਨੂੰ 40 ਕਰੋੜ ਰੁਪਏ ਦੇ ਫ਼ੰਡ ਜਾਰੀ ਕੀਤੇ ਗਏ ਹਨ ਜਿਨਾਂ ਵਿਚੋਂ ਦੋ ਕਰੋੜ ਰੁਪਏ ਦੇ ਫ਼ੰਡ ਜ਼ਿਲ੍ਹਾ ਸੰਗਰੂਰ ਦੇ ਬਾਜ਼ਾਰਾਂ ਵਿਚ ਖਰਚੇ ਜਾਣਗੇ। ਟਰੇਡ ਕਮਿਸ਼ਨ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਅਰੁਣ ਜਿੰਦਲ ਨੇ ਦੱਸਿਆ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਪਿਛਲੇ ਮਹੀਨਿਆਂ ਦੌਰਾਨ ਵਪਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ, ਜਿਨ੍ਹਾਂ ਦੌਰਾਨ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਕਾਫੀ ਫੀਡਬੈਕ ਮਿਲੀ ਹੈ। ਇਹ ਸਮੱਸਿਆਵਾਂ ਸੂਬਾ ਸਰਕਾਰ ਤੱਕ ਪਹੁੰਚਾਈਆਂ ਗਈਆਂ ਸਨ।  ਉਸ ਤੋਂ ਬਾਅਦ ਜ਼ਿਲ੍ਹਾ ਸੰਗਰੂਰ ਲਈ ਦੋ ਕਰੋੜ ਰੁਪਏ ਦੇ ਫ਼ੰਡ ਜਾਰੀ ਹੋਏ ਹਨ। ਚੇਅਰਮੈਨ ਅਰੁਣ ਜਿੰਦਲ ਨੇ ਦੱਸਿਆ ਕਿ ਇਨ੍ਹਾਂ ਫ਼ੰਡਾਂ ਦੇ ਨਾਲ ਜ਼ਿਲ੍ਹਾ ਸੰਗਰੂਰ ਦੇ ਵੱਖ ਵੱਖ ਸ਼ਹਿਰਾਂ ਅਤੇ ਕਸਬਿਆਂ ਵਿਚ ਵਪਾਰੀਆਂ ਦੀ ਸੁਰੱਖਿਆ ਲਈ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਇਸ ਤੋਂ ਇਲਾਵਾ ਵਪਾਰੀਆਂ ਤੇ ਗ੍ਰਾਹਕਾਂ ਦੀ ਸਹੂਲਤ ਲਈ ਮੁਨਾਸਿਬ ਥਾਵਾਂ 'ਤੇ ਪਖਾਨੇ ਬਣਾਏ ਜਾਣ ਦੀ ਵੀ ਤਜਵੀਜ ਹੈ। ਉਨ੍ਹਾਂ ਹੋਰ ਦੱਸਿਆ ਕਿ ਕਈ ਥਾਵਾਂ ਤੇ ਬਿਜਲੀ ਦੇ ਟਰਾਂਸਫਾਰਮਰ ਅਤੇ ਖੰਭਿਆਂ ਨੂੰ ਹਟਾਉਣ ਤੋਂ ਇਲਾਵਾ ਬਿਜਲੀ ਸਪਲਾਈ ਦੀਆਂ ਤਾਰਾਂ ਨੂੰ ਉੱਚਾ ਕਰਨ ਦੀ ਮੰਗ ਵੀ ਟਰੇਡ ਕਮਿਸ਼ਨ ਕੋਲ ਆਈ ਹੈ।  ਬਾਜ਼ਾਰਾਂ ਵਿਚ ਸੜਕਾਂ 'ਤੇ ਪਏ ਖੱਡੇ ਵੀ ਵਪਾਰੀਆਂ ਲਈ ਮੁਸੀਬਤ ਬਣੇ ਹੋਏ ਹਨ।ਇਨ੍ਹਾਂਸਭ ਸਮੱਸਿਆਵਾਂ ਦੇ ਹੱਲ ਲਈ ਖਾਕਾ ਤਿਆਰ ਕੀਤਾ ਜਾ ਰਿਹਾ ਹੈ। ਜਲਦ ਹੀ ਆਏ ਫ਼ੰਡਾਂ ਨਾਲ ਕੰਮ ਸ਼ੁਰੂ ਕਰਵਾ ਦਿੱਤੇ ਜਾਣਗੇ।

Ad Position 22
No active advertisement
ਪਿਛਲੀ ਖ਼ਬਰ ਭਾਰੀ ਮੀਂਹ ਕਾਰਨ ਹਵਾਈ ਅੱਡਾ ਰੋਡ ਨੇ ਧਾਰਿਆ ਝੀਲ ਦਾ ਰੂਪ ਅਗਲੀ ਖ਼ਬਰ ਪੰਜਾਬ ਸਰਕਾਰ ਹਰ ਮੁੱਦੇ 'ਤੇ ਚਰਚਾ ਲਈ ਤਿਆਰ, ਵਿਰੋਧੀ ਧਿਰ ਕੋਲ ਕੋਈ ਠੋਸ ਮੁੱਦਾ ਨਹੀਂ - ਹਰਜੋਤ ਸਿੰਘ ਬੈਂਸ
Ad Position 24
No active advertisement