05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸੂਬੇ ਭਰ ਦੇ ਆਦਰਸ਼ ਸਕੂਲਾਂ ਵਲੋ ਅਣਮਿੱਥੇ ਸਮੇਂ ਲਈ ਪੱਕਾ ਰੋਸ ਧਰਨਾ ਭਲਕੇ ਸ਼ੁਰੂ

ਚੀਮਾ ਮੰਡੀ (ਸੰਗਰੂਰ), 4 ਅਗਸਤ (ਗੁਰਜੀਤ ਸਿੰਘ ਚਹਿਲ) - ਆਦਰਸ਼ ਸਕੂਲ ਟੀਚਿੰਗ ਅਤੇ ਨਾਨ ਟੀਚਿੰਗ...

Ad Position 21
No active advertisement
ਅਜੀਤ ਡੈਸਕ 04-08-2026

ਚੀਮਾ ਮੰਡੀ (ਸੰਗਰੂਰ), 4 ਅਗਸਤ (ਗੁਰਜੀਤ ਸਿੰਘ ਚਹਿਲ) - ਆਦਰਸ਼ ਸਕੂਲ ਟੀਚਿੰਗ ਅਤੇ ਨਾਨ ਟੀਚਿੰਗ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਪੰਜਾਬ ਭਰ ਦੇ ਆਦਰਸ਼ ਸਕੂਲਾਂ ਦੇ ਅਧਿਆਪਕ, ਸਹਾਇਕ ਅਧਿਆਪਕ ਅਤੇ ਦਰਜਾ ਚਾਰ ਕਰਮਚਾਰੀ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਕ 'ਚ ਭਲਕੇ (5 ਅਗਸਤ) ਤੋਂ ਸੰਗਰੂਰ ਵਿਖੇ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ਅਤੇ ਪੱਕਾ ਧਰਨਾ ਸ਼ੁਰੂ ਕਰਨਗੇ।

ਯੂਨੀਅਨ ਆਗੂਆਂ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਆਦਰਸ਼ ਸਕੂਲਾਂ ਦੇ ਕਰਮਚਾਰੀ ਬਹੁਤ ਹੀ ਨਿਗੂਣੀਆਂ ਤਨਖਾਹਾਂ ਅਤੇ ਅਸੁਰੱਖਿਅਤ ਸੇਵਾ ਸ਼ਰਤਾਂ ਹੇਠ ਕੰਮ ਕਰਨ ਲਈ ਮਜ਼ਬੂਰ ਹਨ। ਕਈ ਵਾਰ ਸਰਕਾਰ, ਸਬੰਧਤ ਵਿਭਾਗ ਅਤੇ ਪ੍ਰਬੰਧਕਾਂ ਦੇ ਧਿਆਨ 'ਚ ਇਹ ਮਸਲੇ ਲਿਆਂਦੇ ਗਏ, ਪਰ ਅੱਜ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ, ਜਿਸ ਕਾਰਨ ਮਜਬੂਰਨ ਸੰਘਰਸ਼ ਦਾ ਰਾਹ ਅਪਣਾਉਣਾ ਪੈ ਰਿਹਾ ਹੈ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਇਹ ਰੋਸ ਧਰਨਾ ਲਗਾਤਾਰ ਜਾਰੀ ਰਹੇਗਾ। ਯੂਨੀਅਨ ਆਗੂਆਂ ਨੇ ਕਿਹਾ ਕਿ ਇਸ ਸੰਘਰਸ਼ ਨੂੰ ਪੰਜਾਬ ਭਰ ਦੀਆਂ ਭਰਾਤਰੀ ਜਥੇਬੰਦੀਆਂ, ਮੁਲਾਜ਼ਮ, ਅਧਿਆਪਕ, ਸਮਾਜਿਕ ਅਤੇ ਕਿਸਾਨ ਜਥੇਬੰਦੀਆਂ ਵਲੋਂ ਦੇ ਸਮਰਥਨ ਸਦਕਾ ਕਾਮਯਾਬ ਕੀਤਾ ਜਾਵੇਗਾ।

ਯੂਨੀਅਨ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਬਿਨ੍ਹਾਂ ਕਿਸੇ ਹੋਰ ਦੇਰੀ ਦੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਦੀਆ ਮੰਗਾਂ ਨੂੰ ਪ੍ਰਵਾਨ ਕਰਕੇ ਇਸ ਸੰਘਰਸ਼ ਦਾ ਸਨਮਾਨਜਨਕ ਹੱਲ ਕੀਤਾ ਜਾਵੇ। ਇਸ ਮੌਕੇ ਅਧਿਆਪਕ ਆਗੂ ਅਮਨ ਸ਼ਾਸਤਰੀ, ਗੋਪਾਲ ਕ੍ਰਿਸ਼ਨ, ਜਗਸੀਰ ਸਿੰਘ, ਅਭਿਸ਼ੇਕ ਸੇਤੀਆ, ਰਮਨ ਸਿੰਗਲਾ, ਜੀਵਨ ਕੁਮਾਰ ਤੋ ਇਲਾਵਾ ਭਾਰੀ ਗਿਣਤੀ ਚ ਹੋਰ ਅਧਿਆਪਕ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਸਰਹੰਦ ਚੋਅ ਦੇ ਤਿੰਨ ਪੁਲਾਂ ਦੀ ਖਸਤਾ ਹਾਲਤ ਦਾ ਮੁੱਦਾ ਵਿਧਾਨ ਸਭਾ ਵਿਚ ਉਠਾਇਆ ਗਿਆ ਅਗਲੀ ਖ਼ਬਰ ਲੁਧਿਆਣਾ 'ਚ ਨਕਲੀ ਦੇਸੀ ਘਿਓ ਦਾ ਭੰਡਾਫੋੜ, ਘਰ ਵਿਚ ਬਣੇ ਗੋਦਾਮ 'ਤੇ ਸਿਹਤ ਵਿਭਾਗ ਦੀ ਰੇਡ
Ad Position 24
No active advertisement