05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਸਰਹੰਦ ਚੋਅ ਦੇ ਤਿੰਨ ਪੁਲਾਂ ਦੀ ਖਸਤਾ ਹਾਲਤ ਦਾ ਮੁੱਦਾ ਵਿਧਾਨ ਸਭਾ ਵਿਚ ਉਠਾਇਆ ਗਿਆ

ਸੰਗਰੂਰ, 4 ਅਗਸਤ (ਧੀਰਜ ਪਸੋਰੀਆ)- ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਵਿਧਾਨ...

Ad Position 21
No active advertisement
ਅਜੀਤ ਡੈਸਕ 04-08-2026

ਸੰਗਰੂਰ, 4 ਅਗਸਤ (ਧੀਰਜ ਪਸੋਰੀਆ)- ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਹਲਕੇ ਵਿਚੋ ਦੀ ਲੰਘਦੇ ਸਰਹਿੰਦ ਦੇ ਤਿੰਨ ਪੁਲਾਂ ਦੀ ਖਸਤਾ ਹਾਲਤ ਦਾ ਮੁੱਦਾ ਉਠਾਇਆ। ਇਹ ਮੁੱਦੇ ਨੂੰ ਉਠਾਉਂਦਿਆਂ ਵਿਧਾਇਕਾ ਭਰਾਜ ਨੇ ਕਿਹਾ ਕਿ ਪਿੰਡ ਸੰਤੋਖਪੁਰਾ ਨੇੜਲੇ ਪੁਲ ਦੀ ਹਾਲਤ ਬਹੁਤ ਖਸਤਾ ਹੈ ਇਸ ਨੂੰ ਨਵੇਂ ਬਣਾਏ ਜਾਣ ਦੀ ਜ਼ਰੂਰਤ ਹੈ ਜਦਕਿ ਖੇੜੀ ਚੰਦਵਾਂ ਅਤੇ ਘਾਬਦਾਂ ਵਾਲੇ ਪੁਲਾਂ ਦੀ ਹਾਲਤ ਇਹ ਹੈ ਕਿ ਬਰਸਾਤਾਂ ਦੇ ਦੌਰਾਨ ਪਾਣੀ ਪੁਲਾਂ ਦੇ ਉਪਰ ਦੀ ਹੋ ਜਾਂਦਾ ਹੈ ਜਿਸ ਕਾਰਣ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਭਰਾਜ ਨੇ ਕਿਹਾ ਕਿ ਜਦੋਂ ਇਸ ਸਬੰਧੀ ਬੀ. ਐਂਡ. ਆਰ. ਵਿਭਾਗ ਸੰਪਰਕ ਕੀਤਾ ਜਾਂਦਾ ਹੈ ਤਾਂ ਉਹ ਕਹਿ ਦਿੰਦੇ ਹਨ ਕਿ ਇਕਮ ਜਲ ਸਰੋਤ ਵਿਭਾਗ ਕਰੇਗਾ। ਇਸ ਦੇ ਜਵਾਬ ਵਿਚ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਇਹ ਪੁੱਲ ਬੀ. ਐਂਡ. ਆਰ. ਨੇ ਬਣਾਏ ਹੋਏ ਹਨ,  ਅਸੀ ਨੋ ਓਬਜੈਕਸਨ ਸਰਟੀਫਿਕੇਟ ਜਾਰੀ ਕਰ ਦਿੱਤਾ ਹੈ, ਉਹ ਹੀ ਇਹ ਕੰਮ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਜੇਸੀਟੀ ਮਿੱਲ ਦੇ ਮਜ਼ਦੂਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਧਾਨ ਸਭਾ ’ਚ ਧਾਲੀਵਾਲ ਨੇ ਚੁੱਕੀ ਆਵਾਜ਼ ਅਗਲੀ ਖ਼ਬਰ ਸੂਬੇ ਭਰ ਦੇ ਆਦਰਸ਼ ਸਕੂਲਾਂ ਵਲੋ ਅਣਮਿੱਥੇ ਸਮੇਂ ਲਈ ਪੱਕਾ ਰੋਸ ਧਰਨਾ ਭਲਕੇ ਸ਼ੁਰੂ
Ad Position 24
No active advertisement