05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਮੁਹਾਲੀ ਡੀ.ਸੀ. ਦਫ਼ਤਰ ਦੀ ਸੀਨੀਅਰ ਸਹਾਇਕ ਇਕ ਲੱਖ ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵਲੋਂ ਰੰਗੇ ਹੱਥੀਂ ਕਾਬੂ

ਐੱਸ. ਏ. ਐੱਸ. ਨਗਰ, 5 ਅਗਸਤ (ਕਪਿਲ ਵਧਵਾ) - ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ-1 ਨੇ ਡਿਪਟੀ ਕਮਿਸ਼ਨਰ ਦਫ਼ਤਰ, ਮੁਹਾਲੀ ਦੀ ਆਰ.ਆਈ.ਏ. ਸ਼ਾਖਾ ਵਿਚ ਤਾਇਨਾਤ ਸੀਨੀਅਰ ਸਹਾਇਕ (ਕਲਰਕ) ਭੁਪਿੰਦਰ ਕੌਰ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ...

Ad Position 21
No active advertisement
ਅਜੀਤ ਡੈਸਕ 05-08-2026

ਐੱਸ. ਏ. ਐੱਸ. ਨਗਰ, 5 ਅਗਸਤ (ਕਪਿਲ ਵਧਵਾ) - ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ-1 ਨੇ ਡਿਪਟੀ ਕਮਿਸ਼ਨਰ ਦਫ਼ਤਰ, ਮੁਹਾਲੀ ਦੀ ਆਰ.ਆਈ.ਏ. ਸ਼ਾਖਾ ਵਿਚ ਤਾਇਨਾਤ ਸੀਨੀਅਰ ਸਹਾਇਕ (ਕਲਰਕ) ਭੁਪਿੰਦਰ ਕੌਰ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਵਿਜੀਲੈਂਸ ਬਿਊਰੋ ਥਾਣਾ ਫਲਾਇੰਗ ਸਕੁਐਡ-1 ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਵਿਜੀਲੈਂਸ ਬਿਊਰੋ ਅਨੁਸਾਰ ਇਹ ਕਾਰਵਾਈ ਪ੍ਰਭਜੋਤ ਸਿੰਘ ਵਾਸੀ ਪਿੰਡ ਛਿੱਤ, ਡਾਕਖਾਨਾ ਸਰੂਪਵਾਲੀ, ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਸਕਾਈ ਰੋਕ ਵੈਲਫੇਅਰ ਸੁਸਾਇਟੀ ਸੈਕਟਰ-111/12 ਵਿਖੇ ਨਿਲਾਮੀ ਵਾਲੇ ਪਲਾਟ ਦਵਾਉਣ ਦੇ ਬਦਲੇ ਭੁਪਿੰਦਰ ਕੌਰ ਨੇ ਉਸ ਤੋਂ 8 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਕਾਰਵਾਈ ਕੀਤੀ ਅਤੇ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਭੁਪਿੰਦਰ ਕੌਰ ਨੂੰ ਸ਼ਿਕਾਇਤਕਰਤਾ ਤੋਂ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ  ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਵਲੋਂ ਮਾਮਲੇ ਦੀ ਅਗਲੇਰੀ ਤਫ਼ਤੀਸ਼ ਜਾਰੀ ਹੈ ਅਤੇ ਮੁਲਜ਼ਮ ਮਹਿਲਾਂ ਨੂੰ ਬੁੱਧਵਾਰ ਨੂੰ ਅਦਾਲਤ ਵਿਖੇ ਪੇਸ਼ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਦੇ ਮੁੱਦੇ ’ਤੇ ਆਪ ਵਿਧਾਇਕਾਂ ਅੱਗੇ ਸਦਨ ’ਚ ਡੱਟ ਗਏ ਅਕਾਲੀ ਵਿਧਾਇਕਾ ਬੀਬੀ ਗਨੀਵ ਕ... ਅਗਲੀ ਖ਼ਬਰ ਕਾਂਗਰਸ ਗੁਆ ਚੁੱਕੀ ਹੈ ਆਪਣਾ ਆਧਾਰਾ- ਮੰਤਰੀ ਹਰਭਜਨ ਸਿੰਘ ਈ.ਟੀ.ਓ.
Ad Position 24
No active advertisement