05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਤਰਨ ਤਾਰਨ ਪੁਲਿਸ ਅਤੇ ਬੀ.ਐੱਸ.ਐੱਫ. ਵਲੋਂ ਪਾਕਿਸਤਾਨ ਤੋਂ ਆਏ ਹਥਿਆਰਾਂ ਦੇ ਜ਼ਖੀਰੇ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 5 ਅਗਸਤ (ਹਰਿੰਦਰ ਸਿੰਘ)- ਤਰਨ ਤਾਰਨ ਪੁਲਿਸ ਅਤੇ ਬੀ.ਐੱਸ.ਐੱਫ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਭਾਰਤ-ਪਾਕਿਸਤਾਨ ਸਰਹੱਦ ਦੇ ਨਜ਼ਦੀਕ ਇਕ ਪਿੰਡ ਤੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਪਾਕਿਸਤਾਨੀਂ ਸਮੱਗਲਰਾਂ ਪਾਸੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ ਹੈ, ਜਿਸ ਵਿਚ 7 ਪਿਸਤੌਲ, ਇਕ ਐਮ.ਪੀ.ਗੰਨ, 89 ਕਾਰਤੂਸ, 2 ਮੋਬਾਈਲ ਫੋਨ ਸ਼ਾਮਿਲ ...

Ad Position 21
No active advertisement
ਅਜੀਤ ਡੈਸਕ 05-08-2026
ਤਰਨ ਤਾਰਨ, 5 ਅਗਸਤ (ਹਰਿੰਦਰ ਸਿੰਘ)- ਤਰਨ ਤਾਰਨ ਪੁਲਿਸ ਅਤੇ ਬੀ.ਐੱਸ.ਐੱਫ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਭਾਰਤ-ਪਾਕਿਸਤਾਨ ਸਰਹੱਦ ਦੇ ਨਜ਼ਦੀਕ ਇਕ ਪਿੰਡ ਤੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਪਾਕਿਸਤਾਨੀਂ ਸਮੱਗਲਰਾਂ ਪਾਸੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ ਹੈ,  ਜਿਸ ਵਿਚ 7 ਪਿਸਤੌਲ, ਇਕ ਐਮ.ਪੀ.ਗੰਨ, 89 ਕਾਰਤੂਸ, 2 ਮੋਬਾਈਲ ਫੋਨ ਸ਼ਾਮਿਲ ਹਨ। ਇਸ ਸੰਬੰਧ ਵਿਚ ਥਾਣਾ ਖਾਲੜਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਮਨਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਵਾਂ ਤਾਰਾ ਸਿੰਘ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸੰਬੰਧ ਹਨ ਅਤੇ ਇਹ ਵਿਅਕਤੀ ਸਰਹੱਦ ਪਾਰੋਂ ਵੱਖ-ਵੱਖ ਤਰੀਕਿਆਂ ਰਾਹੀਂ ਨਾਜਾਇਜ਼ ਹਥਿਆਰ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਆ ਵਿਚ ਸਪਲਾਈ ਕਰਦਾ ਹੈ। ਉਨ੍ਹਾਂ ਦੱਸਿਆ ਕਿ ਤਰਨ ਤਾਰਨ ਪੁਲਿਸ ਦੀ ਟੀਮ ਅਤੇ ਬੀ.ਐੱਸ.ਐੱਫ਼. ਦੀ ਟੀਮ ਵਲੋਂ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਮਨਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਵਾਂ ਤਾਰਾ ਸਿੰਘ ਦੇ ਘਰ ਛਾਪੇਮਾਰੀ ਕੀਤੀ ਅਤੇ ਘਰ ਵਿਚੋਂ ਹਥਿਆਰਾਂ ਦਾ ਵੱਡਾ ਜਖੀਰਾ ਬਰਾਮਦ ਕੀਤਾ ਗਿਆ, ਜਿਸ ਵਿਚ 1 ਐੱਮ.ਪੀ. 9 ਗੰਨ, 7 ਵਿਦੇਸ਼ੀ ਪਿਸਟਲ ਅਤੇ ਹੋਰ ਅਸਲਾ ਬਰਾਮਦ ਕੀਤਾ ਗਿਆ। ਬਰਾਮਦ ਕੀਤੇ ਗਏ ਹਥਿਆਰਾਂ ਵਿਚ 1 ਬਰੇਟਾ 30 ਬੋਰ ਪਿਸਟਲ ਸਮੇਤ ਮੈਗਜ਼ੀਨ, 4 ਗਲੌਕ 9 ਐੱਮ.ਐੱਮ ਸਮੇਤ ਮੈਗਜ਼ੀਨ, 2 ਜ਼ਗਾਨਾ ਪਿਸਟਲ 30 ਬੋਰ ਸਮੇਤ ਮੈਗਜ਼ੀਨ ਅਤੇ 1 ਐੱਮ.ਪੀ. 9 ਡਰੈਗਨ ਗੰਨ ਸਮੇਤ 2 ਮੈਗਜ਼ੀਨ ਅਤੇ 89 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਨੇ ਇਹ ਹਥਿਆਰ ਪਾਕਿਸਤਾਨ ਪਾਸੋਂ ਡਰੋਨ ਰਾਹੀਂ ਮੰਗਵਾਏ ਸਨ ਅਤੇ ਇਹ ਹਥਿਆਰਾਂ ਦੀ ਵੱਡੀ ਖੇਪ ਪੀ.ਆਈ.ਓ. ਅਤੇ ਗੈਂਗਸਟਰਾਂ ਵਲੋਂ ਟਾਰਗੇਟ ਕਿੰਲਿਗ ਲਈ ਵਰਤੀ ਜਾਣੀ ਸੀ ਅਤੇ ਕੋਈ ਅਣ-ਸੁਖਾਵੀਂ ਘਟਨਾ ਨੂੰ ਅੰਜ਼ਾਮ ਦੇਣਾ ਸੀ। ਗ੍ਰਿਫਤਾਰ ਵਿਅਕਤੀ ਨੂੰ ਅਦਾਲਤ ’ਚ ਪੇਸ਼ ਕਰਕੇ ਹੋਰ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਇਸ ਦੌਰਾਨ ਰਿਮਾਂਡ ਮੁਲਜ਼ਮ ਪਾਸੋਂ ਹੋਰ ਸਾਥੀ ਬਾਰੇ ਪਤਾ ਲੱਗੇਗਾ ਅਤੇ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
Ad Position 22
No active advertisement
ਪਿਛਲੀ ਖ਼ਬਰ ਤਲਵੰਡੀ ਸਾਬੋ ਦੇ ਪਿੰਡ ਮਲਕਾਣਾ ਤੇ ਜੱਜਲ ਵਿਚਕਾਰ ਹੋਏ ਭਿਆਨਕ ਹਾਦਸੇ ਵਿਚ ਇਕ ਦੀ ਮੌਤ ਅਗਲੀ ਖ਼ਬਰ ਚੰਡੀਗੜ੍ਹ ’ਚ ਵਿਦਿਆਰਥੀਆਂ ਦਾ ਪ੍ਰਦਰਸ਼ਨ
Ad Position 24
No active advertisement