05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮਾ ਦੀ ਸਕੱਤਰ ਸਥਾਨਕ ਸਰਕਾਰਾਂ ਘਣਸ਼ਾਮ ਥੋਰੀ ਨਾਲ ਹੋਈ ਮੀਟਿੰਗ

ਲੌਂਗੋਵਾਲ (ਸੰਗਰੂਰ), 5 ਅਗਸਤ (ਸ.ਸ.ਖੰਨਾ. ਵਿਨੋਦ) - ਅੱਜ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਤੇ ਲੇਬਰ ਯੂਨੀਅਨ ਰਜਿ, 23 ਦੇ ਆਊਟਸੋਰਸ...

Ad Position 21
No active advertisement
ਅਜੀਤ ਡੈਸਕ 05-08-2026

ਲੌਂਗੋਵਾਲ (ਸੰਗਰੂਰ), 5 ਅਗਸਤ  (ਸ.ਸ.ਖੰਨਾ. ਵਿਨੋਦ) - ਅੱਜ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ  ਇੰਪਲਾਈਜ਼ ਕੰਟਰੈਕਟ ਵਰਕਰਜ਼ ਤੇ ਲੇਬਰ ਯੂਨੀਅਨ ਰਜਿ, 23 ਦੇ ਆਊਟਸੋਰਸ ਮੁਲਾਜ਼ਮਾਂ ਵਲੋਂ ਸਕੱਤਰ ਸਥਾਨਕ ਸਰਕਾਰਾਂ ਘਣਸਿਆਮ ਥੋਰੀ (ਆਈਏਐਸ) ਨਾਲ ਮਿਊਂਸੀਪਲ ਭਵਨ ਸੈਕਟਰ 35 ਏ ਚੰਡੀਗੜ੍ਹ ਵਿਖੇ ਹੋਈ, ਜਿਸ ਵਿਚ ਸੂਬਾ ਆਗੂ ਗਗਨਦੀਪ ਸਿੰਘ ਸੁਨਾਮ, ਗੁਰਵਿੰਦਰ ਸਿੰਘ ਧਾਲੀਵਾਲ, ਪ੍ਰਦੀਪ ਸਿੰਘ ਭੀਖੀ ਮੌਜੂਦ ਸਨ । ਉਨਾਂ ਸਕੱਤਰ ਸਥਾਨਕ ਸਰਕਾਰਾਂ ਨਾਲ ਹੋਈ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਵਲੋਂ 2016 ਤੋਂ ਲੈਕੇ ਵੱਖ ਵੱਖ ਵਿਭਾਗਾਂ ਵਿਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਵਾਉਣ ਲਈ ਲੜਾਈ ਅੱਜ ਵੀ ਜਾਰੀ ਹੈ, ਉਸ ਸੰਘਰਸ਼ ਦੀ ਬਦੌਲਤ ਪੰਜਾਬ ਸਰਕਾਰ ਵਲੋਂ ਠੇਕਾ ਮੁਲਾਜ਼ਮਾਂ ਨਾਲ ਅਨੇਕਾਂ ਮੀਟਿੰਗਾਂ ਕਰਨ ਤੋਂ ਬਾਅਦ ਇਕ ਪੱਤਰ ਜਾਰੀ ਕੀਤਾ ਗਿਆ ਸੀ, ਜਿਸ ਵਿਚ ਠੇਕੇਦਾਰ ਕੰਪਨੀਆਂ ਨੂੰ ਬਾਹਰ ਕੱਢ ਕੇ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧਾ ਵਿਭਾਗਾਂ ਵਿਚ ਮਰਜ ਕਰਨ ਦੀ ਪਾਲਿਸੀ ਅਮਲ ਵਿਚ ਲਿਆਂਦੀ ਗਈ  ਸੀ। ਉਨਾਂ ਕਿਹਾ ਇਕ ਪਾਸੇ ਪੰਜਾਬ ਸਰਕਾਰ ਸਫ਼ਾਈ ਸੇਵਕਾਂ ਅਤੇ ਸੀਵਰਮੈਨਾ ਨੂੰ ਪੱਕਾ ਕਰਨ ਜਾ ਰਹੀ ਹੈ ਅਤੇ ਦੂਜੇ ਪਾਸੇ ਸੀਵਰੇਜ ਬੋਰਡ ਵਿਚ ਕੰਮ ਕਰਦੇ ਆਊਟਸੋਰਸ ਦੇ ਮੁਲਾਜ਼ਮਾ ਨੂੰ ਸਰਕਾਰ ਵਲੋਂ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਜੇਕਰ ਪੰਪ ਆਪਰੇਟਰ ਬਿਲ ਕਲਰਕ ਬਿਲ ਡਿਸਟਰੀਬਿਊਟਰ, ਬੇਲਦਾਰ, ਮਾਲੀ ਚੌਕੀਦਾਰ ਆਦਿ ਕੈਟਾਗਰੀਆਂ ਨੂੰ ਇਸ ਪਾਲਿਸੀ ਵਿਚ ਸ਼ਾਮਿਲ ਨਹੀਂ ਕੀਤਾ ਜਾਂਦਾ ਤਾਂ ਜਥੇਬੰਦੀ ਵਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ । ਇਸ ਬਾਰੇ ਸਕੱਤਰ ਸਥਾਨਕ ਸਰਕਾਰਾਂ ਘਨਸ਼ਾਮ ਥੋਰੀ ਦਾ ਕਹਿਣਾ ਹੈ ਕਿ ਪਿਛਲੇ ਸਮੇਂ ਦੌਰਾਨ ਕੈਬਨਿਟ ਮੀਟਿੰਗਾਂ ਦੇ ਵਿੱਚ ਉਹਨਾਂ ਵੱਲੋਂ ਸੀਵਰੇਜ ਬੋਰਡ ਦੇ ਕਾਮਿਆਂ ਨੂੰ ਵਿਭਾਗ 'ਚ ਲੈਣ ਦੀਆਂ ਸਿਫਾਰਿਸ਼ਾਂ ਲੋਕਲ ਬਾਡੀ ਵਲੋਂ ਕੀਤੀਆਂ ਜਾ ਚੁੱਕੀਆਂ ਹਨ। ਸੀਵਰੇਜ ਬੋਰਡ ਵਿਚ ਕੰਮ ਕਰਦੇ ਆਉਟਸੋਰਸ ਮੁਲਾਜ਼ਮਾਂ ਨੂੰ ਵਿਭਾਗ ਵਿਚ ਲਿਆਉਣ ਦੀ ਸਾਰੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ, ਜਿਸ ਦੇ ਤਹਿਤ ਠੇਕੇਦਾਰਾਂ ਅਤੇ ਕੰਪਨੀਆਂ ਨੂੰ ਬਾਹਰ ਕਰਕੇ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧਾ ਸੀਵਰੇਜ ਬੋਰਡ ਵਿਚ ਮਰਜ਼ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਤੋਂ ਆਈ 80 ਕਰੋੜ ਦੀ ਹੈਰੋਇਨ ਸਮੇਤ ਚਾਰ ਤਸਕਰ ਗ੍ਰਿਫਤਾਰ ਅਗਲੀ ਖ਼ਬਰ ਆਜ਼ਾਦੀ ਦਿਹਾੜੇ ਤੋਂ ਸੁਰੱਖਿਆ ਦੇ ਮੱਦੇਨਜ਼ਰ ਏਡੀਜੀਪੀ ਸਿਕਿਉਰਟੀ ਨੇ ਕੀਤਾ ਲੁਧਿਆਣਾ ਦਾ ਦੌਰਾ
Ad Position 24
No active advertisement