05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪਾਕਿਸਤਾਨ ਤੋਂ ਆਈ 80 ਕਰੋੜ ਦੀ ਹੈਰੋਇਨ ਸਮੇਤ ਚਾਰ ਤਸਕਰ ਗ੍ਰਿਫਤਾਰ

ਅਟਾਰੀ ਸਰਹੱਦ (ਅੰਮ੍ਰਿਤਸਰ) 5 ਅਗਸਤ(ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ) - ਡੀਆਈਜੀ ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ, ਐਸਐਸਪੀ ਅੰਮ੍ਰਿਤਸਰ ਦੇ ਦਿਹਾਤੀ ਦੇ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀਐਸਪੀ ਗੁਰਿੰਦਰ ਸਿੰਘ...

Ad Position 21
No active advertisement
ਅਜੀਤ ਡੈਸਕ 05-08-2026

ਅਟਾਰੀ ਸਰਹੱਦ (ਅੰਮ੍ਰਿਤਸਰ) 5 ਅਗਸਤ(ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ) - ਡੀਆਈਜੀ ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ, ਐਸਐਸਪੀ ਅੰਮ੍ਰਿਤਸਰ ਦੇ ਦਿਹਾਤੀ ਦੇ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀਐਸਪੀ ਗੁਰਿੰਦਰ ਸਿੰਘ ਨਾਗਰਾ, ਡੀਐਸਪੀ ਯਾਦਵਿੰਦਰ ਸਿੰਘ,  ਐਸਐਚਓ ਅਮਨਦੀਪ ਸਿੰਘ ਅਮਨ ਦੀ ਅਗਵਾਈ ਵਿਚ ਨਸ਼ਿਆਂ ਨੂੰ ਠੱਲ੍ਹ ਪਾਉਂਦਿਆਂ ਸਰਹੱਦੀ ਇਲਾਕੇ ਵਿਚ ਪਾਕਿਸਤਾਨ ਤੋਂ ਵੱਖ ਵੱਖ ਥਾਵਾਂ ਤੇ ਡਰੋਨਾ ਰਾਹੀਂ ਆਈ ਹੈਰੋਇਨ ਦੀ ਵੱਡੀ ਖੇਪ ਨੂੰ ਫੜ ਕੇ ਪੰਜਾਬ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਕੀਤੀ ਹੈ । ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਥਾਣਾ ਘਰਿੰਡਾ ਦੀ ਪੁਲਿਸ ਪਾਰਟੀ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਮਿਲੀ ਹੈ ਜਦਕਿ ਪਾਕਿਸਤਾਨੀ ਤਸਕਰਾਂ ਵਲੋਂ ਭਾਰਤੀ ਤਸਕਰਾਂ ਦੇ ਇਸ਼ਾਰੇ 'ਤੇ ਭਾਰਤ ਦੇ ਵੱਖ-ਵੱਖ ਸਰਹੱਦੀ ਇਲਾਕਿਆਂ ਵਿਚ ਸੁੱਟੀ ਗਈ 16 ਕਿਲੋ ਦੇ ਕਰੀਬ ਹੈਰੋਇਨ ਨੂੰ ਬਰਾਮਦ ਕੀਤਾ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸਰਹੱਦੀ ਪੁਲਿਸ ਥਾਣਾ ਘਰਿੰਡਾ ਦੇ ਅੱਗੇ ਐਸਐਚਓ ਅਮਨਦੀਪ ਸਿੰਘ ਦੀ ਅਗਵਾਈ ਵਿੱਚ ਲਗਾਏ ਗਏ ਨਾਕੇ ਦੌਰਾਨ 10 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ, ਭਾਰਤ ਦੇ ਸਰਹੱਦੀ ਪਿੰਡ ਧਨੋਏ ਤੋਂ ਪੰਜ ਕਿਲੋ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਅਤੇ ਕਸਬਾ ਅਟਾਰੀ ਤੋਂ ਇਕ ਕਿਲੋ ਹੈਰੋਇਨ ਸਮੇਤ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।  ਇਹ ਦੋਸ਼ੀ ਦੋ ਦਿਨ ਪਹਿਲਾਂ ਹੀ ਅਟਾਰੀ ਵਿਖੇ ਇਕ ਵਿਅਕਤੀ 'ਤੇ ਗੋਲੀਆਂ ਚਲਾ ਕੇ ਪੁਲਿਸ ਦੀ ਪਕੜ ਵਿਚੋਂ ਭੱਜਾ ਹੋਇਆ ਸੀ, ਜਿਸ ਨੂੰ ਅੱਜ ਐਸਐਚਓ ਅਮਨਦੀਪ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਇਕ ਕਿਲੋ ਹੈਰੋਨ ਸਮੇਤ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ।  ਬਰਾਮਦ ਕੀਤੀ ਗਈ ਹੈਰੋੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 80 ਕਰੋੜ  ਰੁਪਏ  ਦੱਸੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਟਰੱਕ ਹੇਠਾਂ ਆਉਣ ਨਾਲ ਇਕ ਔਰਤ ਦੀ ਮੌਤ ਅਗਲੀ ਖ਼ਬਰ ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮਾ ਦੀ ਸਕੱਤਰ ਸਥਾਨਕ ਸਰਕਾਰਾਂ ਘਣਸ਼ਾਮ ਥੋਰੀ ਨਾਲ ਹੋਈ ਮੀਟਿੰਗ
Ad Position 24
No active advertisement