05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਕਸਬਾ ਰਮਦਾਸ ਨੂੰ ਧਾਰਮਿਕ ਸ਼ਹਿਰ ਵਜੋਂ ਵਿਕਸਿਤ ਕਰਨ ਦੀ ਮੰਗ

ਅਜਨਾਲਾ (ਅੰਮ੍ਰਿਤਸਰ), 5 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਸਰਹੱਦੀ ਅਤੇ ਬ੍ਰਹਮ ਗਿਆਨੀ...

Ad Position 21
No active advertisement
ਅਜੀਤ ਡੈਸਕ 05-08-2026

ਅਜਨਾਲਾ (ਅੰਮ੍ਰਿਤਸਰ), 5 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਸਰਹੱਦੀ ਅਤੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਕਸਬਾ ਰਮਦਾਸ ਦੇ ਵਿਕਾਸ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। ਉਨ੍ਹਾਂ ਸਪੀਕਰ ਰਾਹੀਂ ਮੁੱਖ ਮੰਤਰੀ ਅਤੇ ਸੰਬੰਧਿਤ ਮੰਤਰੀਆਂ ਦਾ ਧਿਆਨ ਇਸ ਪਾਸੇ ਦਿਵਾਉਂਦਿਆਂ ਮੰਗ ਕੀਤੀ ਕਿ ਸਿੱਖ ਧਰਮ ਵਿਚ ਵਿਸ਼ੇਸ਼ ਮਹੱਤਵ ਰੱਖਣ ਵਾਲੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਇਸ ਸਰਹੱਦੀ ਕਸਬੇ ਰਮਦਾਸ ਨੂੰ ਧਾਰਮਿਕ ਕਸਬੇ ਵਜੋਂ ਵਿਕਸਿਤ ਕੀਤਾ ਜਾਵੇ।
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਤਿਹਾਸਿਕ ਕਸਬਾ ਰਮਦਾਸ ਨੂੰ ਸਿੱਖ ਧਰਮ ਵਿਚ ਬਾਬਾ ਬੁੱਢਾ ਸਾਹਿਬ ਜੀ ਦੀ ਨਗਰੀ ਵਜੋਂ ਜਾਣਿਆ ਜਾਂਦਾ ਹੈ। ਇਸ ਦੇ ਬਾਵਜੂਦ ਅੱਜ ਤੱਕ ਇਸ ਇਤਿਹਾਸਕ ਅਤੇ ਧਾਰਮਿਕ ਨਗਰ ਦਾ ਉਸ ਪੱਧਰ 'ਤੇ ਵਿਕਾਸ ਨਹੀਂ ਹੋ ਸਕਿਆ, ਜਿਸ ਦਾ ਇਹ ਅਸਲ ਹੱਕਦਾਰ ਹੈ। ਉਨ੍ਹਾਂ ਕਿਹਾ ਕਿ ਕਸਬਾ ਰਮਦਾਸ ਨਾ ਸਿਰਫ਼ ਧਾਰਮਿਕ ਪੱਖੋਂ, ਸਗੋਂ ਸਰਹੱਦੀ ਖੇਤਰ ਹੋਣ ਕਰਕੇ ਵੀ ਵਿਸ਼ੇਸ਼ ਮਹੱਤਵ ਰੱਖਦਾ ਹੈ।
ਉਨ੍ਹਾਂ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਰਮਦਾਸ ਬੱਸ ਅੱਡੇ ਤੋਂ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਤੱਕ ਜਾਣ ਵਾਲੇ ਮਾਰਗ ਨੂੰ ਵਿਰਾਸਤੀ ਮਾਰਗ ਵਜੋਂ ਵਿਕਸਿਤ ਕੀਤਾ ਜਾਵੇ, ਇਸ ਮਾਰਗ ਨੂੰ ਸੁੰਦਰ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਸ਼ਰਧਾਲੂਆਂ ਅਤੇ ਬਾਹਰੋਂ ਆਉਣ ਵਾਲੇ ਸੈਲਾਨੀਆਂ ਲਈ ਆਕਰਸ਼ਕ ਬਣਾਇਆ ਜਾਵੇ, ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ। ਵਿਧਾਇਕ ਧਾਲੀਵਾਲ ਨੇ ਇਕ ਹੋਰ ਮਹੱਤਵਪੂਰਨ ਮੰਗ ਉਠਾਉਂਦਿਆਂ ਕਿਹਾ ਕਿ ਰਮਦਾਸ ਦਾ ਸਰਕਾਰੀ ਸਕੂਲ ਜੋ ਪਹਿਲਾਂ ਬਾਬਾ ਬੁੱਢਾ ਸਾਹਿਬ ਜੀ ਦੇ ਨਾਂਅ ਨਾਲ ਜਾਣਿਆ ਜਾਂਦਾ ਸੀ, ਪਰ ਬਾਅਦ ਵਿਚ ਇਸ ਦਾ ਨਾਂਅ ਬਦਲ ਦਿੱਤਾ ਗਿਆ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਕੂਲ ਦਾ ਪੁਰਾਣਾ ਨਾਂਅ ਮੁੜ ਬਹਾਲ ਕਰਦਿਆਂ ਇਸ ਨੂੰ ਦੁਬਾਰਾ ਬਾਬਾ ਬੁੱਢਾ ਸਾਹਿਬ ਜੀ ਦੇ ਨਾਮ ਨਾਲ ਹੀ ਜਾਣਿਆ ਜਾਵੇ, ਤਾਂ ਜੋ ਨੌਜਵਾਨ ਪੀੜ੍ਹੀ ਆਪਣੇ ਮਹਾਨ ਧਾਰਮਿਕ ਇਤਿਹਾਸ ਅਤੇ ਵਿਰਾਸਤ ਨਾਲ ਜੁੜੀ ਰਹੇ। ਇਜਲਾਸ ਉਪਰੰਤ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਰਮਦਾਸ ਦੇ ਸਰਵਪੱਖੀ ਵਿਕਾਸ ਨਾਲ ਇਲਾਕੇ ਵਿਚ ਧਾਰਮਿਕ ਸੈਰ-ਸਪਾਟੇ ਨੂੰ ਵੀ ਵੱਡਾ ਹੁਲਾਰਾ ਮਿਲੇਗਾ, ਜਿਸ ਨਾਲ ਸਥਾਨਕ ਲੋਕਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਅਤੇ ਸਰਹੱਦੀ ਖੇਤਰ ਦੀ ਆਰਥਿਕਤਾ ਨੂੰ ਵੀ ਮਜ਼ਬੂਤੀ ਮਿਲੇਗੀ।

Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ਵਿਖੇ ਭੇਦਭਰੀ ਹਾਲਤ ’ਚ ਵਿਅਕਤੀ ਦੀ ਮੌਤ ਅਗਲੀ ਖ਼ਬਰ ਸਰਕਾਰੀ ਮੁਲਾਜ਼ਮਾਂ ਦਾ ਡੀਏ ਅਦਾ ਕਰਨ ਤੋਂ ਭੱਜੀ ਪੰਜਾਬ ਸਰਕਾਰ - ਵਿਜੇ ਸਾਂਪਲਾ
Ad Position 24
No active advertisement