05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਗਡਕਰੀ ਪਾਸੋਂ ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਸੜਕ ਨੂੰ ਰਾਸ਼ਟਰੀ ਰਾਜਮਾਰਗ ਘੋਸ਼ਿਤ ਕਰਨ ਦੀ ਮੰਗ ਨੂੰ ਫਿਰ ਉਠਾਇਆ - ਮਲਵਿੰਦਰ ਸਿੰਘ ਕੰਗ

ਨਵੀਂ ਦਿੱਲੀ, 5 ਅਗਸਤ - ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਟਵੀਟ ਕਰ ਕਿਹਾ, ਅੱਜ ਭਾਰਤ ਸਰਕਾਰ ਦੇ ਮਾਣਯੋਗ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਜੀ ਨਾਲ ਮੁਲਾਕਾਤ...

Ad Position 21
No active advertisement
ਅਜੀਤ ਡੈਸਕ 05-08-2026

ਨਵੀਂ ਦਿੱਲੀ, 5 ਅਗਸਤ - ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਟਵੀਟ ਕਰ ਕਿਹਾ, ਅੱਜ ਭਾਰਤ ਸਰਕਾਰ ਦੇ ਮਾਣਯੋਗ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਜੀ ਨਾਲ ਮੁਲਾਕਾਤ ਕਰਕੇ ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਸੜਕ ਨੂੰ ਰਾਸ਼ਟਰੀ ਰਾਜਮਾਰਗ (ਨੈਸ਼ਨਲ ਹਾਈਵੇ) ਘੋਸ਼ਿਤ ਕਰਨ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਇਕ ਵਾਰ ਫਿਰ ਮਜ਼ਬੂਤੀ ਨਾਲ ਉਠਾਇਆ।
ਇਹ ਮਹੱਤਵਪੂਰਨ ਮਾਰਗ ਸ਼ਰਧਾਲੂਆਂ, ਆਮ ਯਾਤਰੀਆਂ ਅਤੇ ਖੇਤਰ ਦੇ ਆਰਥਿਕ ਵਿਕਾਸ ਲਈ ਬਹੁਤ ਹੀ ਅਹਿਮ ਹੈ। ਮਾਣਯੋਗ ਮੰਤਰੀ ਜੀ ਨੇ ਇਸ ਮੰਗ ’ਤੇ ਜਲਦ ਅਤੇ ਸਕਾਰਾਤਮਕ ਕਾਰਵਾਈ ਦਾ ਭਰੋਸਾ ਦਿੱਤਾ।ਮੈਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਜਲਦੀ ਹੀ ਸਾਕਾਰ ਹੋਵੇਗੀ, ਜਿਸ ਨਾਲ ਖੇਤਰ ਵਿਚ ਸੰਪਰਕ, ਧਾਰਮਿਕ ਸੈਰ-ਸਪਾਟੇ ਅਤੇ ਵਿਕਾਸ ਦੇ ਨਵੇਂ ਰਾਹ ਖੁੱਲ੍ਹਣਗੇ।

Ad Position 22
No active advertisement
ਪਿਛਲੀ ਖ਼ਬਰ ਫੂਡ ਸਪਲਾਈ ਵਿਭਾਗ ਨੇ ਹੋਏ ਸਵਦੇਸ਼ੀ ਮੇਲੇ ਚੋਂ ਅੱਠ ਘਰੇਲੂ ਸਿਲੰਡਰ ਕੀਤੇ ਜ਼ਬਤ ਅਗਲੀ ਖ਼ਬਰ ਅਸੀਂ ਚਾਹੁੰਦੇ ਹਾਂ, ਦੇਸ਼ ਨਾਲ ਜੁੜੇ ਮੁੱਦਿਆਂ 'ਤੇ ਸਦਨ ਵਿਚ ਚਰਚਾ ਹੋਵੇ - ਡਿੰਪਲ ਯਾਦਵ
Ad Position 24
No active advertisement