ਚੰਡੀਗੜ੍ਹ, 6 ਅਗਸਤ - ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ।ਅੱਜ ਵੀ ਸਦਨ ਵਿਚ ਹੰਗਾਮਾ ਹੋਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਕਾਨੂੰਨ ਵਿਵਸਥਾ ਸਮੇਤ ਹੋਰ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। ਏਜੰਡੇ ਅਨੁਸਾਰ ਅੱਜ ਸਦਨ ਵਿਚ 10 ਪ੍ਰਸਤਾਵ ਪੇਸ਼ ਕੀਤੇ ਜਾਣਗੇ। ਇਨ੍ਹਾਂ ਤਜਵੀਜ਼ਾਂ ਵਿਚੋਂ ਸਭ ਤੋਂ ਪ੍ਰਮੁੱਖ ਮਨੁੱਖੀ ਅਧਿਕਾਰ ਕਾਰਕੁਨ ਭਾਈ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾਂਜਲੀ ਭੇਟ ਕਰਨਾ, 1980-90 ਦੇ ਦਹਾਕੇ ਵਿਚ ਕਥਿਤ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀ ਜਾਂਚ ਲਈ ਇਕ ਸੱਚ ਅਤੇ ਸੁਲ੍ਹਾ ਕਮਿਸ਼ਨ ਬਣਾਉਣਾ, ਉਨ੍ਹਾਂ ਦੇ ਨਾਮ 'ਤੇ ਮਨੁੱਖੀ ਅਧਿਕਾਰ ਖੋਜ ਕੇਂਦਰ ਸਥਾਪਤ ਕਰਨਾ ਅਤੇ 'ਭਾਈ ਜਸਵੰਤ ਸਿੰਘ ਖਾਲੜਾ ਮਨੁੱਖੀ ਅਧਿਕਾਰ ਪੁਰਸਕਾਰ' ਸ਼ੁਰੂ ਕਰਨਾ ਹੈ।
ਤਾਜ਼ਾ ਖ਼ਬਰਾਂ
Free
ਪੰਜਾਬ ਵਿਧਾਨ ਸਭਾ ਮੌਨਸੂਨ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ
ਚੰਡੀਗੜ੍ਹ, 6 ਅਗਸਤ - ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ।ਅੱਜ ਵੀ ਸਦਨ ਵਿਚ ਹੰਗਾਮਾ ਹੋਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਕਾਨੂੰਨ ਵਿਵਸਥਾ ਸਮੇਤ ਹੋਰ...
ਅਜੀਤ ਡੈਸਕ
06-08-2026