06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਸੰਗਰੂਰ, 6 ਅਗਸਤ (ਧੀਰਜ ਪਿਸ਼ੋਰੀਆ) - ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਵਿਖੇ ਮੁਲਾਕਾਤ...

Ad Position 21
No active advertisement
ਅਜੀਤ ਡੈਸਕ 06-08-2026

ਸੰਗਰੂਰ, 6  ਅਗਸਤ (ਧੀਰਜ ਪਿਸ਼ੋਰੀਆ) - ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਵਿਧਾਇਕਾ ਭਰਾਜ ਨੇ ਮੁਲਾਕਾਤ ਦੌਰਾਨ ਪਾਰਟੀ ਸੰਗਠਨ ਅਤੇ ਲੋਕ ਭਲਾਈ ਨਾਲ ਜੁੜੇ ਅਹਿਮ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ। ਇਸ ਸੰਬੰਧੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਾਰਟੀ ਸੁਪਰੀਮ ਕੇਜਰੀਵਾਲ ਨੂੰ ਜਾਣੂ ਕਰਵਾਇਆ ਗਿਆ ਕਿ ਵਿਧਾਨ ਸਭਾ ਹਲਕਾ ਸੰਗਰੂਰ ਸਮੇਤ ਸੂਬੇ ਦੇ ਸਾਰੇ ਹਲਕਿਆਂ ਵਿਚ ਪਾਰਟੀ ਸੰਗਠਨ ਨੂੰ ਮਜਬੂਤ ਕੀਤਾ ਜਾ ਰਿਹਾ ਹੈ।ਸੰਗਠਨ ਇੰਚਾਰਜਾਂ ਵਲੋਂ ਹਲਕੇ ਦੇ ਹਰ ਵਾਰਡ ਵਿਚ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦੌਰਾਨ ਭਰਵਾਂ ਹੁੰਗਾਰਾ ਮਿਲ ਰਿਹਾ ਹੈ।  ਲੋਕ ਭਲਾਈ ਦੇ ਮੁੱਦਿਆਂ 'ਤੇ ਹੋਈ ਗੱਲਬਾਤ ਦੌਰਾਨ ਅਰਵਿੰਦ ਕੇਜਰੀਵਾਲ ਨੂੰ ਦੱਸਿਆ ਗਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ 300 ਯੂਨਿਟ ਬਿਜਲੀ ਮੁਫ਼ਤ ਤੋਂ ਲੈ ਕੇ ਮਾਵਾਂ ਧੀਆਂ ਸਤਿਕਾਰ ਯੋਜਨਾ ਤੱਕ ਕੀਤੇ ਲੋਕ ਭਲਾਈ ਦੇ ਕੰਮਾਂ ਦੇ ਨਾਲ ਪੰਜਾਬ ਵਾਸੀ ਪੂਰੀ ਤਰ੍ਹਾਂ ਸੰਤੁਸ਼ਟ ਹਨ। ਅੱਜ ਪੰਜਾਬ ਸਿੱਖਿਆ ਕ੍ਰਾਂਤੀ ਦੀ ਬਦੌਲਤ ਪੂਰੇ ਦੇਸ਼ ਵਿਚ ਇਕ ਨੰਬਰ ਸੂਬਾ ਬਣ ਗਿਆ ਹੈ।  ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੀਟ ਅਤੇ ਜੇਈਈ ਮੇਨ ਵਰਗੀਆਂ  ਦੇਸ਼ ਪੱਧਰੀ ਪ੍ਰੀਖਿਆਵਾਂ ਵਿਚ ਸਫਲਤਾ ਪ੍ਰਾਪਤ ਕਰ ਰਹੇ ਹਨ।  ਪੰਜਾਬ ਦੇ ਉਹ ਲੋਕ ਜੋ ਆਰਥਿਕ ਤੰਗੀਆਂ ਦੇ ਚੱਲਦੇ ਇਲਾਜ ਨਾ ਕਰਾ ਸਕਣ ਕਾਰਨ ਇਸ ਦੁਨੀਆ ਤੋਂ ਚਲੇ ਜਾਂਦੇ ਸਨ, ਉਹ ਮੁੱਖ ਮੰਤਰੀ ਮੁਫਤ ਸਿਹਤ ਬੀਮਾ ਯੋਜਨਾ ਤਹਿਤ ਆਪਣਾ ਇਲਾਜ ਕਰਵਾ ਕੇ ਖੁਸ਼ੀ ਮਹਿਸੂਸ ਕਰ ਰਹੇ ਹਨ। ਉਹ ਲੋਕ ਜੋ ਤੀਰਥ ਯਾਤਰਾ ਨੂੰ ਇਕ ਸੁਪਨਾ ਸਮਝਦੇ ਸਨ ਉਹ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਲਾਹਾ ਲੈ ਕੇ ਖੁਸ਼ੀ ਮਹਿਸੂਸ ਕਰ ਰਹੇ ਹਨ।  ਵਿਧਾਇਕਾ ਭਰਾਜ ਨੇ ਦੱਸਿਆ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਸਰਕਾਰ ਵਲੋਂ ਕੀਤੇ ਜਾ ਰਹੇ ਕਾਰਜਾਂ 'ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਵਿਧਾਨ ਸਭਾ 2027 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ 2022 ਦੀਆਂ ਚੋਣਾਂ ਤੋਂ ਵੀ ਵੱਧ ਸੀਟਾਂ ਜਿੱਤ ਕੇ ਮੁੜ ਪੰਜਾਬ ਦੀ ਸੇਵਾ ਕਰੇਗੀ।

Ad Position 22
No active advertisement
ਪਿਛਲੀ ਖ਼ਬਰ ਬੰਬੇ ਹਾਈ ਕੋਰਟ ਨੇ ਤਹਿਲਕਾ ਦੇ ਸਾਬਕਾ ਸੰਪਾਦਕ ਤਰੁਣ ਤੇਜਪਾਲ ਨੂੰ ਕਥਿਤ ਜਿਨਸੀ ਸ਼ੋਸ਼ਣ ਮਾਮਲੇ ਵਿਚ ਠਹਿਰਾਇਆ ਦੋਸ਼ੀ ਅਗਲੀ ਖ਼ਬਰ ਪੰਜਾਬ ਵਿਚ ਕਾਂਗਰਸ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਸੂਰਜ ਠਾਕੁਰ 6 ਅਤੇ 7 ਅਗਸਤ ਨੂੰ ਰਹਿਣਗੇ ਪੰਜਾਬ ਦੌਰੇ ’ਤੇ
Ad Position 24
No active advertisement