06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਹਲਕਾ ਇੰਚਾਰਜ ਸੋਨੀਆ ਮਾਨ ਵਲੋਂ ਪਿੰਡਾਂ 'ਚ ਮੁਸ਼ਕਿਲਾਂ ਸੁਣਨ ਦਾ ਸਿਲਸਿਲਾ ਜਾਰੀ

ਚੋਗਾਵਾਂ/ ਅੰਮ੍ਰਿਤਸਰ, 6 ਅਗਸਤ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡਾਂ ਵਿਚ...

Ad Position 21
No active advertisement
ਅਜੀਤ ਡੈਸਕ 06-08-2026

ਚੋਗਾਵਾਂ/ ਅੰਮ੍ਰਿਤਸਰ, 6 ਅਗਸਤ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡਾਂ ਵਿਚ ਹਲਕਾ ਇੰਚਾਰਜ ਸੋਨੀਆ ਮਾਨ ਵਲੋਂ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਤਹਿਤ ਅੱਜ ਪਿੰਡ ਚਵਿੰਡਾ ਕਲਾਂ/ਖੁਰਦ ਵਿਖੇ ਸਰਪੰਚ ਗੁਰਭੇਜ ਸਿੰਘ ਸ਼ਾਹ ਤੇ ਸਰਪੰਚ ਰਣਧੀਰ ਸਿੰਘ ਦੀ ਅਗਵਾਈ ਹੇਠ ਇਕ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਹਲਕਾ ਇੰਚਾਰਜ ਸੋਨੀਆ ਮਾਨ ਦਾ ਪਹੁੰਚਣ ਤੇ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਸੋਨੀਆ ਮਾਨ ਨੇ ਸਮੂਹ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਬੜੇ ਵਿਸਥਾਰ ਨਾਲ ਸੁਣਿਆ ਤੇ ਹੱਲ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਨੰਬਰਦਾਰ ਇਕਬਾਲ ਸਿੰਘ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਸੋਨੀਆ ਮਾਨ ਨੇ ਸਨਮਾਨਿਤ ਕੀਤਾ।ਇਸ ਮੌਕੇ ਹਲਕਾ ਕ੍ਰੋਆਰਡੀਨੇਟਰ ਸੁਖਦੀਪ ਸਿੰਘ ਛੀਨਾ, ਹਲਕਾ ਸੰਗਠਨ ਇੰਚਾਰਜ ਰਾਜਬੀਰ ਸਿੰਘ, ਮੇਜਰ ਸਿੰਘ ਭਿੰਡਰ, ਸੁਖਬੀਰ ਸਿੰਘ, ਸ਼ਮਸ਼ੇਰ ਸਿੰਘ ਸ਼ਾਹ,ਬਲਾਕ ਸੰਮਤੀ ਮੈਂਬਰ ਸੰਤੋਖ ਸਿੰਘ, ਮੈਂਬਰ ਦਿਲਬਾਗ ਸਿੰਘ, ਮੈਂਬਰ ਸਾਧਾ ਸਿੰਘ, ਗੁਰਮੁਖ ਸਿੰਘ ਮੈਂਬਰ ਪਰਮਜੀਤ ਸਿੰਘ ਮੈਂਬਰ, ਬਲਜਿੰਦਰ ਕੌਰ ਮੈਂਬਰ, ਸ਼ਮਸ਼ੇਰ ਸਿੰਘ ਸ਼ਾਹ, ਗੁਰਪਾਲ ਸਿੰਘ ਪਾਬੜ, ਜੋਤਾ ਸਿੰਘ, ਸਰਬਜੀਤ ਸਿੰਘ, ਸੁਰਜੀਤ ਗਿੱਲ, ਗੁਰਜੀਤ ਸਿੰਘ, ਅਮਰੀਕ ਸਿੰਘ ਨਿਵਾਣੀਆਂ, ਜਗਤਾਰ ਸਿੰਘ ਬਾਗ ਵਾਲਿਆਂ, ਡਾਕਟਰ ਰਵਿੰਦਰ ਸਿੰਘ, ਕੈਪਟਨ ਬਲਦੇਵ ਸਿੰਘ, ਸੁੱਖਜਿੰਦਰ ਸਿੰਘ, ਗੁਰਵਿੰਦਰ ਸਿੰਘ ਨੰਬਰਦਾਰ, ਸੂਬੇਦਾਰ ਸਕੱਤਰ ਸਿੰਘ, ਸੁਖਵਿੰਦਰ ਸਿੰਘ ਆਦ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਮਾਰਗਾਂ ਦੇ ਨਿਰਮਾਣ ਦੌਰਾਨ ਰੁੱਖਾਂ ਦੀ ਕਟਾਈ ਦਾ ਮੁੱਦਾ ਰਾਜ ਸਭਾ ਵਿਚ ਸੰਤ ਸੀਚੇਵਾਲ ਨੇ ਚੁੱਕਿਆ ਅਗਲੀ ਖ਼ਬਰ ਰਾਈਸ ਮਿਲਰਜ਼ ਐਸੋਸੀਏਸ਼ਨ ਦੀ ਮੀਟਿੰਗ 8 ਨੂੰ ਹੋਵੇਗੀ
Ad Position 24
No active advertisement