06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਸੰਗਠਨ ਮਜ਼ਬੂਤੀ ਲਈ ਪੰਜ ਮੈਂਬਰੀ ਸੰਸਦੀ ਬੋਰਡ ਦਾ ਕੀਤਾ ਗਠਨ

ਚੰਡੀਗੜ੍ਹ, 6 ਅਗਸਤ (ਪ੍ਰੋ ਅਵਤਾਰ ਸਿੰਘ) -ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਪਾਰਟੀ...

Ad Position 21
No active advertisement
ਅਜੀਤ ਡੈਸਕ 06-08-2026

ਚੰਡੀਗੜ੍ਹ, 6 ਅਗਸਤ (ਪ੍ਰੋ ਅਵਤਾਰ ਸਿੰਘ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪਾਰਟੀ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਯੋਗ, ਸਮਰਪਿਤ ਤੇ ਇਮਾਨਦਾਰ ਸੇਵਾਦਾਰਾਂ ਨੂੰ ਅੱਗੇ ਲਿਆਉਣ ਦੇ ਉਦੇਸ਼ ਨਾਲ ਪੰਜ ਮੈਂਬਰੀ ਪਾਰਲੀਮਾਨੀ ਬੋਰਡ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਹੁਕਮ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਖ਼ਾਲਸਾ ਜੀ ਦੇ ਸਤਿਕਾਰਯੋਗ ਪਿਤਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਜੀ ਦੇ ਦਸਤਖ਼ਤਾਂ ਹੇਠ ਪਾਰਟੀ ਲੈਟਰਹੈੱਡ ਤੇ ਜਾਰੀ ਕੀਤੇ ਗਏ।

ਜਾਰੀ ਹੁਕਮਾਂ ਅਨੁਸਾਰ ਸ. ਕਾਬਲ ਸਿੰਘ ਨੂੰ ਪਾਰਲੀਮਾਨੀ ਬੋਰਡ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ, ਜਦਕਿ ਸੁਖਵਿੰਦਰ ਸਿੰਘ ਅਗਵਾਨ, ਸ. ਬਾਬੂ ਸਿੰਘ ਬਰਾੜ, ਸ. ਸੁਖਪ੍ਰੀਤ ਸਿੰਘ ਉਦੋਕੇ ਅਤੇ ਸ. ਪ੍ਰਗਟ ਸਿੰਘ ਨੂੰ ਬੋਰਡ ਦੇ ਮੈਂਬਰ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ। ਮੀਡੀਆ ਇੰਚਾਰਜ ਭਾਈ ਸ਼ਮਸ਼ੇਰ ਸਿੰਘ ਪੱਧਰੀ ਵਲੋਂ ਜਾਰੀ ਬਿਆਨ ਵਿਚ ਪਾਰਟੀ ਵਲੋਂ ਕਿਹਾ ਗਿਆ ਹੈ ਕਿ ਪਾਰਲੀਮਾਨੀ ਬੋਰਡ ਦਾ ਮੁੱਖ ਕਾਰਜ ਵੱਖ-ਵੱਖ ਹਲਕਿਆਂ ਤੋਂ ਪ੍ਰਾਪਤ ਸਿਫ਼ਾਰਸ਼ਾਂ ਦਾ ਨਿਰਪੱਖ ਢੰਗ ਨਾਲ ਅਧਿਐਨ ਕਰਨਾ ਅਤੇ ਸੇਵਾਦਾਰਾਂ ਦੀ ਕਾਰਗੁਜ਼ਾਰੀ, ਪੰਥ ਅਤੇ ਪੰਜਾਬ ਪ੍ਰਤੀ ਸੇਵਾ, ਅਨੁਸ਼ਾਸਨ, ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਲੋਕਾਂ ਵਿਚ ਉਨ੍ਹਾਂ ਦੀ ਸਵੀਕਾਰਤਾ ਦਾ ਨਿਰਪੱਖ ਮੁਲਾਂਕਣ ਕਰਨਾ ਹੋਵੇਗਾ।

ਇਸ ਮੁਲਾਂਕਣ ਦੇ ਆਧਾਰ 'ਤੇ ਬੋਰਡ ਯੋਗ ਅਤੇ ਕਾਬਲ ਉਮੀਦਵਾਰਾਂ ਦੇ ਨਾਮ ਪਾਰਟੀ ਦੀ ਉੱਚ ਲੀਡਰਸ਼ਿਪ ਨੂੰ ਪ੍ਰਵਾਨਗੀ ਲਈ ਭੇਜੇਗਾ, ਤਾਂ ਜੋ ਪਾਰਟੀ ਦੇ ਹਰ ਫ਼ੈਸਲੇ ਵਿਚ ਪਾਰਦਰਸ਼ਤਾ, ਯੋਗਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਇਆ ਜਾ ਸਕੇ। ਪਾਰਟੀ ਨੇ ਸਪੱਸ਼ਟ ਕੀਤਾ ਹੈ ਕਿ ਪਾਰਲੀਮਾਨੀ ਬੋਰਡ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਪਾਰਟੀ ਦੀ ਵਿਚਾਰਧਾਰਾ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਅਤੇ ਸਮਰਪਿਤ ਸੇਵਾਦਾਰਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਬਣਦਾ ਮਾਣ-ਸਤਿਕਾਰ ਅਤੇ ਜ਼ਿੰਮੇਵਾਰੀਆਂ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਏਗਾ।

ਪਾਰਟੀ ਲੀਡਰਸ਼ਿਪ ਨੇ ਨਵ-ਗਠਿਤ ਬੋਰਡ ਤੋਂ ਉਮੀਦ ਪ੍ਰਗਟਾਈ ਹੈ ਕਿ ਇਹ ਪੂਰੀ ਨਿਰਪੱਖਤਾ, ਇਮਾਨਦਾਰੀ ਅਤੇ ਪਾਰਟੀ ਦੇ ਸਿਧਾਂਤਾਂ ਅਨੁਸਾਰ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦਿਆਂ ਸੰਗਠਨ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ। ਅੰਤ ਵਿੱਚ ਪਾਰਟੀ ਨੇ ਕੌਮ ਦੇ ਸ਼ਹੀਦ ਪਰਿਵਾਰਾਂ ਪ੍ਰਤੀ ਆਪਣਾ ਡੂੰਘਾ ਸਤਿਕਾਰ ਪ੍ਰਗਟ ਕਰਦਿਆਂ ਕਿਹਾ ਕਿ ਕੌਮ ਦੇ ਮਹਾਨ ਸ਼ਹੀਦ ਭਾਈ ਸਤਵੰਤ ਸਿੰਘ ਜੀ ਅਤੇ ਸਾਰੇ ਸ਼ਹੀਦਾਂ ਦੀਆਂ ਅਦੁੱਤੀ ਕੁਰਬਾਨੀਆਂ ਨੂੰ ਸਦਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ। ਇਸੇ ਭਾਵਨਾ ਤਹਿਤ ਸ਼ਹੀਦ ਪਰਿਵਾਰਾਂ ਨੂੰ ਬਣਦਾ ਮਾਣ ਦਿੰਦਿਆਂ ਸ਼ਹੀਦ ਭਾਈ ਸਤਵੰਤ ਸਿੰਘ ਜੀ ਦੇ ਭਤੀਜੇ ਭਾਈ ਸੁਖਵਿੰਦਰ ਸਿੰਘ ਅਗਵਾਨ ਨੂੰ ਪਾਰਲੀਮਾਨੀ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਨੇ ਕਿਹਾ ਕਿ ਇਹ ਨਿਯੁਕਤੀ ਕੇਵਲ ਇਕ ਜ਼ਿੰਮੇਵਾਰੀ ਨਹੀਂ, ਸਗੋਂ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਪ੍ਰਤੀ ਸਤਿਕਾਰ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਪਾਰਟੀ ਦੀ ਅਟੁੱਟ ਵਚਨਬੱਧਤਾ ਦਾ ਪ੍ਰਤੀਕ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਦੇ 5 ਡੀ.ਐਸ.ਪੀਜ਼. ਨੂੰ ਮਿਲੀ ਤਰੱਕੀ, ਐਸ.ਪੀ ਰੈਂਕ ’ਤੇ ਹੋਈ ਨਿਯੁਕਤੀ ਅਗਲੀ ਖ਼ਬਰ ਸਰਕਾਰੀ ਥਰਮਲਾਂ ਦੇ ਠੇਕਾ ਮੁਲਾਜ਼ਮਾਂ ਦੀ ਮੁਕੰਮਲ ਹੜਤਾਲ ਦਾ ਅਸਰ ਨਾਲ ਬਿਜਲੀ ਉਤਪਾਦਨ ਘਟਿਆ
Ad Position 24
No active advertisement