06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੰਜਾਬ ਪੁਲਿਸ ਦੇ 5 ਡੀ.ਐਸ.ਪੀਜ਼. ਨੂੰ ਮਿਲੀ ਤਰੱਕੀ, ਐਸ.ਪੀ ਰੈਂਕ ’ਤੇ ਹੋਈ ਨਿਯੁਕਤੀ

ਚੰਡੀਗੜ੍ਹ, 6 ਅਗਸਤ (ਪ੍ਰੋ ਅਵਤਾਰ ਸਿੰਘ)– ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿਚ...

Ad Position 21
No active advertisement
ਅਜੀਤ ਡੈਸਕ 06-08-2026

ਚੰਡੀਗੜ੍ਹ, 6 ਅਗਸਤ (ਪ੍ਰੋ ਅਵਤਾਰ ਸਿੰਘ)– ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿਚ ਅਧਿਕਾਰੀਆਂ ਦੀਆਂ ਤਰੱਕੀਆਂ ਸਬੰਧੀ ਅਹਿਮ ਹੁਕਮ ਜਾਰੀ ਕਰਦਿਆਂ ਪੰਜ ਉਪ ਪੁਲਿਸ ਕਪਤਾਨਾਂ (ਡੀਐਸਪੀਜ਼) ਨੂੰ ਕਪਤਾਨ ਪੁਲਿਸ (ਐਸਪੀ) ਦੇ ਅਹੁਦੇ ’ਤੇ ਤਰੱਕੀ ਦੇ ਦਿੱਤੀ ਹੈ। ਗ੍ਰਹਿ ਮਾਮਲੇ ਵਿਭਾਗ ਵਲੋਂ ਜਾਰੀ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ। ਸਰਕਾਰ ਦੇ ਇਸ ਫ਼ੈਸਲੇ ਨੂੰ ਪੁਲਿਸ ਪ੍ਰਸ਼ਾਸਨ ਵਿਚ ਅਹਿਮ ਪ੍ਰਸ਼ਾਸਨਿਕ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਵਲੋਂ ਜਾਰੀ ਹੁਕਮਾਂ ਅਨੁਸਾਰ 9 ਜੂਨ 2026 ਨੂੰ ਹੋਈ ਵਿਭਾਗੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਦੀਆਂ ਸਿਫ਼ਾਰਸ਼ਾਂ ਦੇ ਆਧਾਰ ’ਤੇ ਸੀਨੀਅਰਤਾ ਸੂਚੀ ਮੁਤਾਬਕ ਪੰਜ ਡੀ.ਐਸ.ਪੀਜ਼. ਨੂੰ ਐਸ.ਪੀ. ਦੇ ਰੈਂਕ ’ਤੇ ਤਰੱਕੀ ਦਿੱਤੀ ਗਈ ਹੈ। ਤਰੱਕੀ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਵਿਚ ਕਮਲਜੀਤ ਸਿੰਘ (258/ਬੀਆਰ), ਦੀਪਕ ਸਿੰਘ (ਜੇਆਰਟੀ/364, 497/ਜੇਆਰ), ਬੂਟਾ ਸਿੰਘ (319/ਬੀਆਰ), ਗੁਰਿੰਦਰਜੀਤ ਸਿੰਘ (2/ਐਫ਼ਆਰ) ਅਤੇ ਜਗਦੀਸ਼ ਰਾਜ (445/ਐਫ਼ਆਰ, 18 ਆਈਐਨਟੀ) ਸ਼ਾਮਲ ਹਨ।

ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਜੇਕਰ ਭਵਿੱਖ ਵਿਚ ਕੋਈ ਸੀਨੀਅਰ ਅਧਿਕਾਰੀ ਤਰੱਕੀ ਲਈ ਯੋਗ ਪਾਇਆ ਜਾਂਦਾ ਹੈ ਜਾਂ ਕਿਸੇ ਅਧਿਕਾਰੀ ਨੂੰ ਅਦਾਲਤੀ ਜਾਂ ਪ੍ਰਸ਼ਾਸਨਿਕ ਫ਼ੈਸਲੇ ਕਾਰਨ ਤਰੱਕੀ ਦਾ ਹੱਕ ਮਿਲਦਾ ਹੈ ਤਾਂ ਉਸ ਨੂੰ ਪਹਿਲ ਦੇ ਆਧਾਰ ’ਤੇ ਐਸ.ਪੀ. ਦਾ ਲਾਭ ਦਿੱਤਾ ਜਾਵੇਗਾ। ਇਸ ਸਥਿਤੀ ਵਿਚ ਲੋੜ ਪੈਣ ’ਤੇ ਜੂਨੀਅਰ ਅਧਿਕਾਰੀਆਂ ਨੂੰ ਮੁੜ ਡੀ.ਐਸ.ਪੀ. ਦੇ ਅਹੁਦੇ ’ਤੇ ਭੇਜਿਆ ਜਾ ਸਕੇਗਾ ਅਤੇ ਸਮੁੱਚੀ ਪ੍ਰਕਿਰਿਆ ਵਾਟਰਫ਼ਾਲ ਮਕੈਨਿਜ਼ਮ ਅਨੁਸਾਰ ਅਮਲ ਵਿਚ ਲਿਆਂਦੀ ਜਾਵੇਗੀ।

ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਤਰੱਕੀ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਨੂੰ ਨਿਯਮਾਂ ਅਨੁਸਾਰ ਪ੍ਰਤੀ ਮਹੀਨਾ 200 ਰੁਪਏ ਵਿਸ਼ੇਸ਼ ਭੱਤਾ ਦਿੱਤਾ ਜਾਵੇਗਾ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਇਸ ਸਬੰਧੀ ਲੋੜੀਂਦੀ ਕਾਰਵਾਈ ਕਰਨ ਲਈ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਉਪ ਕੁਲਪਤੀ ਵਜੋਂ ਡਾ. ਯਾਦਵਿੰਦਰ ਸਿੰਘ ਬਰਾੜ ਨੇ ਅਹੁਦਾ ਸੰਭਾਲਿਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਸੰਗਠਨ ਮਜ਼ਬੂਤੀ ਲਈ ਪੰਜ ਮੈਂਬਰੀ ਸੰਸਦੀ ਬੋਰਡ ਦਾ ਕੀਤਾ ਗਠਨ
Ad Position 24
No active advertisement