06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਅਜਨਾਲਾ 'ਚ ਪੁਲਿਸ ਵਲੋਂ ਕੀਤਾ ਗਿਆ ਫਲੈਗ ਮਾਰਚ

ਅਜਨਾਲਾ (ਅੰਮ੍ਰਿਤਸਰ), 6 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- 15 ਅਗਸਤ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਿਸ...

Ad Position 21
No active advertisement
ਅਜੀਤ ਡੈਸਕ 06-08-2026

ਅਜਨਾਲਾ (ਅੰਮ੍ਰਿਤਸਰ), 6 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- 15 ਅਗਸਤ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ ਕੰਵਲਪ੍ਰੀਤ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਮਨ-ਕਾਨੂੰਨ ਬਰਕਰਾਰ ਰੱਖਣ ਅਤੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਚੇਤਾਵਨੀ ਦੇਣ ਦੇ ਮਕਸਦ ਨਾਲ ਪੁਲਸ ਵਲੋਂ ਅੱਜ ਅਜਨਾਲਾ ਵਿਖੇ ਡੀ.ਐੱਸ.ਪੀ ਧਰਮਿੰਦਰ ਕਲਿਆਣ ਦੀ ਅਗਵਾਈ ਹੇਠ ਫਲੈਗ ਮਾਰਚ ਕੀਤਾ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ ਧਰਮਿੰਦਰ ਕਲਿਆਣ ਨੇ ਕਿਹਾ ਕਿ ਆਜ਼ਾਦੀ ਦਿਹਾੜੇ ਨੂੰ ਲੈ ਕੇ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਸੁਰੱਖਿਆ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਅਮਨ-ਕਾਨੂੰਨ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜਨਤਕ ਥਾਵਾਂ, ਮਹੱਤਵਪੂਰਨ ਸਥਾਨਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਤੇ ਪੁਲਿਸ ਦੀ ਵਿਸ਼ੇਸ਼ ਨਿਗਰਾਨੀ ਰਹੇਗੀ।

ਉਨ੍ਹਾਂ ਕਿਹਾ ਕਿ ਲੋਕ ਬਿਨ੍ਹਾਂ ਕਿਸੇ ਡਰ ਦੇ ਆਪਣੇ ਰੋਜ਼ਾਨਾ ਦੇ ਕੰਮ ਕਰਨ ਅਤੇ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜ਼ਰ ਆਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਡੀ.ਐੱਸ.ਪੀ ਧਰਮਿੰਦਰ ਕਲਿਆਣ ਨੇ ਇਹ ਵੀ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਸਰਹੱਦੀ ਇਲਾਕਿਆਂ ਵਿਚ ਨਾਕਾਬੰਦੀਆਂ, ਗਸ਼ਤ ਅਤੇ ਚੈਕਿੰਗ ਹੋਰ ਤੇਜ਼ ਕੀਤੀ ਜਾਵੇਗੀ ਤਾਂ ਜੋ ਆਜ਼ਾਦੀ ਦਿਹਾੜਾ ਸ਼ਾਂਤੀਪੂਰਵਕ ਅਤੇ ਸੁਰੱਖਿਅਤ ਮਾਹੌਲ ਵਿਚ ਮਨਾਇਆ ਜਾ ਸਕੇ। ਇਸ ਫਲੈਗ ਮਾਰਚ ਵਿਚ ਇੰਸਪੈਕਟਰ ਅਰਜਨ ਕੁਮਾਰ ਐੱਸ.ਐੱਚ.ਓ ਅਜਨਾਲਾ, ਸਬ-ਇੰਸ: ਨਰਿੰਦਰ ਸਿੰਘ ਐੱਸ.ਐੱਚ.ਓ ਰਮਦਾਸ ਸਮੇਤ ਵੱਡੀ ਗਿਣਤੀ 'ਚ ਪੁਲਸ ਕਰਮਚਾਰੀ ਸ਼ਾਮਿਲ ਸਨ।

Ad Position 22
No active advertisement
ਪਿਛਲੀ ਖ਼ਬਰ ਭੂਪੇਸ਼ ਬਘੇਲ ਵਲੋਂ ਪੰਜਾਬ ਕਾਂਗਰਸ ਨੂੰ ਮਜ਼ਬੂਤ ਕਰਨ ਦਾ ਸੱਦਾ ਅਗਲੀ ਖ਼ਬਰ ਗੁਰੂ ਘਰ ਮੱਥਾ ਟੇਕਣ ਜਾ ਰਹੀ ਮਹਿਲਾ ਦੇ ਗਲ ਤੋਂ ਚੇਨੀ ਝਪਟ ਕੇ ਨੋਜਵਾਨ ਫ਼ਰਾਰ
Ad Position 24
No active advertisement