06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਗੁਰੂ ਘਰ ਨਤਮਸਤਕ ਹੋਣ ਜਾ ਰਹੀ ਮਹਿਲਾ ਤੋਂ ਝਪਟਮਾਰਾਂ ਨੇ ਸੋਨੇ ਦੀ ਚੇਨ ਝਪਟੀ

ਮਾਛੀਵਾੜਾ ਸਾਹਿਬ (ਲੁਧਿਆਣਾ), 6 ਅਗਸਤ (ਰਾਜਦੀਪ ਸਿੰਘ ਅਲਬੇਲਾ)- ਮਾਛੀਵਾੜਾ ਵਿਖੇ ਗੁਰਦੁਆਰਾ ਸਾਹਿਬ ਮੱਥਾ ਟੇਕਣ...

Ad Position 21
No active advertisement
ਅਜੀਤ ਡੈਸਕ 06-08-2026

ਮਾਛੀਵਾੜਾ ਸਾਹਿਬ (ਲੁਧਿਆਣਾ), 6 ਅਗਸਤ (ਰਾਜਦੀਪ ਸਿੰਘ ਅਲਬੇਲਾ)- ਮਾਛੀਵਾੜਾ ਵਿਖੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਮਹਿਲਾ ਕੋਲੋਂ ਮੋਟਰਸਾਈਕਲ ਸਵਾਰ ਨਾਕਾਬਪੋਸ਼ ਝਪਟਮਾਰ 2 ਤੋਲੇ ਸੋਨੇ ਦੀ ਚੇਨ ਝਪਟ ਕੇ ਫ਼ਰਾਰ ਹੋ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹਿਲਾ ਗੀਤਾ ਰਾਣੀ ਨੇ ਦੱਸਿਆ ਕਿ ਉਹ ਸਵੇਰੇ 6 ਵਜੇ ਘਰੋਂ ਇਤਿਹਾਸਕ ਗੁਰਦੁਆਰਾ ਸ੍ਰੀ ਗਨੀ ਖਾਂ ਨਬੀ ਖਾਂ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੀ ਸੀ ਤੇ ਜਦੋਂ ਉਹ ਗੁਰੂ ਘਰ ਨੇੜ੍ਹੇ ਪੁੱਜੀ ਤਾਂ ਉੱਥੇ 2 ਮੋਟਰਸਾਈਕਲ ਸਵਾਰ ਜਿਨ੍ਹਾਂ ਨੇ ਚਿਹਰੇ ਢਕੇ ਹੋਏ ਸਨ, ਉਸ ਦੇ ਕੋਲੋਂ ਲੰਘੇ।

ਫਿਰ ਇਕ ਵਿਅਕਤੀ ਮੋਟਰਸਾਈਕਲ ਤੋਂ ਉਤਰਿਆ ਜਿਸ ਨੇ ਪਿੱਛੋਂ ਆ ਕੇ ਉਸਦੇ ਗਲ ’ਚ ਪਾਈ ਸੋਨੇ ਦੀ ਚੇਨ ਨੂੰ ਝਪਟ ਮਾਰ ਕੇ ਖੋਹ ਲਿਆ। ਇਹ ਦੋਵੇਂ ਮੋਟਰਸਾਈਕਲ ਸਵਾਰ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਫ਼ਰਾਰ ਹੋ ਗਏ ਅਤੇ ਉਸ ਨੇ ਰੌਲਾ ਵੀ ਪਾਇਆ ਪਰ ਸਵੇਰ ਦਾ ਟਾਈਮ ਹੋਣ ਕਾਰਨ ਬਜ਼ਾਰ ਬੰਦ ਸਨ ਜਿਸ ਕਾਰਨ ਇਹ ਕਿਸੇ ਦੇ ਕਾਬੂ ਨਾ ਆ ਸਕੇ। ਗੀਤਾ ਰਾਣੀ ਨੇ ਦੱਸਿਆ ਕਿ ਉਸਦੀ ਚੇਨ ਕਰੀਬ 2 ਤੋਲੇ ਦੀ ਸੀ।

ਉਸ ਵਲੋਂ ਸੀ.ਸੀ.ਟੀ.ਵੀ. ਫੁਟੇਜ਼ ਅਤੇ ਸ਼ਿਕਾਇਤ ਮਾਛੀਵਾੜਾ ਪੁਲਸ ਕੋਲ ਦਰਜ ਕਰਵਾ ਦਿੱਤਾ ਹੈ। ਸੀ.ਸੀ.ਟੀ.ਵੀ. ਫੁਟੇਜ਼ ਵਿਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਝਪਟਮਾਰ ਸੋਨੇ ਦੀ ਚੇਨ ਖੋਹ ਕੇ ਜਾ ਰਹੇ ਹਨ ਅਤੇ ਔਰਤ ਵਲੋਂ ਰੌਲਾ ਪਾਉਂਦਿਆਂ ਉਨ੍ਹਾਂ ਦਾ ਪਿੱਛਾ ਵੀ ਕੀਤਾ। ਇਸ ਸਬੰਧੀ ਥਾਣਾ ਮੁਖੀ ਚਰਨਜੀਤ ਸਿੰਘ ਨੇ ਕਿਹਾ ਕਿ ਪੀੜ੍ਹਤ ਮਹਿਲਾ ਦੀ ਸ਼ਿਕਾਇਤ ਅਤੇ ਫੁਟੇਜ਼ ਦੇ ਅਧਾਰ ’ਤੇ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਝਪਟਮਾਰਾਂ ਖਿਲਾਫ਼ ਮਾਮਲਾ ਦਰਜ ਕੀਤਾ ਜਾਵੇਗਾ ਅਤੇ ਜਲਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਥਾਣਾ ਮੁਖੀ ਚਰਨਜੀਤ ਸਿੰਘ ਨੇ ਕਿਹਾ ਕਿ ਕੁਝ ਜਿਊਲਰਜ਼ ਚੋਰਾਂ ਤੋਂ ਸੋਨੇ ਦਾ ਸਸਤਾ ਸਮਾਨ ਖਰੀਦ ਲੈਂਦੇ ਹਨ। ਇਸ ਲਈ ਉਹ ਅਜਿਹੇ ਲਾਲਚੀ ਦੁਕਾਨਦਾਰਾਂ ਨੂੰ ਚਿਤਾਵਨੀ ਦਿੰਦੇ ਹਨ ਕਿ ਜੇਕਰ ਕਿਸੇ ਨੇ ਵੀ ਚੋਰਾਂ ਤੋਂ ਸਮਾਨ ਖਰੀਦਿਆ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦਿਆਲਪੁਰਾ ਨੇ ਸਤਲੁਜ ਪੁਲ ਦੀ ਖਸਤਾ ਹਾਲਤ ਦਾ ਮੁੱਦਾ ਵਿਧਾਨ ਸਭਾ ’ਚ ਉਠਾਇਆ ਅਗਲੀ ਖ਼ਬਰ ਹਕੀਕਤ-ਏ-ਪੀਲੀਆ: ਦੇਸੂਜੋਧਾ ਵਿਚ ਟਿਊਬਵੈੱਲ ਦਾ ਪਾਣੀ ਪੀਣ ਲਾਇਕ ਨਹੀਂ, 5 ਨਮੂਨੇ ਫੇਲ
Ad Position 24
No active advertisement