ਨਵੀਂ ਦਿੱਲੀ, 6 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਹੈਂਡਲੂਮ ਦਿਵਸ ਤੋਂ ਪਹਿਲਾਂ ਆਪਣਾ ਨਵਾਂ ਇੰਸਟਾਗ੍ਰਾਮ ਵੀਡੀਓ ਜਾਰੀ ਕੀਤਾ ਹੈ। ਵੀਡੀਓ ਵਿਚ ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ 7 ਅਗਸਤ ਨੂੰ ਰਾਸ਼ਟਰੀ ਹੈਂਡਲੂਮ ਦਿਵਸ ਪੂਰੇ ਉਤਸ਼ਾਹ ਨਾਲ ਮਨਾਉਣ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਹੈਂਡਲੂਮ ਦੇ ਬੁਣੇ ਹੋਏ ਕੱਪੜੇ ਖਰੀਦਣਾ ਸਿਰਫ਼ ਕੱਪੜੇ ਖਰੀਦਣਾ ਨਹੀਂ ਹੈ, ਸਗੋਂ ਦੇਸ਼ ਦੇ ਲੱਖਾਂ ਬੁਣਕਰਾਂ ਅਤੇ ਗਰੀਬ ਪਰਿਵਾਰਾਂ ਦੀ ਰੋਜ਼ੀ-ਰੋਟੀ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹੈਂਡਲੂਮ ਉਤਪਾਦਾਂ ਦੀ ਵਰਤੋਂ ਵਧਾਉਣ ਅਤੇ ਸੋਸ਼ਲ ਮੀਡੀਆ ਰਾਹੀਂ ਵੀ ਇਸ ਦਾ ਪ੍ਰਚਾਰ ਕਰਨ।
ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ 7 ਅਗਸਤ ਦਾ ਦਿਨ ਦੇਸ਼ ਦੇ ਇਤਿਹਾਸ ਵਿਚ ਵਿਸ਼ੇਸ਼ ਮਹੱਤਵ ਰੱਖਦਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਲੋਕ ਮਿੱਤਰਤਾ ਦਿਵਸ ਪੂਰੇ ਉਤਸ਼ਾਹ ਨਾਲ ਮਨਾਉਂਦੇ ਹਨ, ਉਸੇ ਤਰ੍ਹਾਂ ਰਾਸ਼ਟਰੀ ਹੈਂਡਲੂਮ ਡੇ ਵੀ ਮਨਾਇਆ ਜਾਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਹੈਂਡਲੂਮ ਉਤਪਾਦ ਖਰੀਦਣ, ਉਨ੍ਹਾਂ ਨੂੰ ਪਹਿਨਣ ਅਤੇ ਉਨ੍ਹਾਂ ਦੀਆਂ ਫੋਟੋਆਂ ਜਾਂ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਨਾਲ ਵੱਧ ਤੋਂ ਵੱਧ ਲੋਕ ਭਾਰਤੀ ਹੈਂਡਲੂਮ ਉਤਪਾਦਾਂ ਵੱਲ ਆਕਰਸ਼ਿਤ ਹੋਣਗੇ।
ਤਾਜ਼ਾ ਖ਼ਬਰਾਂ
Free
ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਰਾਸ਼ਟਰੀ ਹੈਂਡਲੂਮ ਦਿਵਸ ਮਨਾਉਣ ਦੀ ਅਪੀਲ ਕੀਤੀ
ਨਵੀਂ ਦਿੱਲੀ, 6 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਹੈਂਡਲੂਮ ਦਿਵਸ ਤੋਂ...
ਅਜੀਤ ਡੈਸਕ
06-08-2026