07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਅੱਠਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ, 7 ਅਗਸਤ (ਜਸਵੰਤ ਸਿੰਘ ਜੱਸ)- ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਉਤਸ਼ਾਹ ਸਹਿਤ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਉਪਰੰਤ ਸ੍ਰੀ...

Ad Position 21
No active advertisement
ਅਜੀਤ ਡੈਸਕ 07-08-2026

ਅੰਮ੍ਰਿਤਸਰ, 7 ਅਗਸਤ (ਜਸਵੰਤ ਸਿੰਘ ਜੱਸ)- ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਉਤਸ਼ਾਹ ਸਹਿਤ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਸੰਬੰਧੀ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਸਰਵਣ ਕਰਵਾਈਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸੰਤ ਚਰਨਜੀਤ ਸਿੰਘ ਜਸੋਵਾਲ, ਧਰਮ ਪ੍ਰਚਾਰ ਕਮੇਟੀ ਮੈਂਬਰ ਅਜੈਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ, ਕਰਮਚਾਰੀ ਅਤੇ ਸੰਗਤਾਂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਾਬ੍ਹ ਮੇਰੇ ਹਲਕੇ ਨੂੰ ਮੁਹੱਈਆ ਕਰਵਾਓ ਨਹਿਰੀ ਪਾਣੀ- ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਗਲੀ ਖ਼ਬਰ ਗ੍ਰਹਿ ਮੰਤਰੀ ਨੂੰ ਸੰਸਦ ’ਚ ਆ ਕੇ ਦੇਣਾ ਚਾਹੀਦਾ ਹੈ ਜਵਾਬ- ਸੁਖਜਿੰਦਰ ਸਿੰਘ ਰੰਧਾਵਾ
Ad Position 24
No active advertisement