07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਚੰਡੀਗੜ੍ਹ ’ਚ ਸਰਕਾਰੀ ਕਰਮਚਾਰੀਆਂ ਵਲੋਂ ਪ੍ਰਦਰਸ਼ਨ

ਚੰਡੀਗੜ੍ਹ, 7 ਅਗਸਤ (ਅਜਾਇਬ ਔਜਲਾ)- ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਨ ਵਾਲੇ...

Ad Position 21
No active advertisement
ਅਜੀਤ ਡੈਸਕ 07-08-2026

ਚੰਡੀਗੜ੍ਹ, 7 ਅਗਸਤ (ਅਜਾਇਬ ਔਜਲਾ)- ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਨ ਵਾਲੇ ਕਰਮਚਾਰੀ, ਸਕੂਲ ਅਧਿਆਪਕ ਅਤੇ ਸੈਂਕੜੇ ਹੋਰ ਕਰਮਚਾਰੀ ਅੱਜ ਸਮੂਹਿਕ ਛੁੱਟੀ ਲੈ ਕੇ ਚੰਡੀਗੜ੍ਹ ਦੇ ਸੈਕਟਰ 39 ਪਹੁੰਚੇ। ਉੱਥੇ ਹੋਈ ਮੈਗਾ ਰੈਲੀ ਵਿਚ ਹਿੱਸਾ ਲੈਣ ਲਈ ਅੱਜ ਪੰਜਾਬ ਭਰ ਦੇ ਕਈ ਸਰਕਾਰੀ ਦਫਤਰਾਂ ਵਿਚ ਕੰਮ ਰੋਕ ਦਿੱਤਾ ਗਿਆ।

ਅਧਿਆਪਕਾਂ ਨੇ ਇਕ ਦਿਨ ਪਹਿਲਾਂ ਹੀ ਵਿਦਿਆਰਥੀਆਂ ਨੂੰ ਅਣ-ਐਲਾਨੀ ਛੁੱਟੀ ਦੇ ਦਿੱਤੀ ਸੀ। ਪੁਰਾਣੀ ਪੈਨਸ਼ਨ ਸਕੀਮ (ਓਪੀਐਸ) ਲਾਗੂ ਕਰਨ ਅਤੇ ਬਕਾਇਆ ਡੀ.ਏ. ਦੀ ਅਦਾਇਗੀ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵਿਚ ਕਰਮਚਾਰੀ ਅਤੇ ਅਧਿਆਪਕ ਸੰਗਠਨ ਪ੍ਰਦਰਸ਼ਨ ਕਰ ਰਹੇ ਹਨ।

ਇਸ ਦੌਰਾਨ ਚੰਡੀਗੜ੍ਹ ਵਿਚ ਰੈਲੀ ਵਾਲੀ ਥਾਂ ਦੇ ਆਲੇ-ਦੁਆਲੇ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਕਰਮਚਾਰੀਆਂ ਨੂੰ ਰੈਲੀ ਵਾਲੀ ਥਾਂ 'ਤੇ ਜਾਣ ਦੀ ਇਜਾਜ਼ਤ ਹੈ, ਪਰ ਜੇਕਰ ਉਹ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਜਾਣ ਦੀ ਕੋਸ਼ਿਸ਼ ਕਰਦੇ ਹਨ, ਤਾਂ ਉਨ੍ਹਾਂ ਨੂੰ ਅੱਗੇ ਵਧਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਦੌਰਾਨ ਅੱਗੇ ਵੱਧ ਰਹੇ ਕਰਮਚਾਰੀਆਂ ’ਤੇ ਪ੍ਰਸ਼ਾਸਨ ਵਲੋਂ ਵਾਟਰ ਕੈਨਨ ਦੀ ਵਰਤੋਂ ਵੀ ਕੀਤੀ ਗਈ।

ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਸਰਕਾਰ ਕਿਸੇ ਤਰ੍ਹਾਂ ਮੁਲਾਜ਼ਮਾਂ ਨਾਲ ਵਿਤਕਰਾ ਕਰਦੀ ਰਹੀ ਤਾਂ ਆਉਣ ਵਾਲੇ ਸਮੇਂ ਵਿਚ ਇਸ ਦਾ ਵੱਡੇ ਪੱਧਰ ਤੇ ਆਮ ਆਦਮੀ ਪਾਰਟੀ ਨੂੰ ਮੁਲਾਜ਼ਮਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪੈ ਸਕਦਾ ਹੈ। ਜ਼ਿਕਰ ਯੋਗ ਹੈ ਕਿ ਇਸ ਰੈਲੀ ਦੇ ਮੱਦੇਨਜ਼ਰ ਤਕਰੀਬਨ ਸੈਕਟਰ 39 ਨੂੰ ਆਉਂਦੀਆਂ ਤਕਰੀਬਨ ਸਾਰੀਆਂ ਹੀ ਸੜਕਾਂ ਜਾਮ ਹੋ ਚੁੱਕੀਆਂ ਹਨ। ਹਜ਼ਾਰਾਂ ਵਹੀਕਲ ਵੱਡੇ ਜਾਮ ਵਿਚ ਫਸੇ ਹੋਏ ਦਿਖਾਈ ਦੇ ਰਹੇ ਹਨ। ਦੂਜੇ ਪਾਸੇ ਮੁਲਾਜ਼ਮਾਂ ਦੇ ਇਸ ਜੋਸ਼ ਵਿਚ ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਮੁਲਾਜ਼ਮ ਅਤੇ ਪੈਨਸ਼ਨਰਜ ਸ਼ਹਿਰ ਵਿਚ ਦੂਰ-ਦੂਰ ਆਪਣੇ ਵਹੀਕਲ ਨੂੰ ਖੜਾ ਕੇ ਪੈਦਲ ਹੀ ਰੈਲੀ ਵਾਲੀ ਥਾਂ ਵੱਲ ਵਧ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਉੱਤਰ ਪ੍ਰਦੇਸ਼ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਹਰਮਨਬੀਰ ਸਿੰਘ ਹੋਣਗੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ
Ad Position 24
No active advertisement