07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਉੱਤਰ ਪ੍ਰਦੇਸ਼ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 7 ਅਗਸਤ (ਜਸਵੰਤ ਸਿੰਘ ਜੱਸ)- ਉੱਤਰ ਪ੍ਰਦੇਸ਼ ਸਿੱਖ ਗੁਰਦੁਆਰਾ ਕੋਆਰਡੀਨੇਟਰ ਕਮੇਟੀ ਦੇ....

Ad Position 21
No active advertisement
ਅਜੀਤ ਡੈਸਕ 07-08-2026

ਅੰਮ੍ਰਿਤਸਰ, 7 ਅਗਸਤ (ਜਸਵੰਤ ਸਿੰਘ ਜੱਸ)- ਉੱਤਰ ਪ੍ਰਦੇਸ਼ ਸਿੱਖ ਗੁਰਦੁਆਰਾ ਕੋਆਰਡੀਨੇਟਰ ਕਮੇਟੀ ਦੇ ਚੇਅਰਮੈਨ ਤੇ ਘਟਗਿਣਤੀ ਕਮਿਸ਼ਨ ਦੇ ਮੈਂਬਰ ਸ. ਪਰਮਿੰਦਰ ਸਿੰਘ ਨੇ ਅੱਜ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ। ਸ਼੍ਰੋਮਣੀ ਕਮੇਟੀ ਦਫ਼ਤਰ ਆਉਣ ’ਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਓ.ਐਸ.ਡੀ. ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਉੱਤਰ ਪ੍ਰਦੇਸ਼ ਅੰਦਰ ਕੀਤੇ ਜਾਂਦੇ ਧਰਮ ਪ੍ਰਚਾਰ ਕਾਰਜਾਂ ਅਤੇ ਖ਼ਾਸਕਰ ਨਗਰ ਕੀਰਤਨ ਸਮੇਂ ਸ. ਪਰਮਿੰਦਰ ਸਿੰਘ ਨੇ ਹਮੇਸ਼ਾ ਵੱਡਾ ਸਹਿਯੋਗ ਕੀਤਾ ਹੈ। ਸਿੱਖ ਸੰਗਤਾਂ ਨਾਲ ਤਾਲਮੇਲ ਕਰਕੇ ਇਨ੍ਹਾਂ ਵਲੋਂ ਗੁਰਮਤਿ ਸਮਾਗਮਾਂ ਨੂੰ ਸਫ਼ਲ ਕਰਨ ਵਿਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਸ. ਪਰਮਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਪਾਸੋਂ ਇਸੇ ਤਰ੍ਹਾਂ ਸਹਿਯੋਗ ਕਰਦੇ ਰਹਿਣ ਦੀ ਆਸ ਪ੍ਰਗਟਾਈ।

ਇਸ ਮੌਕੇ ਸ. ਪਰਮਿੰਦਰ ਸਿੰਘ ਨੇ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਜਿਥੇ ਵੱਖ-ਵੱਖ ਸੂਬਿਆਂ ਵਿਚ ਧਰਮ ਪ੍ਰਚਾਰ ਕਾਰਜ ਕਰ ਰਹੀ ਹੈ, ਉਥੇ ਹੀ ਉੱਤਰ ਪ੍ਰਦੇਸ਼ ਵਿਚ ਵੀ ਸੰਗਤਾਂ ਨੂੰ ਸਿੱਖੀ ਨਾਲ ਜੋੜਨ ਦੇ ਵਿਸ਼ੇਸ਼ ਯਤਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਉਹ ਵਡਭਾਗਾ ਮਹਿਸੂਸ ਕਰਦੇ ਹਨ। ਉਨ੍ਹਾਂ ਸਤਿਗੁਰਾਂ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸ. ਪਰਮਿੰਦਰ ਸਿੰਘ ਦੀ ਪਤਨੀ ਬੀਬੀ ਇੰਦਰਪ੍ਰੀਤ ਕੌਰ, ਸਪੁੱਤਰ ਸ. ਗਗਨਦੀਪ ਸਿੰਘ ਤੇ ਹੋਰ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਦਾ ਡੀਏ ਜਲਦੀ ਜਾਰੀ ਕਰੇ ਰਾਜਾ ਵੜਿੰਗ ਅਗਲੀ ਖ਼ਬਰ ਚੰਡੀਗੜ੍ਹ ’ਚ ਸਰਕਾਰੀ ਕਰਮਚਾਰੀਆਂ ਵਲੋਂ ਪ੍ਰਦਰਸ਼ਨ
Ad Position 24
No active advertisement