07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਗੁਰਬਾਣੀ ਸਮੁੱਚੀ ਸਿੱਖ ਸੰਗਤ ਦੀ ਸਾਂਝੀ ਧਰੋਹਰ ਹੈ- ਢੀਂਡਸਾ

ਲੌਂਗੋਵਾਲ (ਸੰਗਰੂਰ), 7 ਅਗਸਤ (ਵਿਨੋਦ, ਖੰਨਾ)- ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ...

Ad Position 21
No active advertisement
ਅਜੀਤ ਡੈਸਕ 07-08-2026

ਲੌਂਗੋਵਾਲ (ਸੰਗਰੂਰ), 7 ਅਗਸਤ (ਵਿਨੋਦ, ਖੰਨਾ)- ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੀਤ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਲੀਡਰਸ਼ਿਪ ’ਤੇ  ਦੋਸ਼ ਲਾਇਆ ਹੈ ਕਿ ਇਸ ਮਾਮਲੇ ਵਿਚ ਵਾਰ-ਵਾਰ ਬਿਆਨ ਬਦਲ ਕੇ ਸਿੱਖ ਪੰਥ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

ਢੀਂਡਸਾ ਨੇ ਕਿਹਾ ਕਿ ਪਹਿਲਾਂ ਸ਼੍ਰੋਮਣੀ ਕਮੇਟੀ ਵਲੋਂ ਇਹ ਕਿਹਾ ਗਿਆ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਸ ਦਾ ਲਿੰਕ ਹਰ ਕਿਸੇ ਲਈ ਬਿਨ੍ਹਾਂ ਕਿਸੇ ਅਦਾਇਗੀ ਦੇ ਉਪਲਬਧ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ ਕਿਸੇ  ਚੈਨਲ ਨੇ ਉਸੇ ਲਿੰਕ ਰਾਹੀਂ ਗੁਰਬਾਣੀ ਪ੍ਰਸਾਰਨ ਕੀਤਾ ਹੈ ਤਾਂ ਹੁਣ ਉਸ ਖ਼ਿਲਾਫ਼ ਕੇਸ ਕਰਨ ਦੀ ਗੱਲ ਕਰਨਾ ਕਈ ਸਵਾਲ ਖੜ੍ਹੇ ਕਰਦਾ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਇਹ ਪ੍ਰਭਾਵ ਜਾਂਦਾ ਹੈ ਕਿ ਗੁਰਬਾਣੀ ਪ੍ਰਸਾਰਨ ਦੀ ਸਹੂਲਤ ਸਿਰਫ਼ ਇਕ ਖ਼ਾਸ ਜਾਂ ਪਸੰਦੀਦਾ ਚੈਨਲ ਤੱਕ ਸੀਮਤ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਸਮੁੱਚੀ ਸਿੱਖ ਸੰਗਤ ਦੀ ਸਾਂਝੀ ਧਰੋਹਰ ਹੈ ਅਤੇ ਇਸ ਦੇ ਪ੍ਰਸਾਰਨ ਨੂੰ ਲੈ ਕੇ ਕਿਸੇ ਕਿਸਮ ਦੀ ਇਕਾਧਿਕਾਰਵਾਦੀ ਪਹੁੰਚ ਨਹੀਂ ਹੋਣੀ ਚਾਹੀਦੀ।

ਸਾਬਕਾ ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਕਮੇਟੀ ਨੂੰ ਆਪਣਾ ਚੈਨਲ ਚਲਾਉਣ ਦੇ ਦਿੱਤੇ ਗਏ ਹੁਕਮਾਂ ਦੀ ਵੀ ਪੂਰੀ ਤਰ੍ਹਾਂ ਪਾਲਣਾ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਸਿਰਫ਼ ਯੂ-ਟਿਊਬ ਚੈਨਲ ਸ਼ੁਰੂ ਕਰਕੇ ਖ਼ਾਨਾਪੂਰਤੀ ਕੀਤੀ ਗਈ ਹੈ, ਜਦਕਿ ਜਿਸ ਸੈਟੇਲਾਈਟ ਚੈਨਲ ਦੀ ਲੋੜ ਸੀ, ਉਹ ਅਜੇ ਤੱਕ ਸ਼ੁਰੂ ਨਹੀਂ ਕੀਤਾ ਗਿਆ।

 

Ad Position 22
No active advertisement
ਪਿਛਲੀ ਖ਼ਬਰ ਵਾਰਡ ਅਟੈਡੈਂਟ ਯੂਨੀਅਨ ਪੰਜਾਬ ਵਲੋਂ ਚੰਡੀਗੜ੍ਹ ਧਰਨੇ ਵਿਚ ਭਰਵੀਂ ਸ਼ਮੂਲੀਅਤ ਅਗਲੀ ਖ਼ਬਰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਜਗਮੀਤ ਸਿੰਘ ਬਰਾੜ ਨੇ ਕੀਤੀ ਮੁਲਾਕਾਤ
Ad Position 24
No active advertisement