07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਵਾਰਡ ਅਟੈਡੈਂਟ ਯੂਨੀਅਨ ਪੰਜਾਬ ਵਲੋਂ ਚੰਡੀਗੜ੍ਹ ਧਰਨੇ ਵਿਚ ਭਰਵੀਂ ਸ਼ਮੂਲੀਅਤ

ਦਿੜਬਾ ਮੰਡੀ (ਸੰਗਰੂਰ), 7 ਅਗਸਤ (ਜਸਵੀਰ ਸਿੰਘ ਔਜਲਾ)- ਅੱਜ ਚੰਡੀਗੜ੍ਹ ਵਿਖੇ ਸਾਂਝਾ ਮੁਲਾਜ਼ਮ ਫਰੰਟ ਵਲੋਂ...

Ad Position 21
No active advertisement
ਅਜੀਤ ਡੈਸਕ 07-08-2026

ਦਿੜਬਾ ਮੰਡੀ (ਸੰਗਰੂਰ), 7 ਅਗਸਤ (ਜਸਵੀਰ ਸਿੰਘ ਔਜਲਾ)- ਅੱਜ ਚੰਡੀਗੜ੍ਹ ਵਿਖੇ ਸਾਂਝਾ ਮੁਲਾਜ਼ਮ ਫਰੰਟ ਵਲੋਂ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਜਥੇਬੰਦੀਆਂ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਲਈ ਡੀ ਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਸਬੰਧੀ,17/7/2020 ਦਾ ਨੌਟੀਫਿਕੇਸਨ ਅਤੇ 15/1/2015 ਦਾ ਨੋਟੀਫ਼ਿਕੇਸ਼ਨ ਰੱਦ ਕਰਵਾਉਣ ਲਈ 39 ਸੈਕਟਰ ਦੀ ਅਨਾਜ ਮੰਡੀ ਵਿਚ ਰੋਸ ਧਰਨਾ ਲਗਾਇਆ ਗਿਆ।

ਇਸ ਧਰਨੇ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਮੰਗਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਧਰਨੇ ਵਿਚ ਵਾਰਡ ਅਟੈਡੈਟ ਯੂਨੀਅਨ ਦੇ ਸੂਬਾ ਪ੍ਰਧਾਨ ਸਸਪਾਲ ਸਿੰਘ ਰਟੋਲ ਸਮੇਤ ਵੱਡੀ ਗਿਣਤੀ ਵਿਚ ਕੇਡਰ ਸ਼ਾਮਲ ਹੋਇਆ। ਪ੍ਰਧਾਨ ਵਲੋਂ ਪ੍ਰੈੱਸ ਨਾਲ ਫੋਨ ਤੇ ਗੱਲਬਾਤ ਕਰਦਿਆਂ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਲਈ ਅਪੀਲ ਕੀਤੀ।

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾ... ਅਗਲੀ ਖ਼ਬਰ ਗੁਰਬਾਣੀ ਸਮੁੱਚੀ ਸਿੱਖ ਸੰਗਤ ਦੀ ਸਾਂਝੀ ਧਰੋਹਰ ਹੈ- ਢੀਂਡਸਾ
Ad Position 24
No active advertisement