07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਮਿਸਲ ਸਤਲੁਜ ਪਾਰਟੀ ਵਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੀ ਗਈ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)- ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ...

Ad Position 21
No active advertisement
ਅਜੀਤ ਡੈਸਕ 07-08-2026

ਸ੍ਰੀ ਮੁਕਤਸਰ ਸਾਹਿਬ,  7 ਅਗਸਤ (ਰਣਜੀਤ ਸਿੰਘ ਢਿੱਲੋਂ)- ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਕਿਹਾ ਹੈ ਕਿ ਮਿਸਲ ਸਤਲੁਜ ਪਾਰਟੀ ਨੂੰ ਪਿੰਡ, ਕਸਬਾ, ਸ਼ਹਿਰ ਅਤੇ ਜ਼ਿਲ੍ਹਾ ਪੱਧਰ 'ਤੇ ਮਜ਼ਬੂਤ ਕਰਨ ਲਈ ਲਗਾਤਾਰ ਜਥੇਬੰਦਕ ਵਿਸਥਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਖੇਤਰ ਵਿਚ ਨਵੇਂ ਅਤੇ ਸਮਰਪਿਤ ਸਾਥੀਆਂ ਨੂੰ ਜ਼ਿੰਮੇਵਾਰੀਆਂ ਸੌਂਪ ਕੇ ਮਿਸਲ ਸਤਲੁਜ ਪਾਰਟੀ ਨੂੰ ਲੋਕਾਂ ਦੀ ਆਵਾਜ਼ ਬਣਾਉਣ ਲਈ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।

ਇਸੇ ਲੜੀ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਗੁਰਬਾਜ ਸਿੰਘ ਛੱਤੇਆਣਾ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਮਿਸਲ ਸਤਲੁਜ ਪਾਰਟੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਗੁਰਬਾਜ ਸਿੰਘ ਛੱਤੇਆਣਾ ਦੀ ਪੂਰੀ ਟੀਮ ਨੇ ਵੀ ਮਿਸਲ ਸਤਲੁਜ ਪਾਰਟੀ ਵਿੱਚ ਸ਼ਮੂਲੀਅਤ ਕਰਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿੱਤ ਦੇ ਸੰਘਰਸ਼ਾਂ ਨੂੰ ਮਜ਼ਬੂਤ ਕਰਨ ਦਾ ਅਹਿਦ ਕੀਤਾ।

ਅਜੇਪਾਲ ਸਿੰਘ ਬਰਾੜ ਨੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਗੁਰਬਾਜ ਸਿੰਘ ਛੱਤੇਆਣਾ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਮਿਸਲ ਸਤਲੁਜ ਪਾਰਟੀ ਨੂੰ ਨਵੀਂ ਤਾਕਤ ਅਤੇ ਦਿਸ਼ਾ ਮਿਲੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਗੁਰਬਾਜ ਸਿੰਘ ਛੱਤੇਆਣਾ ਆਪਣੀ ਮਿਹਨਤ, ਸਮਰਪਣ ਅਤੇ ਲੋਕਾਂ ਨਾਲ ਨੇੜਲੇ ਸੰਪਰਕ ਦੇ ਸਦਕਾ ਮਿਸਲ ਸਤਲੁਜ ਪਾਰਟੀ ਨੂੰ ਜ਼ਿਲ੍ਹੇ ਵਿਚ ਹੋਰ ਮਜ਼ਬੂਤ ਕਰਨ ਵਿਚ ਵਡਮੁੱਲਾ ਯੋਗਦਾਨ ਪਾਉਣਗੇ।

ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਪਾਰਟੀ ਪੰਜਾਬ ਦੇ ਲੋਕਾਂ ਦੇ ਹੱਕਾਂ, ਨੌਜਵਾਨਾਂ ਦੇ ਭਵਿੱਖ, ਕਿਸਾਨਾਂ, ਮਜ਼ਦੂਰਾਂ ਅਤੇ ਆਮ ਵਰਗ ਦੇ ਮੁੱਦਿਆਂ ਲਈ ਦ੍ਰਿੜਤਾ ਨਾਲ ਸੰਘਰਸ਼ ਕਰਦੀ ਰਹੇਗੀ ਅਤੇ ਆਉਣ ਵਾਲੇ ਸਮੇਂ ਵਿਚ ਸੂਬੇ ਦੇ ਹਰ ਖੇਤਰ ਵਿੱਚ ਸੰਗਠਨ ਨੂੰ ਹੋਰ ਵਿਸਥਾਰ ਦਿੱਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਮੈਹਿੰਦਵਾਣੀ ਵਿਚ ਪ੍ਰਵਾਸੀ ਮਜ਼ਦੂਰ ਵਲੋਂ ਪਤਨੀ ਦਾ ਗਲਾ ਘੁੱਟ ਕੇ ਹੱਤਿਆ ਅਗਲੀ ਖ਼ਬਰ ਝਵਾਂਸਾ ਤੇ ਟਰੜਕ ਨੂੰ ਵਿਕਾਸ ਦੀਆਂ ਸੌਗਾਤਾਂ, ‘ਮੇਰਾ ਘਰ ਮੇਰੇ ਨਾਮ’ ਤਹਿਤ ਮਾਲਕਾਨਾ ਹੱਕ ਸਰਟੀਫਿਕੇਟ ਵੰਡੇ
Ad Position 24
No active advertisement