07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜਬਾ ਦਾ ਦਿਨ ਰਾਤ ਦਾ ਧਰਨਾ ਨੌਵੇਂ ਦਿਨ ਵੀ ਜਾਰੀ

ਦਿੜ੍ਹਬਾ ਮੰਡੀ (ਸੰਗਰੂਰ), 7 ਅਗਸਤ (ਜਸਵੀਰ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ....

Ad Position 21
No active advertisement
ਅਜੀਤ ਡੈਸਕ 07-08-2026

ਦਿੜ੍ਹਬਾ ਮੰਡੀ (ਸੰਗਰੂਰ), 7 ਅਗਸਤ (ਜਸਵੀਰ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜਬਾ ਦੀ ਅਗਵਾਈ ਹੇਠ ਪਿੰਡ ਤੂਰਬਨਜਾਰਾ ਵਿਖੇ ਸੈਲੋ ਪਲਾਂਟ ਦੇ ਵਿਰੋਧ ਵਿਚ ਚੱਲ ਰਿਹਾ ਦਿਨ-ਰਾਤ ਦਾ ਪੱਕਾ ਮੋਰਚਾ ਨੌਵੇਂ ਦਿਨ ਵਿਚ ਦਾਖ਼ਲ ਹੋ ਗਿਆ। ਇਸ ਮੌਕੇ ਪਿੰਡ ਦੇ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਸੈਲੋ ਪਲਾਂਟ ਲਗਾਉਣ ਵਾਲੀ ਕੰਪਨੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਜ਼ਿਲ੍ਹਾ ਖਜ਼ਾਨਚੀ ਅਮਨਦੀਪ ਸਿੰਘ ਮਹਿਲਾਂ ਅਤੇ ਭਵਾਨੀਗੜ੍ਹ ਬਲਾਕ ਦੇ ਪ੍ਰੈਸ ਸਕੱਤਰ ਹਰਜਿੰਦਰ ਸਿੰਘ ਘਰਾਚੋਂ ਨੇ ਕਿਹਾ ਕਿ ਪਿੰਡ ਦੀ ਹੱਦ ਨਾਲ ਲੱਗਦੀ ਜਗ੍ਹਾ 'ਤੇ ਪੀਯੂਬੀ ਲੌਜਿਸਟਿਕ ਪ੍ਰਾਈਵੇਟ ਲਿਮਿਟਡ ਕੰਪਨੀ ਵਲੋਂ ਸੈਲੋ ਪਲਾਂਟ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਵਿਰੋਧ ਵਿਚ ਪਿੰਡ ਵਾਸੀਆਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜਬਾ ਦੇ ਸਹਿਯੋਗ ਨਾਲ ਪੱਕਾ ਮੋਰਚਾ ਲਗਾਇਆ ਹੋਇਆ ਹੈ।

ਆਗੂਆਂ ਨੇ ਦੋਸ਼ ਲਾਇਆ ਕਿ ਕੰਪਨੀ ਸਾਰੀਆਂ ਸਰਕਾਰੀ ਹਦਾਇਤਾਂ ਨੂੰ ਅਣਡਿੱਠਾ ਕਰਕੇ ਧੱਕੇਸ਼ਾਹੀ ਨਾਲ ਸੈਲੋ ਪਲਾਂਟ ਲਗਾਉਣਾ ਚਾਹੁੰਦੀ ਹੈ, ਜਦਕਿ ਇਸ ਮਾਮਲੇ ਸਬੰਧੀ ਮਾਣਯੋਗ ਅਦਾਲਤ ਵਿਚ ਕੇਸ ਵੀ ਚੱਲ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਸੰਤ ਸੀਚੇਵਾਲ ਨੇ ਰਾਜ ਸਭਾ ਵਿਚ ਕਾਰਪੋਰੇਟ ਤੇ ਕਿਸਾਨਾਂ ਦੇ ਕਰਜ਼ਿਆਂ ਦਾ ਮੰਗਿਆ ਹਿਸਾਬ ਅਗਲੀ ਖ਼ਬਰ ਮੈਹਿੰਦਵਾਣੀ ਵਿਚ ਪ੍ਰਵਾਸੀ ਮਜ਼ਦੂਰ ਵਲੋਂ ਪਤਨੀ ਦਾ ਗਲਾ ਘੁੱਟ ਕੇ ਹੱਤਿਆ
Ad Position 24
No active advertisement