07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਕਿਰਤੀ ਕਿਸਾਨ ਯੂਨੀਅਨ ਵਲੋਂ ਥਾਣਾ ਅਜਨਾਲਾ ਮੂਹਰੇ ਝੂਠਾ ਪਰਚਾ ਦਰਜ ਕਰਨ ਵਿਰੁੱਧ ਲਗਾਇਆ ਧਰਨਾ

ਅਜਨਾਲਾ (ਅੰਮ੍ਰਿਤਸਰ), 7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਇਕ ਵਿਅਕਤੀ ਵਲੋਂ ਪੁਲਿਸ ਦੀ ਮਿਲੀਭੁਗਤ ਨਾਲ ਜਸਕਰਨ ਸਿੰਘ...

Ad Position 21
No active advertisement
ਅਜੀਤ ਡੈਸਕ 07-08-2026
ਅਜਨਾਲਾ (ਅੰਮ੍ਰਿਤਸਰ), 7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਇਕ ਵਿਅਕਤੀ ਵਲੋਂ ਪੁਲਿਸ ਦੀ ਮਿਲੀਭੁਗਤ ਨਾਲ ਜਸਕਰਨ ਸਿੰਘ, ਗੁਰਸ਼ਰਨ ਸਿੰਘ ਤੇ ਪਰਿਵਾਰ ਦੀਆਂ ਔਰਤਾਂ ਤੇ ਸੰਗੀਨ ਧਰਾਵਾਂ ਤਹਿਤ ਮੁਕਦਮੇ ਦਰਜ ਕਰਵਾਉਣ ਦੇ ਵਿਰੁੱਧ ਕਿਰਤੀ ਕਿਸਾਨ ਯੂਨੀਅਨ ਵਲੋਂ ਥਾਣੇ ਮੂਹਰੇ ਵਿਸ਼ਾਲ ਧਰਨਾ ਲਾਇਆ ਗਿਆ ਜਿਸ ਵਿਚ ਔਰਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਈਆਂ।
 
ਇਸ ਮੌਕੇ ਡੀ.ਐਸ.ਪੀ ਧਰਮਿੰਦਰ ਕਲਿਆਣ ਅਜਨਾਲਾ ਥਾਣਾ ਪਹੁੰਚੇ ਤੇ ਉਨ੍ਹਾਂ ਵਲੋਂ ਧਰਨਾਕਾਰੀ ਕਿਸਾਨਾਂ ਨਾਲ ਗੱਲਬਾਤ ਚਲਾਈ ਤੇ ਕਿਸਾਨ ਆਗੂਆਂ ਜਤਿੰਦਰ ਸਿੰਘ ਛੀਨਾ, ਮੇਜਰ ਸਿੰਘ ਕੜਿਆਲ, ਹਰਪਾਲ ਸਿੰਘ ਛੀਨਾਂ, ਅਵਤਾਰ ਸਿੰਘ ਜੱਸੜ, ਵਿਜੇ ਸ਼ਾਹ ਧਾਰੀਵਾਲ ਕਲੇਰ ਨਾਲ ਜ਼ਿਲਾ ਪ੍ਰਸ਼ਾਸਨ ਦੀ ਗੱਲਬਾਤ ਕਰਵਾਈ ਗਈ ਜਿਸ ਵਿਚ ਐਸ.ਐਸ.ਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਵਿਸ਼ਵਾਸ ਦੁਆਇਆ ਕਿ 2 ਪਰਚਿਆਂ ਵਿਚ ਪਹਿਲਾਂ ਹੀ ਜਸਕਰਨ ਸਿੰਘ ਅਤੇ ਗੁਰਸ਼ਰਨ ਸਿੰਘ ਨੂੰ ਬੇਕਸੂਰ ਕਰਾਰ ਦੇ ਦਿੱਤਾ ਗਿਆ ਹੈ ਤੇ ਤੀਜਾ ਪਰਚਾ ਵੀ ਪੜਤਾਲ ਕਰਕੇ ਜਲਦੀ ਤੋਂ ਜਲਦੀ ਰੱਦ ਕਰ ਦਿੱਤਾ ਜਾਵੇਗਾ ਤੇ ਕਿਸੇ ਨੂੰ ਵੀ ਗਿਰਫ਼ਤਾਰ ਨਹੀਂ ਕੀਤਾ ਜਾਵੇਗਾ।
 
ਇਸ ਸਮੇਂ ਕਿਸਾਨ ਆਗੂ ਗੁਰਸ਼ਰਨ ਸਿੰਘ ਰਾਣੇਵਾਲੀ, ਅਵਤਾਰ ਸਿੰਘ ਛੀਨਾ, ਨੰਬੜਦਾਰ ਦਵਿੰਦਰ ਸਿੰਘ ਗੱਗੋਮਾਹਲ, ਜਸਬੀਰ ਸਿੰਘ ਰੱਖ ਓਠੀਆਂ, ਸਵਿੰਦਰ ਸਿੰਘ ਨਾਨੋਕੇ, ਅਮਰਜੀਤ ਸਿੰਘ ਓਠੀਆਂ, ਸੁਖਦੇਵ ਸਿੰਘ ਤਲਵੰਡੀ ਨਾਹਰ, ਸੂਬੇਦਾਰ ਜਗਿੰਦਰ ਸਿੰਘ ਘੁੱਕੇਵਾਲੀ, ਕੁਲਵਿੰਦਰ ਸਿੰਘ ਰੱਖ ਓਠੀਆਂ, ਸਤਨਾਮ ਸਿੰਘ ਤੱਲੇ, ਜਗਬੀਰ ਸਿੰਘ ਛੀਨਾ, ਸਰਪੰਚ ਜਸਬੀਰ ਸਿੰਘ ਨਾਨੋਕੇ, ਹਰਜਿੰਦਰ ਸਿੰਘ ਮਾਨਾਂਵਾਲਾ, ਅਮਰੀਕ ਸਿੰਘ ਮਾਕੋਵਾਲ ਅਤੇ ਬਲਵਿੰਦਰ ਸਿੰਘ ਪੰਜਗਰਾਈਂ ਨਿੱਝਰਾਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਵਾਂਸ਼ਹਿਰ ਦੇ ਮੂਸਾਪੁਰ ਰੋਡ ਬਜ਼ਾਰ ’ਚ ਤਿੰਨ ਗੈਂਗਸਟਰਾਂ ਨੇ ਚਲਾਈ ਗੋਲੀ, ਪੁਲਿਸ ਨਾਲ ਹੋਈ ਮੁੱਠਭੇੜ ਅਗਲੀ ਖ਼ਬਰ ਪੰਜਾਬ ਸਰਕਾਰ ਮੰਗਾਂ ਮੰਨਣ ਦੀ ਬਜਾਏ ਪੈਨਸ਼ਨਰਾਂ ਦੇ ਹੱਕਾਂ ਨੂੰ ਅਣਡਿੱਠਾ ਕਰ ਰਹੀ ਹੈ- ਅਮਰਜੀਤ ਸਿੰਘ ਸਰਕਾਰੀਆ
Ad Position 24