07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸ੍ਰੀ ਮੁਕਤਸਰ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਲਾਲੀ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਜਨਰਲ...

Ad Position 21
No active advertisement
ਅਜੀਤ ਡੈਸਕ 07-08-2026

ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਜਨਰਲ ਸਕੱਤਰ ਅਤੇ ਯੂਥ ਅਕਾਲੀ ਦਲ ਮਾਲਵਾ ਜੋਨ ਦੇ ਸਾਬਕਾ ਜਨਰਲ ਸਕੱਤਰ ਨੰਬਰਦਾਰ ਬੇਅੰਤ ਸਿੰਘ ਲਾਲੀ ਜਿਨ੍ਹਾਂ ਪਿਛਲੇ ਦਿਨੀਂ ਅਸਤੀਫ਼ਾ ਦਿੱਤਾ ਸੀ, ਅੱਜ ਦੇਰ ਸ਼ਾਮ ਪਿੰਡ ਸੰਗੂਧੌਣ ਵਿਖੇ ਹੋਏ ਸਮਾਗਮ ਵਿਚ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਹਾਜ਼ਰੀ ਵਿਚ ਆਪਣੇ ਵੱਡੀ ਗਿਣਤੀ ਵਿਚ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ।

ਜਿਸ ਨਾਲ ਸ੍ਰੀ ਮੁਕਤਸਰ ਸਾਹਿਬ ਹਲਕੇ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਹੁੰਗਾਰਾ ਮਿਲਿਆ ਹੈ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਬੇਅੰਤ ਸਿੰਘ ਲਾਲੀ ਅਤੇ ਉਸਦੇ ਸਾਥੀਆਂ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਹਾਰ ਪਹਿਨਾ ਕੇ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਦਿੱਲੀ-ਐਨਸੀਆਰ 'ਚ ਮਾਨਸੂਨ ਦਾ ਜ਼ੋਰ, ਭਾਰੀ ਮੀਂਹ ਨਾਲ ਜਨਜੀਵਨ ਪ੍ਰਭਾਵਿਤ ਅਗਲੀ ਖ਼ਬਰ ਪੀਲੀਆਂ ਪ੍ਰਭਾਵਿਤ ਦੇਸੂਜੋਧਾ 'ਚ ਸਰਕਾਰੀ ਸਕੂਲਾਂ ਦੇ ਆਰ.ਓ. ਤੇ ਟੈਂਕ ਦਾ ਪਾਣੀ ਫੇਲ
Ad Position 24