08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਪੰਜਾਬ ਤੇ ਚੰਡੀਗੜ੍ਹ ’ਚ 12 ਅਗਸਤ ਤੱਕ ਮੀਂਹ ਦੀ ਚਿਤਾਵਨੀ

ਚੰਡੀਗੜ੍ਹ, 8 ਅਗਸਤ- ਚੰਡੀਗੜ੍ਹ ਅਤੇ ਪੰਜਾਬ ਵਿਚ ਮੌਨਸੂਨ ਸਰਗਰਮ ਹੈ। ਪਿਛਲੇ 24 ਘੰਟਿਆਂ ਵਿਚ ਹੋਈ ਬਾਰਿਸ਼ ਨੇ ਮੌਸਮ ਨੂੰ ਸੁਹਾਵਣਾ ਬਣਾ ਦਿੱਤਾ ਹੈ ਅਤੇ ਨਮੀ ਅਤੇ ਗਰਮੀ ਤੋਂ ਰਾਹਤ ਦਿਵਾਈ....

Ad Position 21
No active advertisement
ਅਜੀਤ ਡੈਸਕ 08-08-2026

ਚੰਡੀਗੜ੍ਹ, 8 ਅਗਸਤ- ਚੰਡੀਗੜ੍ਹ ਅਤੇ ਪੰਜਾਬ ਵਿਚ ਮੌਨਸੂਨ ਸਰਗਰਮ ਹੈ। ਪਿਛਲੇ 24 ਘੰਟਿਆਂ ਵਿਚ ਹੋਈ ਬਾਰਿਸ਼ ਨੇ ਮੌਸਮ ਨੂੰ ਸੁਹਾਵਣਾ ਬਣਾ ਦਿੱਤਾ ਹੈ ਅਤੇ ਨਮੀ ਅਤੇ ਗਰਮੀ ਤੋਂ ਰਾਹਤ ਦਿਵਾਈ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਅੱਜ ਤੋਂ 12 ਅਗਸਤ ਤੱਕ ਦੋਵਾਂ ਖੇਤਰਾਂ ਵਿਚ ਰੁਕ-ਰੁਕ ਕੇ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿਚ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ।

ਕਈ ਥਾਵਾਂ 'ਤੇ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਗਲੇ ਪੰਜ ਦਿਨਾਂ ਵਿਚ ਵੱਧ ਤੋਂ ਵੱਧ ਤਾਪਮਾਨ 32 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਜਦੋਂ ਕਿ ਚੰਡੀਗੜ੍ਹ ਵਿਚ ਮੀਂਹ ਕਾਰਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। 

Ad Position 22
No active advertisement
ਪਿਛਲੀ ਖ਼ਬਰ ਚੰਬਾ : ਸੜਕ ਤੋਂ ਹੇਠਾਂ ਡਿੱਗੀ ਬੱਸ, 7 ਦੀ ਮੌਤ-11 ਜ਼ਖ਼ਮੀ ਅਗਲੀ ਖ਼ਬਰ ਜਲੰਧਰ ਅੰਮ੍ਰਿਤਸਰ ਮੁੱਖ ਮਾਰਗ ਮਕਸੂਦਾਂ ਪੁੱਲ ’ਤੇ ਵਾਪਰਿਆ ਹਾਦਸਾ, ਤਿੰਨ ਦੀ ਮੌਕੇ ’ਤੇ ਮੌਤ
Ad Position 24