08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮਾਪਿਆਂ ਦੇ ਇਕਲੌਤੇ ਪੁੱਤ ਦੀ ਕਰੰਟ ਲੱਗਣ ਨਾਲ ਮੌਤ

ਅਜਨਾਲਾ, ਓਠੀਆਂ (ਅੰਮ੍ਰਿਤਸਰ), 8 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ) - ਅਜਨਾਲਾ ਤੋਂ ਥੋੜ੍ਹੀ ਦੂਰ ਸਥਿਤ ਪਿੰਡ ਬੋਹਲੀਆਂ ਵਿਖੇ ਬੀਤੀ ਸ਼ਾਮ ਇਕ ਬੇਹੱਦ ਦੁਖਦਾਈ ਹਾਦਸੇ ਵਿਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਕਰੰਟ ਲੱਗਣ ਕਾਰਨ...

Ad Position 21
No active advertisement
ਅਜੀਤ ਡੈਸਕ 08-08-2026

ਅਜਨਾਲਾ, ਓਠੀਆਂ (ਅੰਮ੍ਰਿਤਸਰ), 8 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ) - ਅਜਨਾਲਾ ਤੋਂ ਥੋੜ੍ਹੀ ਦੂਰ ਸਥਿਤ ਪਿੰਡ ਬੋਹਲੀਆਂ ਵਿਖੇ ਬੀਤੀ ਸ਼ਾਮ ਇਕ ਬੇਹੱਦ ਦੁਖਦਾਈ ਹਾਦਸੇ ਵਿਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਐਸ਼ਪ੍ਰੀਤ ਸਿੰਘ (22) ਪੁੱਤਰ ਭਗਵੰਤ ਸਿੰਘ ਵਜੋਂ ਹੋਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਵਿਚ ਨੌਜਵਾਨ ਵਾਲੀਬਾਲ ਖੇਡਣ ਲਈ ਸੋਲਰ ਲਾਈਟ ਲਗਾ ਰਹੇ ਸਨ। ਇਸ ਦੌਰਾਨ ਸੋਲਰ ਲਾਈਟ ਵਾਲਾ ਖੰਭਾ ਅਚਾਨਕ ਹਾਈਵੋਲਟੇਜ਼ ਤਾਰਾਂ ਨਾਲ ਟਕਰਾ ਗਿਆ ਤੇ ਐਸ਼ਪ੍ਰੀਤ ਸਿੰਘ ਕਰੰਟ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਉਸਦੀ ਦਰਦਨਾਕ ਮੌਤ ਹੋ ਗਈ। 22 ਸਾਲਾਂ ਐਸ਼ਪ੍ਰੀਤ ਸਿੰਘ ਦੀ ਅਚਾਨਕ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਅਤੇ ਪਿੰਡ ਬੋਹਲੀਆਂ ਵਿਚ ਸੋਗ ਦੀ ਲਹਿਰ ਦੌੜ ਗਈ।

Ad Position 22
No active advertisement
ਪਿਛਲੀ ਖ਼ਬਰ ਕੈਲਗਰੀ ਵਿਖੇ ਸੜਕ 'ਤੇ ਬੈਠੇ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਅਗਲੀ ਖ਼ਬਰ ਰਿਸ਼ਭ ਪੰਤ ਨੇ ਉੱਤਰਾਖੰਡ ਸ਼ਿਫਟ ਹੋਣ ਲਈ ਪੁਸ਼ਕਰ ਸਿੰਘ ਧਾਮੀ ਤੋਂ ਮੰਗੀ ਮਦਦ
Ad Position 24