08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

25 ਸਾਲਾ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਲੁਧਿਆਣਾ, 8 ਅਗਸਤ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਦੇਰ ਰਾਤ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 25 ਸਾਲਾ ਹਰਜਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 08-08-2026

ਲੁਧਿਆਣਾ, 8 ਅਗਸਤ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਦੇਰ ਰਾਤ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 25 ਸਾਲਾ ਹਰਜਿੰਦਰ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਇਹ ਵਾਰਦਾਤ ਸਵਤੰਤਰਨਗਰ ਨਗਰ ਇਲਾਕੇ ਵਿਚ ਰਾਤ ਕਰੀਬ 12 ਵਜੇ ਵਾਪਰੀ। ਹਰਜਿੰਦਰ ਸਿੰਘ ਆਪਣੇ ਇਕ ਦੋਸਤ ਦੀ ਐਕਟਿਵਾ ਉਸਦੇ ਘਰ ਛੱਡਣ ਲਈ ਗਿਆ ਸੀ। ਇਸੇ ਦੌਰਾਨ ਕਾਰ ਵਿਚ ਸਵਾਰ 5 ਤੋਂ 6 ਵਿਅਕਤੀਆਂ ਨੇ ਉਸਨੂੰ ਘੇਰ ਲਿਆ।ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਪਹਿਲਾਂ ਹਰਜਿੰਦਰ ਸਿੰਘ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਇਸ ਤੋਂ ਬਾਅਦ ਉਸ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਵਿਚ ਹਰਜਿੰਦਰ ਸਿੰਘ ਨੂੰ ਪੰਜ ਗੋਲੀਆਂ ਲੱਗੀਆਂ ਅਤੇ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।
ਵਾਰਦਾਤ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿਚ ਕੁਝ ਵਿਅਕਤੀ ਨੌਜਵਾਨ ਨਾਲ ਕੁੱਟਮਾਰ ਕਰਦੇ ਦਿਖਾਈ ਦੇ ਰਹੇ ਹਨ। ਇਸ ਦੌਰਾਨ ਗੋਲੀਆਂ ਚੱਲਣ ਦੀ ਆਵਾਜ਼ ਵੀ ਸੁਣਾਈ ਦਿੰਦੀ ਹੈ।ਪਰਿਵਾਰ ਮੁਤਾਬਕ ਹਰਜਿੰਦਰ ਸਿੰਘ ਘਰ ਦਾ ਇਕਲੌਤਾ ਪੁੱਤਰ  ਸੀ। ਉਸਦੇ ਪਿਤਾ ਆਟੋ ਚਲਾਉਂਦੇ ਹਨ, ਜਦਕਿ ਮਾਂ ਘਰੇਲੂ ਔਰਤ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਵਿਚ ਸੋਗ ਦੀ ਲਹਿਰ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਟੀਮਾਂ ਵਲੋਂ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਜਾਂਚ ਕਰ ਰਹੇ ਐਸਐਚਓ ਗਗਨਦੀਪ ਸਿੰਘ ਨੇ ਦੱਸਿਆ ਕਿ  ਕਤਲ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾਂਦਾ ਹੈ। ਹਰਜਿੰਦਰ ਦੀ ਰਵੀ ਅਤੇ ਸੰਨੀ ਮਾਲਟਨ ਨਾਮੀ ਨੌਜਵਾਨਾ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ ਅਤੇ ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

Ad Position 22
No active advertisement
ਪਿਛਲੀ ਖ਼ਬਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਸੰਭਾਲਿਆ ਅਹੁਦਾ ਅਗਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ 
Ad Position 24