08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਫ਼ਤਹਿਗੜ੍ਹ ਸਾਹਿਬ ਦੀ ਧਰਤੀ ਤੇ ਮੁੜ ਸ਼ੁਰੂ ਹੋਈ ਬਾਬਾ ਬੰਦਾ ਸਿੰਘ ਬਹਾਦਰ ਮਿਊਜ਼ਅਮ ਦੀ ਕਾਰ ਸੇਵਾ

ਫ਼ਤਹਿਗੜ੍ਹ ਸਾਹਿਬ, 8 ਅਗਸਤ (ਬਲਜਿੰਦਰ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਦੇ ਸਹਿਯੋਗ ਸਦਕਾ ਕਰੋੜਾਂ ਰੁਪਏ ਦੀ ਲਾਗਤ ਨਾਲ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ...

Ad Position 21
No active advertisement
ਅਜੀਤ ਡੈਸਕ 08-08-2026

ਫ਼ਤਹਿਗੜ੍ਹ ਸਾਹਿਬ, 8 ਅਗਸਤ  (ਬਲਜਿੰਦਰ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਦੇ ਸਹਿਯੋਗ ਸਦਕਾ ਕਰੋੜਾਂ ਰੁਪਏ ਦੀ ਲਾਗਤ ਨਾਲ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿਚ ਉਸਾਰੇ ਜਾਣ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਮਿਊਜ਼ਅਮ ਦਾ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਉਦਘਾਟਨ ਕੀਤਾ ਗਿਆ। ਇੱਥੇ ਦੱਸਣਯੋਗ ਹੈ ਕਿ ਇਹ ਪ੍ਰੋਜੈਕਟ ਪਿਛਲੇ ਕੁਝ ਸਾਲਾਂ ਤੋਂ ਰੁਕਿਆ ਹੋਇਆ ਸੀ, ਜਿਸ ਦੀ ਅੱਜ ਮੁੜ ਤੋਂ ਕਾਰਸੇਵਾ ਸ਼ੁਰੂ ਹੋ ਗਈ ਹੈ। ਇਸ ਮੌਕੇ 'ਤੇ ਦੀਵਾਨ ਟੋਡਰਮਲ ਵਿਰਾਸਤੀ ਫਾਊਡੇਸ਼ਨ ਦੇ ਸੀਨੀਅਰ ਆਗੂ ਬਹਾਦਰ ਸਿੰਘ ਅਮਰੀਕਾ, ਨਿਰਮਲ ਸਿੰਘ ਚੰਦੀ ਅਤੇ ਜੋਗਾ ਸਿੰਘ ਬਾਠ ਵੀ ਉਚੇਚੇ ਤੌਰ ਤੇ ਪਹੁੰਚੇ ਹੋਏ ਸਨ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਮਹਾਨ ਕਾਰਜ ਤੋਂ ਇਲਾਵਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਦਿੱਖ ਨੂੰ ਸਵਾਰਨ ਦੇ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਵਿਰਾਸਤੀ ਮਾਰਗ ਦੀ ਕਾਰ ਸੇਵਾ ਵੀ ਜਲਦ ਸ਼ੁਰੂ ਹੋਵੇਗੀ। ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਦੀਵਾਨ ਟੋਡਰ ਮੱਲ ਦੀ ਜਹਾਜੀ ਹਵੇਲੀ ਤਕ ਵੀ ਵਿਰਾਸਤੀ ਮਾਰਗ ਦਾ ਨਿਰਮਾਣ ਕਰਵਾਇਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਅੱਜ ਕੇਰਲਾ ਨੂੰ ਪਛਾੜ ਦੇਸ਼ ’ਚ ਪਹਿਲੇ ਨੰਬਰ ’ਤੇ ਹੈ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ਚੰਬਾ ਹਾਦਸੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਗਟਾਇਆ ਦੁੱਖ
Ad Position 24