ਲਾਲੜੂ (ਮੋਹਾਲੀ), 8 ਅਗਸਤ (ਰਾਜਬੀਰ ਸਿੰਘ)- ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਵਲੋਂ 1 ਸਤੰਬਰ ਨੂੰ ਦਿੱਲੀ ਦੇ ਰਾਮਲੀਲਾ ਗਰਾਊਂਡ ਵਿਖੇ ਹੋਣ ਵਾਲੀ ‘ਬਦਲਾਅ ਰੈਲੀ’ ਦੀ ਤਿਆਰੀ ਤਹਿਤ ਲਾਲੜੂ ਅਤੇ ਜ਼ੀਰਕਪੁਰ ਖੇਤਰ ਵਿਚ ਵਿਸ਼ਾਲ ਪੈਦਲ ਯਾਤਰਾ ਤੇ ਰੋਸ ਮਾਰਚ ਕੱਢਿਆ ਗਿਆ। ਮਾਰਚ ਵਿਚ ਮਜ਼ਦੂਰਾਂ, ਕਿਸਾਨਾਂ, ਔਰਤਾਂ, ਨੌਜਵਾਨਾਂ ਅਤੇ ਕਿਰਤੀ ਵਰਗ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।
ਇਸ ਦੌਰਾਨ ਕੇਂਦਰ ਸਰਕਾਰ ਦੀਆਂ ਲੋਕ ਅਤੇ ਕਿਰਤੀ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪਾਰਟੀ ਆਗੂਆਂ ਨੇ ਕਿਹਾ ਕਿ ਦਿੱਲੀ ਰੈਲੀ ਲਈ ਲੋਕਾਂ ਨੂੰ ਲਾਮਬੰਦ ਕਰਨ ਵਾਸਤੇ ਦੇਸ਼ ਭਰ ਵਿਚ ਜਨਤਕ ਮੁਹਿੰਮ ਚਲਾਈ ਜਾ ਰਹੀ ਹੈ।