08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਦਿੱਲੀ ਦੇ ਉੱਪ ਰਾਜਪਾਲ ਤਰਨਜੀਤ ਸਿੰਘ ਸੰਧੂ ਇਤਿਹਾਸਿਕ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ ਵਿਖੇ ਹੋਏ ਨਤਮਸਤਕ

ਗੁਰੂ ਕਾ ਬਾਗ/ਜਗਦੇਵ ਕਲਾਂ (ਅੰਮ੍ਰਿਤਸਰ), 8 ਅਗਸਤ (ਸ਼ਰਨਜੀਤ ਸਿੰਘ ਗਿੱਲ)- ਸਿੱਖਾਂ ਦੇ ਸਬਰ ਅਤੇ ਸਿਦਕ ਦੀ ਬੇਮਿਸਾਲ ਦਾਸਤਾਨ ਸਾਕਾ ਗੁਰੂ ਕਾ ਬਾਗ...

Ad Position 21
No active advertisement
ਅਜੀਤ ਡੈਸਕ 08-08-2026

ਗੁਰੂ ਕਾ ਬਾਗ/ਜਗਦੇਵ ਕਲਾਂ (ਅੰਮ੍ਰਿਤਸਰ), 8 ਅਗਸਤ (ਸ਼ਰਨਜੀਤ ਸਿੰਘ ਗਿੱਲ)- ਸਿੱਖਾਂ ਦੇ ਸਬਰ ਅਤੇ ਸਿਦਕ ਦੀ ਬੇਮਿਸਾਲ ਦਾਸਤਾਨ ਸਾਕਾ ਗੁਰੂ ਕਾ ਬਾਗ 1922 ਦੀ ਯਾਦ ਨੂੰ ਸਮਰਪਿਤ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਾਵਨ ਚਰਨ ਛੋਹ ਧਰਤੀ ਇਤਿਹਾਸਿਕ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ (ਘੁਕੇਵਾਲੀ) ਵਿਖੇ ਹੋ ਰਹੇ ਵਿਸ਼ਾਲ ਸਮਾਗਮਾਂ ਦੌਰਾਨ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਵਿਸ਼ੇਸ਼ ਤੌਰ 'ਤੇ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਹਾਜ਼ਰੀ ਭਰੀ।

ਇਸ ਮੌਕੇ ਸ. ਸਮੁੰਦਰੀ ਨੇ ਕਿਹਾ ਹੈ ਕਿ ਗੁਰੂ ਕਾ ਬਾਗ ਦੀ ਧਰਤੀ ਉਹ ਅਹਿਮ ਅਸਥਾਨ ਹੈ, ਜਿੱਥੇ ਸਿੱਖਾਂ ਵਲੋਂ ਪੂਰੀ ਤਰ੍ਹਾਂ ਸ਼ਾਂਤਮਈ ਰਹਿ ਕੇ ਦੇਸ਼ ਦੀ ਆਜ਼ਾਦੀ ਦੀ ਪਹਿਲੀ ਜੰਗ ਜਿੱਤੀ ਗਈ ਸੀ। ਉਨ੍ਹਾਂ ਨੇ ਕਿਹਾ ਕਿ ਉਹ ਬਹੁਤ ਭਾਗਾਂ ਵਾਲੇ ਹਨ, ਜਿੱਥੇ ਉਨ੍ਹਾਂ ਨੂੰ ਦਰਸ਼ਨ ਦੀਦਾਰੇ ਕਰਨ ਤੇ ਸਮਾਗਮ ਵਿਚ ਸ਼ਾਮਿਲ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਇੰਚਾਰਜ ਜੋਧ ਸਿੰਘ ਸਮਰਾ, ਐਸ.ਡੀ.ਐਮ. ਅਜਨਾਲਾ ਡਾ. ਚਾਰੂਮਿਤਾ, ਤਹਿਸੀਲਦਾਰ ਅਜਨਾਲਾ, ਮੈਨੇਜਰ ਜਗਜੀਤ ਸਿੰਘ ਵਰਨਾਲੀ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵਲੋਂ ਕ੍ਰਾਸ-ਬਾਰਡਰ ਨਸ਼ਾ ਤਸਕਰੀ ਮਡਿਊਲ ਦਾ ਪਰਦਾਫਾਸ਼, ਦੋ ਕਾਬੂ ਅਗਲੀ ਖ਼ਬਰ ਸੜਕ ਹਾਦਸੇ ਵਿਚ ਪੰਚਨਗਲਾ ਦੇ ਵਿਅਕਤੀ ਦੀ ਮੌਤ
Ad Position 24