ਨਵੀਂ ਦਿੱਲੀ, 8 ਅਗਸਤ (ਏਜੰਸੀ)-ਦਿੱਲੀ ਹਾਈ ਕੋਰਟ ਨੇ ਜੰਤਰ-ਮੰਤਰ ਨੂੰ ਪ੍ਰਦਰਸ਼ਨ ਵਾਲੀ ਜਗ੍ਹਾ ਦੇ ਤੌਰ ’ਤੇ ਇਸਤੇਮਾਲ ਕੀਤੇ ਜਾਣ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ।ਜਸਟਿਸ ਅਮਿਤ ਮਹਾਜਨ ਨੇ ਕਿਹਾ ਕਿ ਸ਼ਹਿਰ ਨੂੰ ਗੈਰਜ਼ਰੂਰੀ ਰੂਪ ’ਚ ਬੰਧਕ ਨਹੀਂ ਬਣਾਇਆ ਜਾਣਾ ਚਾਹੀਦਾ। ਇਕ ਪਟੀਸ਼ਨ ’ਤੇ ਅਦਾਲਤ ਸੁਣਵਾਈ ਕਰ ਰਹੀ ਸੀ। ਪਟੀਸ਼ਨ ’ਚ ਦਿੱਲੀ ਪੁਲਿਸ ਨੂੰ ਜੰਤਰ-ਮੰਤਰ ’ਤੇ ਅਖਿਲ ਭਾਰਤੀ ਦਲਿਤ ਇਸਾਈ ਅਧਿਕਾਰ ਰਾਖਵਾਂਕਰਨ ਸੰਮਤੀ ਦੇ ਪ੍ਰਦਰਸ਼ਨ ਦੀ ਆਗਿਆ ਦੇਣ ਦੇ ਨਿਰਦੇਸ਼ ਦੇਣ ਦੇ ਮੰਗ ਕੀਤੀ ਗਈ ਸੀ। ਜਸਟਿਸ ਨੇ ਕਿਹਾ ਕਿ ਜੰਤਰ-ਮੰਤਰ ਜੋ ਸ਼ਹਿਰ ਦੇ ਵਿਚਕਾਰ ਹੈ, ਇਥੇ ਇਹੋ ਜਿਹੀਆਂ ਸਰਗਰਮੀਆਂ ਨਹੀਂ ਹੋਣੀਆਂ ਚਾਹੀਦੀਆਂ ਅਤੇ ਸ਼ਹਿਰ ਨੂੰ ਗੈਰਜ਼ਰੂਰੀ ਰੂਪ ’ਚ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ। ਬੇਸ਼ੱਕ, ਉਨ੍ਹਾਂ ਨੇ ਮੰਨਿਆ ਕਿ ਇਸ ਸਬੰਧ ’ਚ ਫੈਸਲਾ ਸਰਕਾਰ ਨੇ ਕਰਨਾ ਹੈ।
ਤਾਜ਼ਾ ਖ਼ਬਰਾਂ
Free
ਜੰਤਰ-ਮੰਤਰ ’ਤੇ ਪ੍ਰਦਰਸ਼ਨ ਨੂੰ ਲੈ ਕੇ ਹਾਈ ਕੋਰਟ ਸਖ਼ਤ
ਨਵੀਂ ਦਿੱਲੀ, 8 ਅਗਸਤ (ਏਜੰਸੀ)-ਦਿੱਲੀ ਹਾਈ ਕੋਰਟ ਨੇ ਜੰਤਰ-ਮੰਤਰ ਨੂੰ ਪ੍ਰਦਰਸ਼ਨ ਵਾਲੀ ਜਗ੍ਹਾ ਦੇ ਤੌਰ ’ਤੇ ਇਸਤੇਮਾਲ ਕੀਤੇ ਜਾਣ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ।ਜਸਟਿਸ ਅਮਿਤ ਮਹਾਜਨ ਨੇ ਕਿਹਾ ਕਿ ਸ਼ਹਿਰ ਨੂੰ ....
ਅਜੀਤ ਡੈਸਕ
09-08-2026