ਕੌਹਰੀਆਂ (ਸੰਗਰੂਰ) 9 ਅਗਸਤ (ਸੁਨੀਲ ਕੁਮਾਰ ਗਰਗ) - ਨੇੜਲੇ ਪਿੰਡ ਰੋਗਲਾ ਦੇ ਡਾਕਟਰ ਨਾਇਬ ਸਿੰਘ ਚੌਹਾਨ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਸੂਬਾ ਸਕੱਤਰ ਲਗਾਇਆ ਗਿਆ ਹੈ। ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਅਤੇ ਸਾਬਕਾ ਖ਼ਜਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਮਿਹਨਤੀ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜਦਾ ਹੈ। ਕਿਸੇ ਕੜੀ ਤਹਿਤ ਡਾਕਟਰ ਨਾਇਬ ਚੌਹਾਨ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਸੂਬੇ ਦਾ ਸਕੱਤਰ ਲਗਾਇਆ ਗਿਆ ਹੈ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਨਾਇਬ ਸਿੰਘ ਚੌਹਾਨ ਢੀਂਡਸਾ ਪਰਿਵਾਰ ਨਾਲ ਹਰ ਸਮੇਂ ਚੱਟਾਨ ਵਾਂਗ ਖੜ੍ਹਦੇ ਹਨ। ਇਸ ਸਮੇਂ ਨਵ ਨਿਯੁਕਤ ਸੂਬਾ ਸਕੱਤਰ ਡਾਕਟਰ ਨਾਇਬ ਸਿੰਘ ਚੌਹਾਨ ਨੇ ਕਿਹਾ ਕਿ ਪਾਰਟੀ ਨੇ ਸੂਬਾ ਸਕੱਤਰ ਬਣਾ ਕੇ ਮੇਰਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਮੇਰੀ ਜਿੰਮੇਵਾਰੀ ਹੁਣ ਹੋਰ ਵੀ ਵਧ ਗਈ ਹੈ। ਮੈਂ ਪੂਰੀ ਮਿਹਨਤ ਨਾਲ ਪਾਰਟੀ ਵਲੋਂ ਦਿੱਤੀ ਜਿੰਮੇਵਾਰੀ ਨੂੰ ਨਿਭਾਵਾਂਗਾ।
ਤਾਜ਼ਾ ਖ਼ਬਰਾਂ
Free
ਨਾਇਬ ਸਿੰਘ ਚੌਹਾਨ ਬਣੇ ਅਕਾਲੀ ਦਲ ਪੁਨਰ ਸੁਰਜੀਤ ਦੇ ਸੂਬਾ ਸਕੱਤਰ
ਕੌਹਰੀਆਂ (ਸੰਗਰੂਰ) 9 ਅਗਸਤ (ਸੁਨੀਲ ਕੁਮਾਰ ਗਰਗ) - ਨੇੜਲੇ ਪਿੰਡ ਰੋਗਲਾ ਦੇ ਡਾਕਟਰ ਨਾਇਬ ਸਿੰਘ ਚੌਹਾਨ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਸੂਬਾ ਸਕੱਤਰ ਲਗਾਇਆ ਗਿਆ ਹੈ। ਇਸ ਸੰਬੰਧੀ ਸ਼੍ਰੋਮਣੀ...
ਅਜੀਤ ਡੈਸਕ
09-08-2026