09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਨੌਜਵਾਨ ਦੇ ਕਤਲ ਤੋਂ ਬਾਅਦ ਪਰਿਵਾਰ ਤੇ ਨਿਹੰਗ ਜਥੇਬੰਦੀਆਂ ਵਲੋਂ ਹਾਈਵੇ ਜਾਮ, ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ/ਪ੍ਰਦੀਪ ਭੰਡਾਰੀ) - ਲੁਧਿਆਣਾ ਦੇ ਸਵਤੰਤਰ ਨਗਰ ਵਿਚ 25 ਸਾਲਾ ਨੌਜਵਾਨ ਹਰਜਿੰਦਰ ਸਿੰਘ ਦੇ ਕਤਲ ਮਾਮਲੇ ਨੂੰ ਲੈ ਕੇ ਮਾਹੌਲ ਤਣਾਅਪੂਰਨ...

Ad Position 21
No active advertisement
ਅਜੀਤ ਡੈਸਕ 09-08-2026

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ/ਪ੍ਰਦੀਪ ਭੰਡਾਰੀ) - ਲੁਧਿਆਣਾ ਦੇ ਸਵਤੰਤਰ ਨਗਰ ਵਿਚ 25 ਸਾਲਾ ਨੌਜਵਾਨ ਹਰਜਿੰਦਰ ਸਿੰਘ ਦੇ ਕਤਲ ਮਾਮਲੇ ਨੂੰ ਲੈ ਕੇ ਮਾਹੌਲ ਤਣਾਅਪੂਰਨ ਹੋ ਗਿਆ। ਪੁਲਿਸ ਦੀ ਕਾਰਵਾਈ ਤੋਂ ਨਾਖੁਸ਼ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਤੇ ਨਿਹੰਗ ਜਥੇਬੰਦੀਆਂ ਨੇ ਲੁਧਿਆਣਾ-ਦਿੱਲੀ ਹਾਈਵੇ ਜਾਮ ਕਰਕੇ ਧਰਨਾ ਲਗਾ ਦਿੱਤਾ।
ਧਰਨੇ ਦੀ ਸੂਚਨਾ ਮਿਲਦੇ ਹੀ ਥਾਣਾ ਟਿੱਬਾ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਧਰਨਾਕਾਰੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਪਰ ਪਰਿਵਾਰ ਅਤੇ ਨਿਹੰਗ ਜਥੇਬੰਦੀਆਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ 'ਤੇ ਅੜੇ ਰਹੇ।
ਧਰਨਾਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਨਾ ਤਾਂ ਧਰਨਾ ਖ਼ਤਮ ਕੀਤਾ ਜਾਵੇਗਾ ਅਤੇ ਨਾ ਹੀ ਮ੍ਰਿਤਕ ਨੌਜਵਾਨ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਧਰਨਾ ਲੱਗਣ ਕਾਰਨ ਜੀ.ਟੀ. ਰੋਡ 'ਤੇ ਦੋਵੇਂ ਪਾਸਿਆਂ ਕਈ ਕਿਲੋਮੀਟਰ ਲੰਬਾ ਜਾਮ ਲੱਗ ਗਿਆ, ਜਿਸ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪਰਿਵਾਰ ਵਲੋਂ ਪੁਲਿਸ ਤੋਂ ਮਾਮਲੇ ਵਿਚ ਜਲਦ ਕਾਰਵਾਈ ਕਰਕੇ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਮ੍ਰਿਤਕ ਕਾਂਵੜੀਆਂ ਦੇ ਪੀੜਤ ਪਰਿਵਾਰਾਂ ਨੂੰ ਦੋ ਦੋ ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਅਗਲੀ ਖ਼ਬਰ ਮਹਾਰਾਸ਼ਟਰ - ਬਾਰਾਮਤੀ ਵਿਚ ਸਿਖਲਾਈ ਜਹਾਜ਼ ਹਾਦਸਾਗ੍ਰਸਤ
Ad Position 24