09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸੰਤ ਸੀਚੇਵਾਲ ਨੇ ਭਗਤ ਪੂਰਨ ਸਿੰਘ ਜੀ ਨੂੰ ‘ਭਾਰਤ ਰਤਨ’ ਦੇਣ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਸੁਲਤਾਨਪੁਰ ਲੋਧੀ (ਕਪੂਰਥਲਾ), 9 ਅਗਸਤ (ਥਿੰਦ) - ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮਹਾਨ ਸਮਾਜ ਸੇਵੀ ਭਗਤ ਪੂਰਨ ਸਿੰਘ ਜੀ ਨੂੰ ਦੇਸ਼ ਦੇ ਸਰਵਉੱਚ ਨਾਗਰਿਕ...

Ad Position 21
No active advertisement
ਅਜੀਤ ਡੈਸਕ 09-08-2026

ਸੁਲਤਾਨਪੁਰ ਲੋਧੀ (ਕਪੂਰਥਲਾ), 9 ਅਗਸਤ (ਥਿੰਦ) - ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮਹਾਨ ਸਮਾਜ ਸੇਵੀ ਭਗਤ ਪੂਰਨ ਸਿੰਘ ਜੀ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ‘ਭਾਰਤ ਰਤਨ’ ਨਾਲ ਸਨਮਾਨਿਤ ਕਰਨ ਦੀ ਮੰਗ ਕੀਤੀ ਹੈ। ਇਸ ਸੰਬੰਧੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਭਗਤ ਪੂਰਨ ਸਿੰਘ ਜੀ ਦੀ ਮਨੁੱਖਤਾ ਪ੍ਰਤੀ ਨਿਸ਼ਕਾਮ ਸੇਵਾ ਅਤੇ ਵਾਤਾਵਰਣ ਸੰਭਾਲ ਲਈ ਪਾਏ ਯੋਗਦਾਨ ਨੂੰ ਕੌਮੀ ਪੱਧਰ ’ਤੇ ਸਨਮਾਨ ਦੇਣ ਦੀ ਅਪੀਲ ਕੀਤੀ।ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ ਦੇ ਸੰਦਰਭ ਵਿਚ ਲਿਖੇ ਪੱਤਰ ਵਿਚ ਸੰਤ ਸੀਚੇਵਾਲ ਨੇ ਕਿਹਾ ਕਿ ਉਨ੍ਹਾਂ ਦਾ ਸਮੁੱਚਾ ਜੀਵਨ ਸੇਵਾ, ਤਿਆਗ, ਸਾਦਗੀ ਅਤੇ ਮਨੁੱਖੀ ਭਲਾਈ ਨੂੰ ਸਮਰਪਿਤ ਰਿਹਾ। ਗੁਰਬਾਣੀ ਤੋਂ ਪ੍ਰੇਰਣਾ ਲੈ ਕੇ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਆਖਰੀ ਪਲ ਤੱਕ ਲੋੜਵੰਦਾਂ ਦੀ ਸੇਵਾ ਨੂੰ ਆਪਣਾ ਧਰਮ ਬਣਾਈ ਰੱਖਿਆ।ਉਨ੍ਹਾਂ ਪੱਤਰ ਵਿਚ ਦੱਸਿਆ ਕਿ ਦੇਸ਼ ਦੀ ਵੰਡ ਸਮੇਂ ਭਗਤ ਪੂਰਨ ਸਿੰਘ ਜੀ ਵਲੋਂ ਇਕ ਅਪਾਹਜ ਅਤੇ ਬੇਸਹਾਰਾ ਵਿਅਕਤੀ ਪਿਆਰਾ ਸਿੰਘ ਨੂੰ ਆਪਣੀ ਪਿੱਠ ’ਤੇ ਚੁੱਕ ਕੇ ਅੰਮ੍ਰਿਤਸਰ ਲਿਆਉਣ ਦੀ ਘਟਨਾ ਉਨ੍ਹਾਂ ਦੀ ਸੇਵਾ-ਯਾਤਰਾ ਦਾ ਮਹੱਤਵਪੂਰਨ ਮੋੜ ਬਣੀ। ਇਸ ਤੋਂ ਬਾਅਦ ਉਨ੍ਹਾਂ ਨੇ ‘ਪਿੰਗਲਵਾੜਾ’ ਦੀ ਸਥਾਪਨਾ ਕਰਕੇ ਲਾਵਾਰਿਸ, ਅਪਾਹਜ, ਮਾਨਸਿਕ ਤੌਰ ’ਤੇ ਪੀੜਤ, ਬਜ਼ੁਰਗ ਅਤੇ ਬੇਸਹਾਰਾ ਲੋਕਾਂ ਲਈ ਆਸਰਾ, ਇਲਾਜ ਅਤੇ ਸਨਮਾਨਜਨਕ ਜੀਵਨ ਦਾ ਪ੍ਰਬੰਧ ਕੀਤਾ।ਸੰਤ ਸੀਚੇਵਾਲ ਨੇ ਪੱਤਰ ਵਿਚ ਭਗਤ ਪੂਰਨ ਸਿੰਘ ਜੀ ਦੀ ਵਾਤਾਵਰਣ ਪ੍ਰਤੀ ਦੂਰਅੰਦੇਸ਼ੀ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਜਦੋਂ ਵਾਤਾਵਰਣ ਸੰਕਟ ਅੱਜ ਵਾਂਗ ਵੱਡੀ ਚਰਚਾ ਦਾ ਵਿਸ਼ਾ ਨਹੀਂ ਸੀ, ਉਦੋਂ ਹੀ ਭਗਤ ਜੀ ਨੇ ਕੁਦਰਤੀ ਸਰੋਤਾਂ ਦੀ ਸੰਭਾਲ, ਰੁੱਖਾਂ ਦੀ ਰੱਖਿਆ ਅਤੇ ਸਾਦੇ ਜੀਵਨ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਸ਼ੁਰੂ ਕਰ ਦਿੱਤਾ ਸੀ। ਉਹ ਜਨਤਕ ਆਵਾਜਾਈ ਦੀ ਵਰਤੋਂ, ਕਾਗਜ਼ ਦੀ ਮੁੜ ਵਰਤੋਂ ਅਤੇ ਲੱਕੜ ਦੀ ਬੇਲੋੜੀ ਖਪਤ ਤੋਂ ਬਚਣ ਲਈ ਵੀ ਪ੍ਰੇਰਿਤ ਕਰਦੇ ਰਹੇ।ਭਾਰਤ ਸਰਕਾਰ ਵਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਸਾਲ 1979 ਵਿੱਚ ‘ਪਦਮ ਸ੍ਰੀ’ ਨਾਲ ਸਨਮਾਨਿਤ ਕੀਤਾ ਗਿਆ ਸੀ। ਸੰਤ ਸੀਚੇਵਾਲ ਨੇ ਕਿਹਾ ਕਿ ਭਗਤ ਪੂਰਨ ਸਿੰਘ ਜੀ ਦੀ ਸੇਵਾ ਅਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਅੱਜ ਵੀ ਸਮਾਜ ਲਈ ਮਾਰਗਦਰਸ਼ਨ ਹੈ। ਉਨ੍ਹਾਂ ਦੇ ਅਮੁੱਲੇ ਯੋਗਦਾਨ ਨੂੰ ਦੇਖਦਿਆਂ ‘ਭਾਰਤ ਰਤਨ’ ਨਾਲ ਸਨਮਾਨਿਤ ਕਰਨਾ ਉਨ੍ਹਾਂ ਦੀ ਵਿਰਾਸਤ ਪ੍ਰਤੀ ਯੋਗ ਸਤਿਕਾਰ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਦੇ ਮੁੱਖ ਅਧਿਆਪਕ ਦਾ ਦਿਨ-ਦਿਹਾੜੇ ਕਤਲ ਅਗਲੀ ਖ਼ਬਰ ਉੱਤਰਾਖੰਡ - 30 ਜੁਲਾਈ ਤੋਂ ਸ਼ੁਰੂ ਹੋਇਆ ਕਾਂਵੜ ਮੇਲਾ ਆਪਣੇ ਅੰਤਿਮ ਪੜਾਅ ਵਿਚ ਦਾਖ਼ਲ
Ad Position 24