09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸੁਨਾਮ ਵਿਚ ਨੌਜਵਾਨ ਦਾ ਕੀਤਾ ਕਤਲ

ਸੁਨਾਮ ਊਧਮ ਸਿੰਘ ਵਾਲਾ, 9 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਬੀਤੀ ਰਾਤ ਸਥਾਨਕ ਪੀਰ ਬੰਨਾ ਬਨੋਈ ਰੋਡ 'ਤੇ....

Ad Position 21
No active advertisement
ਅਜੀਤ ਡੈਸਕ 09-08-2026

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 9 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਬੀਤੀ ਰਾਤ ਸਥਾਨਕ ਪੀਰ ਬੰਨਾ ਬਨੋਈ ਰੋਡ 'ਤੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਕਿਸੇ ਰਾਹਗੀਰ ਵਲੋਂ ਪੁਲਿਸ ਨੂੰ ਇਤਲਾਹ ਦਿੱਤੀ ਗਈ ਕਿ ਸਥਾਨਕ ਪੀਰ ਬੰਨਾ ਬਨੋਈ ਰੋਡ ਤੇ ਇਕ ਨੌਜਵਾਨ ਦੀ ਲਾਸ਼ ਪਈ ਹੈ। ਜਿਸ ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਨਾਮ ਦੀ ਮੌਰਚਰੀ ਵਿਚ ਰਖਵਾ ਦਿੱਤੀ ਗਈ ਹੈ।

ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਐਸ. ਐਚ. ਓ. ਇੰਸਪੈਕਟਰ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਰਾਹੁਲ ਕੁਮਾਰ (34) ਪੁੱਤਰ ਵਜੀਰ ਚੰਦ ਵਾਸੀ ਕਸਾਈਆਂ ਵਾਲਾ ਮੁਹੱਲਾ ਚੁਹੱਟਾ ਬਾਜ਼ਾਰ ਸੁਨਾਮ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਪੜ੍ਹਤਾਲ ਦੌਰਾਨ ਰਾਹੁਲ ਕੁਮਾਰ ਦਾ ਕਤਲ ਕੀਤਾ ਗਿਆ ਹੈ ਅਤੇ ਜਲਦ ਹੀ ਕਾਤਲਾਂ ਨੂੰ ਕਾਬੂ ਕਰ ਲਿਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ CM ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਪਿੰਡ ਤੂਰਬਨਜਾਰਾ ਵਿਖੇ ਬੀਕੇਯੂ ਉਗਰਾਹਾਂ ਦਾ ਪੱਕਾ ਮੋਰਚਾ ਦਸਵੇਂ ਦਿਨ ’ਚ ਦਾਖ਼ਲ
Ad Position 24