09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਬੀਬੀ ਕੁਲਵੰਤ ਕੌਰ ਵਲੋਂ ਪ੍ਰਸ਼ਾਦੇ ਪਕਾਉਣ ਵਾਲੀ ਮਸ਼ੀਨ ਭੇਂਟ ਕੀਤੀ ਗਈ

ਸੁਲਤਾਨਪੁਰ ਲੋਧੀ (ਕਪੂਰਥਲਾ), 9 ਅਗਸਤ (ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ...

Ad Position 21
No active advertisement
ਅਜੀਤ ਡੈਸਕ 09-08-2026

ਸੁਲਤਾਨਪੁਰ ਲੋਧੀ (ਕਪੂਰਥਲਾ), 9 ਅਗਸਤ (ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਤੇ ਭਾਰਤ ਦੇ ਦੂਜੇ ਨਨਕਾਣਾ ਸਾਹਿਬ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਮੁੱਖ ਲੰਗਰ ਹਾਲ ਦੀ ਰਸੋਈ ਵਿਖੇ ਇਕ ਸਿੱਖ ਸ਼ਰਧਾਲੂ ਬੀਬੀ ਕੁਲਵੰਤ ਕੌਰ ਪਤਨੀ ਜੀਤ ਸਿੰਘ ਨਿਵਾਸੀ ਪਿੰਡ ਦੀਪੇਵਾਲ, ਹਾਲ ਵਾਸੀ ਹਰਿਆਣਾ ਵਲੋਂ ਭੇਂਟ ਕੀਤੀ ਤਕਰੀਬਨ 11 ਲੱਖ ਰੁਪਏ ਦੀ ਪ੍ਰਸ਼ਾਦੇ ਪਕਾਉਣ ਵਾਲੀ ਆਧੁਨਿਕ ਮਸ਼ੀਨ ਦਾ ਅੱਜ ਸ਼੍ਰੋਮਣੀ ਕਮੇਟੀ ਵਲੋਂ ਜੂਨੀਅਰ ਮੀਤ ਪ੍ਰਧਾਨ ਜਥੇ ਬਲਦੇਵ ਸਿੰਘ ਕਲਿਆਣ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ ਜਰਨੈਲ ਸਿੰਘ ਡੋਗਰਾਂਵਾਲ ਵਲੋਂ ਉਦਘਾਟਨ ਕੀਤਾ ਗਿਆ।

ਇਸ ਸਬੰਧੀ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਸ. ਅਵਤਾਰ ਸਿੰਘ ਦੀ ਦੇਖ ਰੇਖ 'ਚ ਆਯੋਜਿਤ ਸਮਾਗਮ ਦੌਰਾਨ ਗੁਰਦੁਆਰਾ ਬੇਰ ਸਾਹਿਬ ਦੇ ਹਜੂਰੀ ਕਥਾ ਵਾਚਕ ਭਾਈ ਕਰਨਜੀਤ ਸਿੰਘ ਨੇ ਸੰਗਤਾਂ ਨੂੰ ਨਾਮ ਸਿਮਰਨ ਕਰਵਾਇਆ ਤੇ ਗਿਆਨੀ ਹਰਜਿੰਦਰ ਸਿੰਘ ਚੰਡੀਗੜ੍ਹ ਹੈੱਡ ਗ੍ਰੰਥੀ ਨੇ ਸੇਵਕ ਪਰਿਵਾਰ ਦੀ ਚੜ੍ਹਦੀਕਲਾ ਤੇ ਨਵੀ ਮਸ਼ੀਨ ਨੂੰ ਚਾਲੂ ਕਰਨ ਸਬੰਧੀ ਅਰਦਾਸ ਕੀਤੀ। ਇਸ ਉਪਰੰਤ ਸੰਗਤਾਂ ਲਈ ਤਾਜੇ ਪ੍ਰਸ਼ਾਦੇ ਪਕਾਉਣ ਦੀ ਆਰੰਭਤਾ ਕੀਤੀ।

ਉਪਰੰਤ ਜਥੇ ਕਲਿਆਣ, ਜਥੇ ਜਰਨੈਲ ਸਿੰਘ ਡੋਗਰਾਂਵਾਲ ਅਤੇ ਮੈਨੇਜਰ ਅਵਤਾਰ ਸਿੰਘ ਨੇ ਨਵੀ ਮਸ਼ੀਨ ਗੁਰਦੁਆਰਾ ਬੇਰ ਸਾਹਿਬ ਭੇਂਟ ਕਰਨ ਵਾਲੇ ਪਰਿਵਾਰ ਬੀਬੀ ਕੁਲਵੰਤ ਕੌਰ ਪਤਨੀ ਸਰਦਾਰ ਜੀਤ ਸਿੰਘ ਦੀਪੇਵਾਲ ਦਾ ਤਹਿ ਦਿਲੋ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸੇਵਕ ਪਰਿਵਾਰ ਤੇ ਕਿਰਪਾ ਕਰਕੇ ਸਤਿਗੁਰੂ ਗੁਰੂ ਨਾਨਕ ਸਾਹਿਬ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਕੁੱਲ 25 ਲੱਖ ਦੀ ਸੇਵਾ ਲਈ ਹੈ। ਜਿਸ ਵਿਚੋ ਇਕ ਆਧੁਨਿਕ ਨਵ‍ਾਂ ਵੱਡਾ ਟਰੈਕਟਰ, ਦੋ ਲੱਖ ਰੁਪਏ ਦੇ ਵੱਖ-ਵੱਖ ਏਅਰ ਕੰਡੀਸ਼ਨਰ ਅਤੇ ਪ੍ਰਸ਼ਾਦੇ ਤਿਆਰ ਕਰਨ ਵਾਲੀ ਆਧੁਨਿਕ ਕਲਸੀ ਦੀ ਮਸ਼ੀਨ ਭੇਂਟ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੰਪਨੀ ਵਲੋਂ ਤਕਰੀਬਨ ਦੋ ਮਹੀਨੇ ਵਿਚ ਆਰਡਰ ਤੇ ਤਿਆਰ ਕੀਤੀ ਗਈ ਮਸ਼ੀਨ ਫਿੱਟ ਕਰਵਾਈ ਗਈ।

ਜਥੇ ਜਰਨੈਲ ਸਿੰਘ ਡੋਗਰਾਂਵਾਲ ਸੀਨੀਅਰ ਮੈਂਬਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਇਹ ਮਸ਼ੀਨ ਇਕ ਘੰਟੇ ਵਿਚ 6 ਹਜ਼ਾਰ ਪ੍ਰਸ਼ਾਦੇ ਤਿਆਰ ਕਰੇਗੀ ਅਤੇ ਰੋਜ਼ਾਨਾ 10 ਘੰਟੇ ਚਲਾਉਣ ਤੇ 60 ਹਜਾਰ ਪ੍ਰਸ਼ਾਦੇ ਤਿਆਰ ਕੀਤੇ ਜਾ ਸਕਣਗੇ। ਉਨ੍ਹਾਂ ਦੱਸਿਆ ਕਿ ਇਸਤੋਂ ਪਹਿਲਾਂ ਵੀ ਗੁਰਦੁਆਰਾ ਬੇਰ ਸਾਹਿਬ ਇਕ ਪ੍ਰਸ਼ਾਦੇ ਤਿਆਰ ਕਰਨ ਵਾਲੀ ਮਸ਼ੀਨ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸਦੇ ਇਲਾਵਾ ਇਲਾਕੇ ਤੇ ਦੂਰ ਦੁਰਾਡੇ ਤੋਂ ਸੈਕੜੇ ਬੀਬੀਆਂ , ਭੈਣਾਂ ਰੋਜ਼ਾਨਾ ਗੁਰਦੁਆਰਾ ਬੇਰ ਸਾਹਿਬ ਵਿਖੇ ਹੱਥੀਂ ਪ੍ਰਸ਼ਾਦੇ ਪਕਾਉਣ ਦੀ ਸੇਵਾ ਸ਼ਰਧਾ ਨਾਲ ਕਰਦੀਆਂ ਹਨ।

ਕਲਸੀ ਕੰਪਨੀ ਦੇ ਮੌਕੇ ਤੇ ਪੁੱਜੇ ਅਧਿਕਾਰੀ ਗੁਰਦਿਤਾਰ ਸਿੰਘ ਨੇ ਪ੍ਰਸ਼ਾਦੇ ਪਕਾਉਣ ਦੀ ਵਿਧੀ ਬਾਰੇ ਗੁਰਦੁਆਰਾ ਬੇਰ ਸਾਹਿਬ ਦੇ ਸੇਵਾਦਾਰਾਂ ਨੂੰ ਸਾਰੀ ਜਾਣਕਾਰੀ ਮੁਹੱਈਆ ਕਰਵਾਈ। ਜਿਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਮੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਸ. ਅਵਤਾਰ ਸਿੰਘ, ਐਡੀਸ਼ਨਲ ਮੈਨੇਜਰ ਚੈਚਲ ਸਿੰਘ, ਐਡੀਸਨਲ ਮੈਨੇਜਰ ਗੁਰਪ੍ਰੀਤ ਸਿੰਘ ਰਾਮਪੁਰ, ਹੈੱਡ ਗ੍ਰੰਥੀ ਗਿਆਨੀ ਹਰਜਿੰਦਰ ਸਿੰਘ ਚੰਡੀਗੜ੍ਹ ,ਗਿਆਨੀ ਕਰਨਜੀਤ ਸਿੰਘ ਆਹਲੀ ਵਿਦਵਾਨ ਕਥਾ ਵਾਚਕ, ਭਾਈ ਹਰਵਿੰਦਰ ਸਿੰਘ ਪ੍ਰਚਾਰਕ, ਸੁਖਜਿੰਦਰ ਸਿੰਘ ਭਗਤਪੁਰ, ਜਰਨੈਲ ਸਿੰਘ ਅਕਾਉਟੈਟ, ਜਸਵਿੰਦਰ ਸਿੰਘ ਥਿੰਦ ਰਿਕਾਰਡ ਕੀਪਰ, ਇੰਦਰਜੀਤ ਸਿੰਘ ਤੇ ਬਲਜਿੰਦਰ ਸਿੰਘ ਸਹਾਇਕ ਰਿਕਾਰਡ ਕੀਪਰ, ਖਜਾਨਚੀ ਸੁਖਵਿੰਦਰ ਸਿੰਘ ਥਿੰਦ , ਸਹਾਇਕ ਖਜਾਨਚੀ ਪਵਨਦੀਪ ਸਿੰਘ , ਨੰਬਰਦਾਰ ਸੁਰਿੰਦਰਪਾਲ ਸਿੰਘ ਹੈਬਤਪੁਰ, ਸਾਬਕਾ ਸਰਪੰਚ ਚਰਨਜੀਤ ਸਿੰਘ ਢਿੱਲੋਂ ਸਰਾਏ ਜੱਟਾਂ, ਦਲਜੀਤ ਸਿੰਘ ਮੋਮੀ, ਰਾਜ ਸਿੰਘ, ਗੁਰਪ੍ਰੀਤ ਸਿੰਘ ਹੈਬਤਪੁਰ, ਜਗੀਰ ਸਿੰਘ , ਉਕਾਰ ਸਿੰਘ , ਸਲਵੰਤ ਸਿੰਘ ਸਟੋਰ ਕੀਪਰ ਆਦਿ ਹੋਰਨਾਂ ਨੇ ਸ਼ਿਰਕਤ ਕੀਤੀ । 

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਕੂੰਬੜਾ ਦੇ ਹੈਡ ਮਾਸਟਰ ਦਾ ਤਿੰਨ ਅਨਪਛਾਤੇ ਵਿਅਕਤੀਆਂ ਨੇ ਕੀਤਾ ਕਤਲ ਅਗਲੀ ਖ਼ਬਰ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਬਠਿੰਡਾ ਪੁਲਿਸ ਵਲੋਂ ਸ਼ਹਿਰ ’ਚ ਫਲੈਗ ਮਾਰਚ ਕੱਢਿਆ ਗਿਆ
Ad Position 24