10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਜਲੰਧਰ ਤੇ ਐਸ.ਬੀ.ਐਸ. ਨਗਰ ਪੁਲਿਸ ਨੇ ਸਾਂਝੇ ਅਭਿਆਨ ’ਚ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫ਼ਾਸ਼

ਚੰਡੀਗੜ੍ਹ, 11 ਅਗਸਤ- ਡੀ.ਜੀ.ਪੀ. ਪੰਜਾਬ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ ਵਿਰੁੱਧ ਇਕ ਵੱਡੀ ਸਫ਼ਲਤਾ ਵਿਚ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਐਸ.ਬੀ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿਚ ਇਕ ਮੁੱਖ ਸੰਚਾਲਕ ਨੂੰ ਗ੍ਰਿਫਤਾਰ ਕਰਕੇ ਵਿਦੇਸ਼ੀ-ਅਧਾਰਤ ਹੈਂਡਲਰਾਂ ਦੁਆਰਾ ਚਲਾਏ ਜਾ ਰਹੇ ਇਕ ਆਈ.ਐਸ.ਆਈ.ਪ੍ਰਯੋਜਿਤ ਬੀ.ਕੇ.ਆਈ. ਅੱਤਵਾਦੀ...

Ad Position 21
No active advertisement
ਅਜੀਤ ਡੈਸਕ 10-08-2026

ਚੰਡੀਗੜ੍ਹ, 11 ਅਗਸਤ- ਡੀ.ਜੀ.ਪੀ. ਪੰਜਾਬ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ ਵਿਰੁੱਧ ਇਕ ਵੱਡੀ ਸਫ਼ਲਤਾ ਵਿਚ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਐਸ.ਬੀ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿਚ ਇਕ ਮੁੱਖ ਸੰਚਾਲਕ ਨੂੰ ਗ੍ਰਿਫਤਾਰ ਕਰਕੇ ਵਿਦੇਸ਼ੀ-ਅਧਾਰਤ ਹੈਂਡਲਰਾਂ ਦੁਆਰਾ ਚਲਾਏ ਜਾ ਰਹੇ ਇਕ ਆਈ.ਐਸ.ਆਈ.ਪ੍ਰਯੋਜਿਤ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਇਕ 86-ਪੀ ਹੈਂਡ ਗ੍ਰਨੇਡ ਬਰਾਮਦ ਕੀਤਾ, ਜਿਸ ਨਾਲ ਇਕ ਯੋਜਨਾਬੱਧ ਹਮਲੇ ਨੂੰ ਨਾਕਾਮ ਕੀਤਾ ਗਿਆ।

ਉਨ੍ਹਾਂ ਅੱਗੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਕਥਿਤ ਤੌਰ 'ਤੇ ਵਿਦੇਸ਼ੀ-ਅਧਾਰਤ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਜਲੰਧਰ ਦੇ ਆਦਮਪੁਰ ਨੇੜੇ ਇਕ ਡੀ.ਐਲ.ਬੀ. ਤੋਂ ਗ੍ਰਨੇਡ ਪ੍ਰਾਪਤ ਕੀਤਾ ਸੀ।

ਉਸ ਵਿਰੁੱਧ ਬੀ.ਐਨ.ਐਸ. ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਪੁਲਿਸ ਥਾਣਾ ਸਦਰ ਨਵਾਂਸ਼ਹਿਰ, ਐਸ.ਬੀ.ਐਸ.ਨਗਰ ਵਿਖੇ ਐਫ਼.ਆਈ.ਆਰ. ਦਰਜ ਕੀਤੀ ਗਈ ਹੈ।

ਵਿਦੇਸ਼ੀ ਹੈਂਡਲਰ, ਸਥਾਨਕ ਸਹਾਇਤਾ ਨੈੱਟਵਰਕ ਅਤੇ ਅੱਗੇ ਅਤੇ ਪਿੱਛੇ ਸੰਬੰਧਾਂ ਸਮੇਤ ਪੂਰੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਲੋਕਸਭਾ ਚ ਅੱਜ 4 ਬਿੱਲ ਹੋਣਗੇ ਪੇਸ਼ ਅਗਲੀ ਖ਼ਬਰ ਸਾਉਣ ਦੇ ਦੂਜੇ ਸੋਮਵਾਰ ਦੇਸ਼ ਭਰ ਦੇ ਸ਼ਿਵ ਮੰਦਰਾਂ ਵਿਚ ਸ਼ਰਧਾਲੂਆਂ ਦੀ ਭੀੜ
Ad Position 24